Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 7:34 pm

+91 90915 01313 , +91 90916 01313

punjabbanni@gmail.com
punjabbani@yahoo.com

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 293ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਥਾਈਂ ਛਾਪੇਮਾਰੀ; 159 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 293ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਥਾਈਂ ਛਾਪੇਮਾਰੀ; 159 ਕਾਬੂ

ਚੰਡੀਗੜ੍ਹ, 9 ਨਵੰਬਰ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 293ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 431 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

ਮੁਹਿੰਮ ਦੇ 293ਵੇਂ ਦਿਨ, ਪੁਲਿਸ ਟੀਮਾਂ ਨੇ 159 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 1 ਹਥਿਆਰ ਬਰਾਮਦ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ  ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 83,442 ਹੋ ਗਈ ਹੈ।

ਇਸ ਤੋਂ ਇਲਾਵਾ 116 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 618ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 27 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 1.6ਕਿਲੋ ਹੈਰੋਇਨ, 35 ਨਸ਼ੀਲੀਆਂ ਗੋਲੀਆਂ ਅਤੇ 1500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 618 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 91,737 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 3 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Scroll to Top