Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Saturday, 07 Nov 2026 | 9:35 pm

+91 90915 01313 , +91 90916 01313

punjabbanni@gmail.com
punjabbani@yahoo.com

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਚੰਡੀਗੜ੍ਹ, 7 ਨਵੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਦੇ ਲੋਕਾਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਇਤਿਹਾਸਕ ਤਿਉਹਾਰ ਹਨ੍ਹੇਰੇ ‘ਤੇ ਚਾਨਣ ਅਤੇ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਲੋਕਾਂ ਦੇ ਜੀਵਨ ਵਿੱਚ ਅਮਨ, ਖੁਸ਼ਹਾਲੀ ਅਤੇ ਸ਼ਾਂਤੀ ਲੈ ਕੇ ਆਉਂਦੀ ਹੈ।

ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਸਭਨਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ। ਸੱਚਾਈ ਅਤੇ ਭਾਈਚਾਰਕ ਸਾਂਝ ਦੇ ਮੁੱਖ ਮੁੱਲਾਂ ‘ਤੇ ਜ਼ੋਰ ਦਿੰਦਿਆਂ ਸ. ਸੰਧਵਾਂ ਨੇ ਸੂਬਾ ਵਾਸੀਆਂ ਨੂੰ ਭਗਵਾਨ ਰਾਮ ਦੁਆਰਾ ਦਿਖਾਏ ਨੇਕ ਮਾਰਗ ਅਤੇ ਆਦਰਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮਾਨਵਤਾ ਦੀ ਭਲਾਈ ਅਤੇ ਰਾਖੀ ਲਈ ਸਮਾਜ ਨੂੰ ਹਮੇਸ਼ਾ ਇੱਕਜੁੱਟ ਰਹਿਣਾ ਚਾਹੀਦਾ ਹੈ।

ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਅਤੇ ਦੇਸ਼ ਵਿੱਚ ਅਮੀਰ ਸੱਭਿਆਚਾਰਕ ਵਿਰਸੇ, ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹੋਰ ਮਜ਼ਬੂਤ ਕਰਦਿਆਂ ਇਹ ਖੁਸ਼ੀਆਂ ਭਰਿਆ ਤਿਉਹਾਰ ਮਿਲ ਕੇ ਮਨਾਉਣ।

Scroll to Top