Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 6:09 pm

+91 90915 01313 , +91 90916 01313

punjabbanni@gmail.com
punjabbani@yahoo.com

ਭਗਵੰਤ ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ

ਭਗਵੰਤ ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ

ਚੰਡੀਗੜ੍ਹ, 11 ਨਵੰਬਰ : ਭਗਵੰਤ ਮਾਨ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 27 ਅਕਤੂਬਰ ਤੋਂ 14 ਨਵੰਬਰ, 2026 ਤੱਕ ਸੂਬੇ ਭਰ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਸਬੰਧੀ ਮੁਹਿੰਮ ਚਲਾਈ ਗਈ, ਜੋ ਸੂਬੇ ਭਰ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਨੁਹਾਰ ਬਦਲਣ ਵਿੱਚ ਅਹਿਮ ਮੀਲ ਪੱਥਰ ਹੈ।

ਭਗਵੰਤ ਮਾਨ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਵੱਡੇ ਪੱਧਰ `ਤੇ ਕਦਮ ਚੁੱਕੇ ਗਏ ਹਨ ਤਾਂ ਜੋ ਸਰਕਾਰੀ ਸਕੂਲਾਂ ਨੂੰ ਆਧੁਨਿਕ, ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ ਅਤੇ ਵਿਦਿਆਰਥੀ ਪੱਖੀ ਲਰਨਿੰਗ ਸਥਾਨ ਬਣਾਇਆ ਜਾ ਸਕੇ। ਇਸ ਮੁਹਿੰਮ ਦੇ ਹਿੱਸੇ ਵਜੋਂ ਲਗਪਗ 600 ਸਰਕਾਰੀ ਸਕੂਲਾਂ ਵਿੱਚ ਅਪਗ੍ਰੇਡ ਕੀਤੇ ਗਏ ਬੁਨਿਆਦੀ ਢਾਂਚੇ ਦਾ ਉਦਘਾਟਨ ਕੀਤਾ ਗਿਆ, ਜਿਸ ਨਾਲ 2 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲ ਰਿਹਾ ਹੈ।

ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਅਸੀਂ ਸਰਕਾਰੀ ਸਕੂਲਾਂ ਨੂੰ ਅਜਿਹੀਆਂ ਸੰਸਥਾਵਾਂ ਵਿੱਚ ਬਦਲਣ ਲਈ ਵਚਨਬੱਧ ਹਾਂ, ਜਿਨ੍ਹਾਂ `ਤੇ ਬੱਚੇ ਅਤੇ ਮਾਪੇ ਮਾਣ ਕਰ ਸਕਣ। ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡੇ ਸਕੂਲ ਵਿਦਿਆਰਥੀਆਂ ਨੂੰ ਸਿੱਖਣ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨ। ਬੁਨਿਆਦੀ ਢਾਂਚੇ ਵਿੱਚ ਕੀਤੇ ਜਾ ਰਹੇ ਇਹ ਸੁਧਾਰ ਉਸੇ ਸੁਪਨੇ ਨੂੰ ਸਾਕਾਰ ਕਰਨ ਵੱਲ ਅਹਿਮ ਕਦਮ ਹੈ।”

ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਵਿੱਚ ਸਹਾਈ ਹੁੰਦਾ ਹੈ

ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਸਬੰਧੀ ਕੰਮਾਂ ਵਿੱਚ ਵਾਧੂ ਕਲਾਸਰੂਮਾਂ, ਸਾਇੰਸ ਲੈਬਾਂ, ਲਾਇਬ੍ਰੇਰੀਆਂ, ਕਲਾ ਅਤੇ ਸ਼ਿਲਪਕਾਰੀ ਰੂਮ ਅਤੇ ਹੋਰ ਜ਼ਰੂਰੀ ਸਕੂਲੀ ਸਹੂਲਤਾਂ ਦੀ ਉਸਾਰੀ ਅਤੇ ਨਵੀਨੀਕਰਨ ਸ਼ਾਮਲ ਹੈ, ਜਿਸ ਦਾ ਉਦੇਸ਼ ਸਿੱਖਿਆ ਤੱਕ ਆਸਾਨ ਪਹੁੰਚ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਸਾਧਾਰਨ ਬੁਨਿਆਦੀ ਢਾਂਚੇ ਤੋਂ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਵੱਲ ਤਬਦੀਲੀ ਨੂੰ ਦਰਸਾਉਂਦੀ ਹੈ, ਜਿਸ ਨਾਲ ਸਿੱਖਣ ਦੇ ਨਤੀਜੇ ਬਿਹਤਰ ਹੁੰਦੇ ਹੈ। ਅਪਗ੍ਰੇਡ ਕੀਤੇ ਕਲਾਸਰੂਮ, ਕਾਰਜਸ਼ੀਲ ਲੈਬਾਂ ਅਤੇ ਬਿਹਤਰ ਸਹੂਲਤਾਂ ਸਕੂਲਾਂ ਨੂੰ ਵਧੇਰੇ ਦਿਲਚਸਪ ਅਤੇ ਸਿੱਖਣ ਦੇ ਪ੍ਰਭਾਵਸ਼ਾਲੀ ਵਾਤਾਵਰਣ ਨੂੰ ਯਕੀਨੀ ਬਣਾ ਰਹੀਆਂ ਹਨ।

ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਦਘਾਟਨੀ ਸਮਾਗਮ ਸ਼ੁਰੂ ਹੋ ਗਏ ਹਨ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀਆਂ, ਵਿਧਾਇਕਾਂ, ਸਥਾਨਕ ਨੁਮਾਇੰਦਿਆਂ, ਭਾਈਚਾਰਕ ਆਗੂਆਂ, ਸਕੂਲ ਪ੍ਰਬੰਧਨ ਕਮੇਟੀਆਂ ਅਤੇ ਮਾਪਿਆਂ ਵੱਲੋਂ ਸਰਗਰਮ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਹ ਵਿੱਦਿਅਕ ਤਬਦੀਲੀ ਪੂਰੀ ਤਰ੍ਹਾਂ ਭਾਈਚਾਰੇ ਦੇ ਸਹਿਯੋਗ ਨਾਲ ਸੰਭਵ ਹੋ ਰਹੀ ਹੈ। ਸਕੂਲਾਂ ਵਿੱਚ ਸੁਰੱਖਿਅਤ ਅਤੇ ਸਹੂਲਤਾਂ ਨਾਲ ਭਰਪੂਰ ਮਾਹੌਲ ਸਿਰਜ ਕੇ ਸਰਕਾਰ ਵਿਦਿਆਰਥੀਆਂ ਦੀ ਹਾਜ਼ਰੀ, ਉਨ੍ਹਾਂ ਦੀ ਸ਼ਮੂਲੀਅਤ ਅਤੇ ਸਿੱਖਣ ਦੇ ਸਮੁੱਚੇ ਤਜਰਬੇ ਨੂੰ ਬਿਹਤਰ ਬਣਾਏਗੀ।

*ਸੂਬੇ ਭਰ ਦੇ ਅਧਿਆਪਕਾਂ ਨੇ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ਦੇ ਪ੍ਰਭਾਵ ਦੀ ਕੀਤੀ ਸ਼ਲਾਘਾ*
ਮਾਨਸਾ ਦੇ ਜੀ.ਐਸ.ਐਸ.ਐਸ. ਰੰਘੜਿਆਲ ਦੇ ਅਧਿਆਪਕ ਅਮਰਜੀਤ ਸਿੰਘ ਚਾਹਲ ਨੇ ਕਿਹਾ, “ਕਲਾਸਰੂਮਾਂ, ਲੈਬਾਂ ਅਤੇ ਸਕੂਲਾਂ ਵਿੱਚ ਸੁਧਾਰ ਹੋਣ ਨਾਲ ਅਸੀਂ ਪਾਠਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪੜ੍ਹਾਉਣ ਦੇ ਯੋਗ ਹੋਏ ਹਾਂ। ਵਿਦਿਆਰਥੀ ਪੜ੍ਹਾਈ ਵਿੱਚ ਵਧੇਰੇ ਦਿਲਚਸਪੀ ਲੈ ਰਹੇ ਹਨ ਅਤੇ ਅਸੀਂ ਅਧਿਆਪਨ ਅਤੇ ਸਿੱਖਣ ਦੀ ਪ੍ਰਕਿਰਿਆ `ਤੇ ਬਿਹਤਰ ਢੰਗ ਨਾਲ ਧਿਆਨ ਕੇਂਦਰਿਤ ਕਰ ਸਕਦੇ ਹਾਂ।”

Scroll to Top