Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 04 Nov 2026 | 10:04 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਸੀ.ਐੱਸ. ਅਧਿਕਾਰੀਆਂ ਦੇ ਕਾਡਰ ਸਬੰਧੀ ਮਸਲੇ ਅਤੇ ਬਕਾਇਆ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਪੀ.ਸੀ.ਐੱਸ. ਅਧਿਕਾਰੀਆਂ ਦੇ ਕਾਡਰ ਸਬੰਧੀ ਮਸਲੇ ਅਤੇ ਬਕਾਇਆ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਨਵੰਬਰ 2026 : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿਵਲ ਸਰਵਿਸਿਜ਼ (ਐਗਜ਼ੀਕਿਊਟਿਵ ਬ੍ਰਾਂਚ) ਆਫਿਸਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਉਨ੍ਹਾਂ ਦੇ ਕੈਡਰ ਨਾਲ ਸਬੰਧਤ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਅਤੇ ਬਕਾਇਆ ਮੰਗਾਂ ‘ਤੇ ਵਿਚਾਰ-ਵਟਾਂਦਰਾ ਕੀਤਾ। ਐਸੋਸੀਏਸ਼ਨ ਵੱਲੋਂ ਸੌਂਪੇ ਗਏ ਮੰਗ ਪੱਤਰ ‘ਤੇ ਵਿਸਥਾਰਪੂਰਵਕ ਚਰਚਾ ਤੋਂ ਬਾਅਦ ਵਿੱਤ ਮੰਤਰੀ ਨੇ ਆਫਿਸਰਜ਼ ਕਮੇਟੀ ਨੂੰ ਸਮੂਹ ਪ੍ਰਤੀਬੇਨਤੀਆਂ ਦੀ ਬਾਰੀਕੀ ਨਾਲ ਘੋਖ ਕਰਨ ਅਤੇ ਇਨ੍ਹਾਂ ਦੇ ਸਮਾਂਬੱਧ ਹੱਲ ਲਈ ਜਲਦ ਤੋਂ ਜਲਦ ਇੱਕ ਵਿਆਪਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਪੀ.ਸੀ.ਐੱਸ. ਆਫਿਸਰਜ਼ ਐਸੋਸੀਏਸ਼ਨ ਨੇ ਇੱਕ ਰਸਮੀ ਮੰਗ ਪੱਤਰ ਸੌਂਪਿਆ, ਜਿਸ ਵਿੱਚ ਕਾਡਰ ਨੂੰ ਪ੍ਰਭਾਵਿਤ ਕਰਨ ਵਾਲੇ ਕਈ ਅਹਿਮ ਵਿੱਤੀ ਅਤੇ ਪ੍ਰਸ਼ਾਸਕੀ ਮੁੱਦੇ ਉਠਾਏ ਗਏ। ਆਪਣੀਆਂ ਪ੍ਰਮੁੱਖ ਵਿੱਤੀ ਮੰਗਾਂ ਵਿੱਚ ਐਸੋਸੀਏਸ਼ਨ ਨੇ ਆਈ.ਏ.ਐੱਸ. ਅਤੇ ਪੀ.ਸੀ.ਐੱਸ. (ਜੁਡੀਸ਼ੀਅਲ) ਅਧਿਕਾਰੀਆਂ ਨਾਲ ਪਹਿਲਾਂ ਵਾਂਗ ਸਮਾਨਤਾ ਬਹਾਲ ਕਰਨ ਅਤੇ ਮੌਜੂਦਾ ਅਨਾਮਲੀ, ਜਿਸ ਕਾਰਨ ਉਨ੍ਹਾਂ ਦੇ ਐਂਟਰੀ-ਲੈਵਲ ਪੇਅ ਸਕੇਲ ਨੂੰ ਘਟਾ ਕੇ ਲੈਵਲ 9 ਕਰ ਦਿੱਤਾ ਗਿਆ ਹੈ, ਨੂੰ ਦੂਰ ਕਰਦਿਆਂ ਸ਼ੁਰੂਆਤੀ ਤਨਖ਼ਾਹ ਸਕੇਲ (ਐਂਟਰੀ-ਲੈਵਲ ਪੇਅ ਸਕੇਲ) ਮੁੜ 56,100 ਰੁਪਏ ਕਰਨ ਦੀ ਮੰਗ ਰੱਖੀ।

ਐਸੋਸੀਏਸ਼ਨ ਨੇ ਪਰਖ ਕਾਲ (ਪ੍ਰੋਬੇਸ਼ਨ) ਦੌਰਾਨ ਸ਼ੁਰੂਆਤੀ ਨਿਯੁਕਤੀਆਂ ਨੂੰ ਬਿਨਾਂ ਭੱਤਿਆਂ ਦੇ ਸਿਰਫ਼ ਬੁਨਿਆਦੀ ਤਨਖ਼ਾਹ ਤੱਕ ਸੀਮਤ ਰੱਖਣ ਵਾਲੀਆਂ ਹਦਾਇਤਾਂ ਵਾਪਸ ਲੈਣ ਅਤੇ ਪ੍ਰਭਾਵਿਤ ਬੈਚਾਂ ਨੂੰ ਪਿਛਲੀ ਮਿਤੀ ਤੋਂ ਬਕਾਏ ਦੇਣ ਦੀ ਮੰਗ ਵੀ ਕੀਤੀ। ਇਸ ਤੋਂ ਇਲਾਵਾ ਕਾਡਰ ਵਿੱਚ ਲੰਮੇ ਸਮੇਂ ਤੋਂ ਪੈਦਾ ਹੋਈ ਖੜੋਤ ਨੂੰ ਦੂਰ ਕਰਨ ਲਈ ਡਾਇਨਾਮਿਕ ਅਸ਼ੋਰਡ ਕਰੀਅਰ ਪ੍ਰੋਗਰੈਸ਼ਨ (ਡੀ.ਏ.ਸੀ.ਪੀ.) ਸਕੀਮ ਬਹਾਲ ਕਰਨ ਦੇ ਨਾਲ-ਨਾਲ 6ਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੇ ਬਕਾਏ ਅਤੇ ਮਹਿੰਗਾਈ ਭੱਤੇ (ਡੀ.ਏ.) ਦਾ ਬਕਾਇਆ ਤੁਰੰਤ ਜਾਰੀ ਕਰਨ ‘ਤੇ ਜ਼ੋਰ ਦਿੱਤਾ ਗਿਆ।

ਕਾਡਰ ਪ੍ਰਬੰਧਨ ਅਤੇ ਤਰੱਕੀ ਦੇ ਮੌਕਿਆਂ ਬਾਰੇ ਵਫ਼ਦ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਪੀ.ਸੀ.ਐਸ. ਅਧਿਕਾਰੀਆਂ ਨੂੰ ਸਮੇਂ ਸਿਰ ਆਈ.ਏ.ਐਸ.  ਕਾਡਰ ਵਿੱਚ ਪਦਉੱਨਤ ਕਰਨ ਲਈ ਇੱਕ ਸੁਚਾਰੂ ਪ੍ਰਣਾਲੀ ਸਥਾਪਤ ਕੀਤੀ ਜਾਵੇ ਅਤੇ ਤਰੱਕੀਆਂ ਸਬੰਧੀ ਬੈਕਲਾਗ ਨੂੰ ਰੋਕਣ ਲਈ ਹਰ ਸਾਲ ਭਰਤੀ ਦਾ ਇੱਕ ਨਿਸ਼ਚਿਤ ਕਲੰਡਰ ਲਾਗੂ ਕੀਤਾ ਜਾਵੇ।

ਮੈਮੋਰੰਡਮ ਵਿੱਚ ਪੀ.ਸੀ.ਐਸ. ਕਾਡਰ ਲਈ ਤਰੱਕੀ ਦੇ ਮੌਕੇ ਸੁਰੱਖਿਅਤ ਰੱਖਣ ਲਈ ਨਾਨ-ਸਟੇਟ ਸਿਵਲ ਸੇਵਾਵਾਂ ਅਧਿਕਾਰੀਆਂ ਤੋਂ ਆਈ.ਏ.ਐਸ. ਵਿੱਚ ਵਿਕਲਪਿਕ ਨਿਯੁਕਤੀਆਂ ਨੂੰ ਨਿਯਮਤ ਕਰਨ ਦੀ ਲੋੜ ਨੂੰ ਵੀ ਉਜਾਗਰ ਕੀਤਾ ਗਿਆ। ਐਸੋਸੀਏਸ਼ਨ ਨੇ ਅੰਦਰੂਨੀ ਤਰੱਕੀਆਂ ਲਈ ਯੋਗਤਾ ਸੇਵਾ ਸਾਲਾਂ ਵਿੱਚ ਪ੍ਰਵਾਨਿਤ ਕਟੌਤੀ ਸਬੰਧੀ ਨੋਟੀਫਿਕੇਸ਼ਨਾਂ ਦੇ ਤੁਰੰਤ ਜਾਰੀ ਕਰਨ ਦੇ ਨਾਲ-ਨਾਲ ਨਿਰਧਾਰਤ ਵਿਭਾਗੀ ਅਤੇ ਵਿਭਾਗ ਮੁਖੀ ਦੇ ਅਹੁਦਿਆਂ ’ਤੇ ਪੀ.ਸੀ.ਐਸ. ਅਧਿਕਾਰੀਆਂ ਦੀ ਢੁਕਵੀਂ ਤਾਇਨਾਤੀ ਦੀ ਵੀ ਮੰਗ ਕੀਤੀ।

ਐਸੋਸੀਏਸ਼ਨ ਨੇ ਪੀਸੀਐਸ (ਈਬੀ) ਸੇਵਾ ਨਿਯਮਾਂ ਦੀ ਸਮੀਖਿਆ ਕਰ ਰਹੀ ਕਮੇਟੀ ਵਿੱਚ ਸੀਨੀਅਰ ਪੀਸੀਐਸ ਅਧਿਕਾਰੀਆਂ ਦੀ ਢੁਕਵੀਂ ਨੁਮਾਇੰਦਗੀਅ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਾਡਰ ਦੇ ਵਿਆਪਕ ਹਿੱਤਾਂ ਦੀ ਸਹੀ ਢੰਗ ਨਾਲ ਰਾਖੀ ਕੀਤੀ ਜਾ ਸਕੇ।

Scroll to Top