Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Friday, 06 Nov 2026 | 11:55 pm

+91 90915 01313 , +91 90916 01313

punjabbanni@gmail.com
punjabbani@yahoo.com

ਅਕਾਲੀ ਦਲ ਨੂੰ ਹੁਲਾਰਾ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਮੁੜ ਪਾਰਟੀ ਵਿਚ ਹੋਏ ਸ਼ਾਮਲ

ਅਕਾਲੀ ਦਲ ਨੂੰ ਹੁਲਾਰਾ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਮੁੜ ਪਾਰਟੀ ਵਿਚ ਹੋਏ ਸ਼ਾਮਲ

ਪਟਿਆਲਾ, 6 ਨਵੰਬਰ 2026 : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਪੁੱਤਰ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਤੇ ਪੁਨਰ ਸੁਰਜੀਤ ਅਕਾਲੀ ਦਲ ਦੀ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਦੀ ਸਾਰੀ ਲੀਡਰਸ਼ਿਪ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਹੇਠ ਮੁੜ ਪਾਰਟੀ ਵਿਚ ਸ਼ਾਮਲ ਹੋ ਗਏ।

ਇਸ ਤੋਂ ਪਹਿਲਾਂ ਸਾਬਕਾ ਐਮ ਪੀ ਤੇ ਉਹਨਾਂ ਦੇ ਪੁੱਤਰ ਤੇ ਪੁਨਰ ਸੁਰਜੀਤ ਦਲ ਦੇ ਵੱਡੀ ਗਿਣਤੀ ਵਿਚ ਆਗੂਆਂ ਨੇ ਪੁਨਰ ਸੁਰਜੀਤ ਦਲ ਤੋਂ ਅਸਤੀਫਾ ਦੇ ਕੇ ਅਕਾਲੀ ਏਕਤਾ ਦਾ ਸੱਦਾ ਦਿੱਤਾ।

ਚੰਦੂਮਾਜਰਾ ਪਰਿਵਾਰ ਨੂੰ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਹਲਕਾ ਸਨੌਰ ਦਾ ਹਲਕਾ ਇੰਚਾਰਜ ਨਿਯੁੱਕਤ ਕਰਨ ਦਾ ਐਲਾਨ ਕੀਤਾ। ਉਹਨਾਂ ਨੇ ਕਿਸੇ ਵੀ ਕਾਰਨ ਅਕਾਲੀ ਦਲ ਛੱਡ ਕੇ ਗਏ ਅਕਾਲੀ ਆਗੂਆਂ ਨੂੰ ਪੰਥ ਤੇ ਪੰਜਾਬ ਦੀ ਖ਼ਾਤਰ ਮੁੜ ਆਪਣੀ ਮਾਂ ਪਾਰਟੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਆਉਂਦੇ ਦਿਨਾਂ ਵਿਚ ਹੋਰ ਵੀ ਅਜਿਹੇ ਆਗੂ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਣਗੇ ਤੇ ਉਹਨਾਂ ਕਿਹਾ ਕਿ ਹੁਣ ਨਵਾਂ ਚੁੱਲ੍ਹਾ ਦਲ ਖ਼ਤਮ ਹੋ ਗਿਆ ਹੈ ਤੇ ਅਕਾਲੀ ਦਲ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ਜਿੱਤੇਗਾ।

Scroll to Top