Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 3:44 pm

+91 90915 01313 , +91 90916 01313

punjabbanni@gmail.com
punjabbani@yahoo.com

ਅਦਾਕਾਰ ਤੇ ਉਪ ਮੁੱਖ ਮੰਤਰੀ ਪਵਨ ਕਲਿਆਣ ਦੀ ਤੀਸਰੀ ਰੂਸੀ ਪਤਨੀ ਨੇ ਵੀ ਲਿਆ ਤਲਾਕ ਦੇ ਰਹਿਣਗੇ ਦੋਵੇਂ

ਅਦਾਕਾਰ ਤੇ ਉਪ ਮੁੱਖ ਮੰਤਰੀ ਪਵਨ ਕਲਿਆਣ ਦੀ ਤੀਸਰੀ ਰੂਸੀ ਪਤਨੀ ਨੇ ਵੀ ਲਿਆ ਤਲਾਕ ਦੇ ਰਹਿਣਗੇ ਦੋਵੇਂ

ਹੈਦਰਾਬਾਦ, 10 ਨਵੰਬਰ 2026 : ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਅਤੇ ਅਦਾਕਾਰ ਪਵਨ ਕਲਿਆਣ ਦਾ ਜੀਵਨ ਬਹੁਤ ਹੀ ਉਤਾਰ ਚੜਾਅ ਭਰਿਆ ਰਿਹਾ ਹੈ। ਉਨਾ ਦੀਆਂ ਦੋ ਪਤਨੀਆਂ ਵਲੋ ਕੁੱਝ ਸਾਲ ਪਹਿਲਾਂ ਲਏ ਗਏ ਤਲਾਕਾਂ ਤੋ ਬਾਅਦ ਹੁਣ ਰੂਸੀ ਤੀਸਰੀ ਪਤਨੀ ਨੇ ਵੀ ਪਵਨ ਕਲਿਆਣ ਨਾਲ ਆਪਸੀ ਸਹਿਮਤੀ ਤਹਿਤ ਤਲਾਕ ਲੈ ਲਿਆ ਹੈ।

ਜਾਣਕਾਰੀ ਦੇ ਅਨੁਸਾਰ ਉਨ੍ਹਾਂ ਦੀ ਪਹਿਲੀ ਪਤਨੀ ਨੰਦਿਨੀ ਸੀ ਤੇ ਦੂਸਰੀ ਰੇਨੂੰ ਅਤੇ ਤੀਸਰੀ ਪਤਨੀ ਅੰਨਾ ਕੋਨੀਡੇਲਾ ਨੇ ਵਿਆਹ ਦੇ 13 ਸਾਲ ਬਾਅਦ ਆਪਸੀ ਸਹਿਮਤੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ ਹੈ। ਉਪ ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ ਦੋਵਾਂ ਨੇ ਆਪਸੀ ਸਮਝ ਅਤੇ ਸਤਿਕਾਰ ਨਾਲ ਇਹ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਵੱਖ ਹੋਣ ਦੇ ਬਾਵਜੂਦ ਉਹ ਚੰਗੇ ਦੋਸਤ ਬਣੇ ਰਹਿਣਗੇ।

ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪਵਨ ਕਲਿਆਣ ਅਤੇ ਅੰਨਾ ਆਪਣੇ ਬੱਚਿਆਂ ਪ੍ਰਤੀ ਸਮਰਪਿਤ ਮਾਪਿਆਂ ਦੀ ਭੂਮਿਕਾ ਨਿਭਾਉਂਦੇ ਰਹਿਣਗੇ। ਬੱਚਿਆਂ ਦੀ ਖੁਸ਼ੀ ਅਤੇ ਭਲਾਈ ਦੋਵਾਂ ਦੀ ਸਾਂਝੀ ਤਰਜੀਹ ਰਹੇਗੀ ਅਤੇ ਉਨ੍ਹਾਂ ਦੀ ਪਰਵਰਿਸ਼ ਵਿੱਚ ਦੋਵੇਂ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

Scroll to Top