Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 02 Nov 2026 | 4:14 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਚੰਡੀਗੜ੍ਹ, 2 ਨਵੰਬਰ :  ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ  ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਭਜਨ ਸਿੰਘ ਈ. ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਵੀ ਕੀਤਾ।

ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ੳਨ੍ਹਾਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸੂਬੇ ਵਿੱਚ ਲਿੰਕ ਸੜਕਾਂ ਦੇ ਵੱਖ-ਵੱਖ ਮੱਦਾਂ ਜਿਵੇਂ ਕਿ ਐਸ.ਏ.ਐਸ.ਸੀ.ਆਈ., ਪੀ.ਐਮ.ਜੀ.ਐਸ.ਵਾਈ ਅਤੇ ਨਾਬਾਰਡ ਆਦਿ ਦੇ ਪ੍ਰਾਜੈਕਟਾਂ ਨੂੰ ਮਿਥੇ ਟੀਚਿਆਂ ਮੁਤਾਬਿਕ ਸਮੇਂ ਸਿਰ ਮੁਕੰਮਲ ਕੀਤਾ ਜਾਵੇ । ਸਰਦ ਰੁੱਤ ਦੀ ਆਮਦ ਦੇ ਮੱਦੇਨਜ਼ਰ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਕੰਮਾਂ ਵਿੱਚ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ।

ਸਰਦੀ ਦੇ ਮੌਸਮ ਵਿੱਚ ਹੋਣ ਵਾਲੀ ਧੁੰਦਾਂ ਵਿੱਚ ਸੜਕ ਸੁਰੱਖਿਆ ਨੂੰ ਹੋਰ ਸੁਧਾਰਨ ਲਈ ਬਾਕੀ ਰਹਿੰਦੀਆਂ ਸੜਕਾਂ ਤੇ ਲੇਨ ਮਾਰਕਿੰਗ ਅਤੇ ਹੋਰ ਉਪਕਰਨ ਲਗਾਉਣੇ ਯਕੀਨੀ ਬਣਾਉਣ ਬਾਰੇ ਨਿਰਦੇਸ਼ ਦਿੱਤੇ ਗਏ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ।

ਮੀਟਿੰਗ ਵਿੱਚ ਸੰਯੁਕਤ ਸਕੱਤਰ ਅਮਰਬੀਰ ਸਿੱਧੂ ਪੀ.ਸੀ.ਐਸ.,.ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਸ੍ਰੀ ਅਰਸ਼ਦੀਪ ਸਿੰਘ, ਨਿਗਰਾਨ ਇੰਜੀਨੀਅਰਜ਼ ਅਤੇ ਕਾਰਜਕਾਰੀ ਇੰਜੀਨੀਅਰਜ਼ ਹਾਜ਼ਰ ਸਨ।

Scroll to Top