Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Saturday, 07 Nov 2026 | 12:06 am

+91 90915 01313 , +91 90916 01313

punjabbanni@gmail.com
punjabbani@yahoo.com

ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 6 ਨਵੰਬਰ : ਪੰਜਾਬ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੀ ਸਫਲ ਮੇਜ਼ਬਾਨੀ ਕਰਕੇ ਆਪਣੇ ਸ਼ਾਨਦਾਰ ਖੇਡ ਇਤਿਹਾਸ ਵਿੱਚ ਨਵਾਂ ਅਧਿਆਏ ਲਿਖਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਹੁਣ ਸਾਲ 2030 ਵਿੱਚ ਵੱਕਾਰੀ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਇਸ ਅੰਤਰਰਾਸ਼ਟਰੀ ਟੂਰਨਾਮੈਂਟ ਦੇ ਸਫਲ ਪ੍ਰਬੰਧਨ ‘ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਨਾਲ ਪੰਜਾਬ ਦਾ ਅਟੁੱਟ ਰਿਸ਼ਤਾ, 77 ਓਲੰਪੀਅਨਾਂ ਤੇ 48 ਓਲੰਪਿਕ ਤਗਮਾ ਜੇਤੂਆਂ ਦੀ ਮਹਾਨ ਵਿਰਾਸਤ ਅਤੇ ਇਸ ਦਾ ਤੇਜ਼ੀ ਨਾਲ ਮਜ਼ਬੂਤ ਹੋ ਰਿਹਾ ਖੇਡ ਢਾਂਚਾ ਇਸ ਨੂੰ ਵੱਡੇ ਆਲਮੀ ਖੇਡ ਸਮਾਗਮਾਂ ਲਈ ਸੁਭਾਵਿਕ ਪਸੰਦ ਬਣਾਉਂਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੇ ਨਵੇਂ ਹਾਕੀ ਐਸਟ੍ਰੋਟਰਫ ਮੈਦਾਨ ਪਹਿਲਾਂ ਹੀ ਤਿਆਰ ਕੀਤੇ ਜਾ ਚੁੱਕੇ ਹਨ, ਦੋ ਹੋਰਾਂ ਦਾ ਕੰਮ ਚੱਲ ਰਿਹਾ ਹੈ ਅਤੇ ਵਿਸ਼ੇਸ਼ ਤੌਰ ‘ਤੇ ਖੇਡਾਂ ਲਈ ਬਜਟ ਵਿੱਚ 1,744 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੀ ਮਹਾਨ ਖੇਡ ਵਿਰਾਸਤ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਵਚਨਬੱਧ ਹੈ। ਜਸ਼ਨ ਉਸ ਵੇਲੇ ਹੋਰ ਵੀ ਵਧ ਗਏ ਜਦੋਂ ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ‘ਤੇ ਆਪਣਾ ਕਬਜ਼ਾ ਬਰਕਰਾਰ ਰੱਖਣ ਲਈ ਜਾਪਾਨ ਨੂੰ 4-1 ਨਾਲ ਹਰਾਇਆ ਅਤੇ ਖਚਾਖਚ ਭਰੇ ਮੋਹਾਲੀ ਸਟੇਡੀਅਮ ਨੇ ਸ਼ਾਨਦਾਰ ਗੱਤਕਾ ਅਤੇ ਭੰਗੜੇ ਦੀਆਂ ਪ੍ਰਦਰਸ਼ਨੀਆਂ ਰਾਹੀਂ ਪੰਜਾਬ ਦੇ ਮਹਾਨ ਸੱਭਿਆਚਾਰਕ ਵਿਰਸੇ ਦੇ ਦਰਸ਼ਨ ਕੀਤੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਪੋਸਟ ਕਰਦਿਆਂ ਲਿਖਿਆ, “ਅੱਜ ਮੈਨੂੰ ਮੋਹਾਲੀ ਵਿਖੇ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੇ ਰੋਮਾਂਚਕ ਫਾਈਨਲ ਵਿੱਚ ਸ਼ਿਰਕਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਖਚਾਖਚ ਭਰਿਆ ਸਟੇਡੀਅਮ ਗੱਤਕੇ ਅਤੇ ਭੰਗੜੇ ਸਮੇਤ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਂਦੀਆਂ ਰੰਗਾਰੰਗ ਪੇਸ਼ਕਾਰੀਆਂ ਨਾਲ ਗੂੰਜ ਉੱਠਿਆ, ਜਿਸ ਨੇ ਪੂਰੇ ਮਾਹੌਲ ਨੂੰ ਊਰਜਾ ਅਤੇ ਉਤਸ਼ਾਹ ਨਾਲ ਭਰ ਦਿੱਤਾ। ਭਾਰਤੀ ਟੀਮ ਦਾ ਹੌਸਲਾ ਵਧਾਇਆ ਅਤੇ ਟੂਰਨਾਮੈਂਟ ਦੇ ਸਫਲ ਆਯੋਜਨ ਵਿੱਚ ਸ਼ਾਮਲ ਸਾਰਿਆਂ ਨੂੰ ਵਧਾਈ ਦਿੱਤੀ। ਮੈਨੂੰ ਪੂਰਾ ਭਰੋਸਾ ਹੈ ਕਿ ਸਾਡੇ ਖਿਡਾਰੀ ਟਰਾਫੀ ਚੁੱਕ ਕੇ ਦੇਸ਼ ਦਾ ਨਾਂ ਰੌਸ਼ਨ ਕਰਨਗੇ। ਚੱਕ ਦੇ ਇੰਡੀਆ।”
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ 2026’ ਦੀ ਸਫਲ ਮੇਜ਼ਬਾਨੀ ਕਰਕੇ ਸੂਬੇ ਦੇ ਖੇਡ ਇਤਿਹਾਸ ਵਿੱਚ ਨਵਾਂ ਅਧਿਆਏ ਲਿਖਣ ਲਈ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ। ਭਾਰਤ ਨੇ ਮੋਹਾਲੀ ਦੇ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਵਿੱਚ ਜਾਪਾਨ ਨੂੰ 4-1 ਨਾਲ ਹਰਾ ਕੇ ਵੱਕਾਰੀ ਖਿਤਾਬ ਆਪਣੇ ਕੋਲ ਬਰਕਰਾਰ ਰੱਖਿਆ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਾਲ 2030 ਵਿੱਚ ਵੱਕਾਰੀ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਚੱਲ ਰਹੀ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੇ ਸਫਲ ਪ੍ਰਬੰਧਨ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਕਰਨ ਦੀ ਸੂਬੇ ਦੀ ਵਧਦੀ ਸਮਰੱਥਾ ਨੂੰ ਦਰਸਾਉਂਦਾ ਹੈ। ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨਾ ਪੰਜਾਬ ਦੇ ਖੇਡ ਸਫ਼ਰ ਵਿੱਚ ਇਤਿਹਾਸਕ ਪ੍ਰਾਪਤੀ ਹੈ ਅਤੇ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮਾਂ ਵੱਲ ਅਹਿਮ ਕਦਮ ਹੈ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਆਪਣੇ ਮਿਹਨਤੀ ਲੋਕਾਂ, ਮਹਾਨ ਸੱਭਿਆਚਾਰ ਅਤੇ ਨਿੱਘੇ ਮਹਿਮਾਨਨਿਵਾਜ਼ੀ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਹਰ ਖਿਡਾਰੀ ਅਤੇ ਦਰਸ਼ਕ ਪੰਜਾਬ ਵਿੱਚ ਆਪਣੇ ਠਹਿਰਾਅ ਦੀਆਂ ਅਭੁੱਲ ਯਾਦਾਂ ਨਾਲ ਲੈ ਕੇ ਜਾਣਗੇ।”
ਉਨ੍ਹਾਂ ਅੱਗੇ ਕਿਹਾ, “ਹਾਕੀ ਅਤੇ ਪੰਜਾਬ ਅਟੁੱਟ ਹਨ, ਕਿਉਂਕਿ ਪੰਜਾਬੀ ਖਿਡਾਰੀਆਂ ਦੇ ਯੋਗਦਾਨ ਤੋਂ ਬਿਨਾਂ ਭਾਰਤੀ ਹਾਕੀ ਦੇ ਸ਼ਾਨਦਾਰ ਇਤਿਹਾਸ ਦੀ ਕਲਪਨਾ ਕਰਨਾ ਅਸੰਭਵ ਹੈ। ਮਹਾਨ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਊਧਮ ਸਿੰਘ, ਪ੍ਰਿਥੀਪਾਲ ਸਿੰਘ, ਅਜੀਤ ਪਾਲ ਸਿੰਘ ਅਤੇ ਸੁਰਜੀਤ ਸਿੰਘ ਤੋਂ ਲੈ ਕੇ ਮੌਜੂਦਾ ਸਮੇਂ ਦੇ ਸਿਤਾਰੇ ਜਿਵੇਂ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਰੁਪਿੰਦਰ ਪਾਲ ਸਿੰਘ ਤੱਕ, ਪੰਜਾਬ ਨੇ ਭਾਰਤੀ ਹਾਕੀ ਵਿੱਚ ਹਮੇਸ਼ਾ ਬੇਮਿਸਾਲ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਪੰਜਾਬ ਨੇ ਸਾਲ 1928 ਦੀਆਂ ਐਮਸਟਰਡਮ ਓਲੰਪਿਕ ਖੇਡਾਂ ਤੋਂ ਲੈ ਕੇ 2024 ਦੀਆਂ ਪੈਰਿਸ ਓਲੰਪਿਕ ਤੱਕ 77 ਹਾਕੀ ਓਲੰਪੀਅਨ ਦਿੱਤੇ ਹਨ, ਜਦਕਿ ਸੂਬੇ ਦੇ 48 ਖਿਡਾਰੀਆਂ ਨੇ ਓਲੰਪਿਕ ਤਗਮੇ ਜਿੱਤੇ ਹਨ। ਇਹ ਵਿਲੱਖਣ ਵਿਰਾਸਤ ਪੰਜਾਬ ਵਿੱਚ ਹਾਕੀ ਲਈ ਡੂੰਘੇ ਜਜ਼ਬੇ ਨੂੰ ਦਰਸਾਉਂਦੀ ਹੈ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬੀ ਖਿਡਾਰੀਆਂ ਨੇ ਓਲੰਪਿਕ ਖੇਡਾਂ ਵਿੱਚ 10 ਵਾਰ ਭਾਰਤੀ ਹਾਕੀ ਟੀਮ ਦੀ ਕਪਤਾਨੀ ਕੀਤੀ ਹੈ, ਜੋ ਖੇਡਾਂ ਵਿੱਚ ਪੰਜਾਬ ਦੇ ਸ਼ਾਨਦਾਰ ਯੋਗਦਾਨ ਨੂੰ ਦਰਸਾਉਂਦਾ ਹੈ। ਭਾਰਤ ਦੀਆਂ ਹਾਲੀਆ ਓਲੰਪਿਕ ਸਫਲਤਾਵਾਂ ਵਿੱਚ ਵੀ ਸੂਬੇ ਦਾ ਯੋਗਦਾਨ ਬੇਮਿਸਾਲ ਰਿਹਾ ਹੈ।”
ਉਨ੍ਹਾਂ ਅੱਗੇ ਕਿਹਾ, “ਟੋਕੀਓ-2020 ਓਲੰਪਿਕ ਦੌਰਾਨ ਪੰਜਾਬ ਦੇ ਅੱਠ ਖਿਡਾਰੀਆਂ ਨੇ ਭਾਰਤ ਦੀ ਨੁਮਾਇੰਦਗੀ ਕੀਤੀ ਸੀ, ਜਦੋਂ ਕਿ ਪੈਰਿਸ-2024 ਓਲੰਪਿਕ ਵਿੱਚ ਸੂਬੇ ਦੇ ਨੌਂ ਖਿਡਾਰੀ ਭਾਰਤੀ ਦਲ ਦਾ ਹਿੱਸਾ ਸਨ। ਇਹਨਾਂ ਟੀਮਾਂ ਦੀ ਕਪਤਾਨੀ ਕ੍ਰਮਵਾਰ ਮਨਪ੍ਰੀਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਨੇ ਕੀਤੀ ਸੀ। ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਪੰਜਾਬ ਦੇ ਅੱਠ ਖਿਡਾਰੀ ਮੌਜੂਦਾ ਭਾਰਤੀ ਹਾਕੀ ਟੀਮ ਦਾ ਵੀ ਹਿੱਸਾ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਲੰਧਰ ਭਾਰਤੀ ਹਾਕੀ ਵਿੱਚ  ਵਿਸ਼ੇਸ਼ ਸਥਾਨ ਰੱਖਦਾ ਹੈ। ਇਸ ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਨੇ ਅੰਤਰਰਾਸ਼ਟਰੀ ਖਿਡਾਰੀਆਂ ਅਤੇ ਓਲੰਪੀਅਨਾਂ ਦੀਆਂ ਪੀੜ੍ਹੀਆਂ ਨੂੰ ਪਾਲਿਆ-ਪੋਸਿਆ ਹੈ। ਸੰਸਾਰਪੁਰ, ਖੁਸਰੋਪੁਰ ਅਤੇ ਮਿੱਠਾਪੁਰ ਦੇ ਪਿੰਡਾਂ ਨੇ ਆਪਣੀਆਂ ਬੇਮਿਸਾਲ ਹਾਕੀ ਪਰੰਪਰਾਵਾਂ ਲਈ ਦੁਨੀਆ ਭਰ ਵਿੱਚ ਪਛਾਣ ਬਣਾਈ ਹੈ ਅਤੇ ਸਮੂਹਿਕ ਤੌਰ ‘ਤੇ 20 ਤੋਂ ਵੱਧ ਓਲੰਪੀਅਨ ਪੈਦਾ ਕੀਤੇ ਹਨ।”
ਮੁੱਖ ਮੰਤਰੀ ਨੇ ਕਿਹਾ, “ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਇਸ ਸ਼ਾਨਦਾਰ ਖੇਡ ਵਿਰਾਸਤ ਦਾ ਪ੍ਰਤੀਕ ਹੈ। ਇਹ ਸਟੇਡੀਅਮ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਸੈਂਟਰ ਅਤੇ ਖੇਲੋ ਇੰਡੀਆ ਸੈਂਟਰ ਰਾਹੀਂ ਭਵਿੱਖ ਦੇ ਚੈਂਪੀਅਨਾਂ ਨੂੰ ਵੀ ਤਿਆਰ ਕਰ ਰਿਹਾ ਹੈ, ਜਿੱਥੇ ਕ੍ਰਮਵਾਰ 102 ਅਤੇ 33 ਹਾਕੀ ਖਿਡਾਰੀ ਵਿਸ਼ੇਸ਼ ਸਿਖਲਾਈ ਪ੍ਰਾਪਤ ਕਰ ਰਹੇ ਹਨ।”
ਉਨ੍ਹਾਂ ਨੇ ਦੁਹਰਾਇਆ, “ਸਾਡੀ ਸਰਕਾਰ ਪੂਰੇ ਪੰਜਾਬ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਸਾਡੇ ਕਾਰਜਕਾਲ ਦੌਰਾਨ ਹਾਕੀ ਦੇ ਛੇ ਨਵੇਂ ਐਸਟ੍ਰੋਟਰਫ ਮੈਦਾਨ ਬਣਾਏ ਗਏ ਹਨ, ਜਦੋਂ ਕਿ ਦੋ ਹੋਰ ਮੈਦਾਨਾਂ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਤੋਂ ਇਲਾਵਾ, ਹੇਠਲੇ ਪੱਧਰ ‘ਤੇ ਖੇਡ ਨੂੰ ਉਤਸ਼ਾਹਿਤ ਕਰਨ ਲਈ 18 ਸਿਕਸ-ਏ-ਸਾਈਡ ਐਸਟ੍ਰੋਟਰਫ ਹਾਕੀ ਮੈਦਾਨ ਸਥਾਪਤ ਕੀਤੇ ਗਏ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਸਰਕਾਰ ਨੇ ਸਾਲ 2023 ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ ਅਤੇ ਪਹਿਲੀ ਵਾਰ ਖੇਡਾਂ ਲਈ ਵਿਸ਼ੇਸ਼ ਤੌਰ ‘ਤੇ 1,744 ਕਰੋੜ ਰੁਪਏ ਦਾ ਬਜਟ ਰੱਖਿਆ। ਇਹ ਨੌਜਵਾਨ ਖੇਡ ਪ੍ਰਤਿਭਾ ਨੂੰ ਬਿਹਤਰ ਮੌਕੇ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”
Scroll to Top