ਸਾਬਕਾ ਮੰਤਰੀ ਤੇ ‘ਆਪ’ ਆਗੂ ਲਾਲਜੀਤ ਸਿੰਘ ਭੁੱਲਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ
ਚੰਡੀਗੜ, 10 ਨਵੰਬਰ 2026 : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਸੰਦੇਸ਼ ਰਾਹੀਂ ਸਪੱਸ਼ਟ ਕੀਤਾ ਕਿ ਪੱਟੀ ਹਲਕੇ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਪਾਰਟੀ ਦੀ ਟਿਕਟ ’ਤੇ ਮੁੜ ਚੋਣ ਲੜਨ ਦੀ ਅਪੀਲ ਕੀਤੀ ਜਾ ਰਹੀ ਹੈ, ਪਰ ਉਹ ਚੋਣ ਨਹੀਂ ਲੜਨਗੇ।
ਲਾਲਜੀਤ ਭੁੱਲਰ ਨੇ ਪੱਟੀ ਹਲਕੇ ਦੇ ਸਮੂਹ ਭੈਣਾਂ-ਭਰਾਵਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਅੱਗੇ ਸਿਰ ਝੁਕਾਉਂਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਹਰ ਔਖੇ-ਸੌਖੇ ਸਮੇਂ ਵਿੱਚ ਉਨ੍ਹਾਂ ਦਾ ਸਾਥ ਦਿੱਤਾ ਹੈ, ਉਹ ਉਨ੍ਹਾਂ ਦੇ ਸਾਰੀ ਜ਼ਿੰਦਗੀ ਰਿਣੀ ਰਹਿਣਗੇ। ਉਨ੍ਹਾਂ ਨੇ ਹਲਕੇ ਦੇ ਸਮੂਹ ਲੋਕਾਂ ਦਾ ਪਿਆਰ, ਸਤਿਕਾਰ ਅਤੇ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ।