Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Friday, 13 Nov 2026 | 5:38 am

+91 90915 01313 , +91 90916 01313

punjabbanni@gmail.com
punjabbani@yahoo.com

ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇ: ਮੋਹਿੰਦਰ ਭਗਤ

ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇ: ਮੋਹਿੰਦਰ ਭਗਤ

ਚੰਡੀਗੜ੍ਹ, 12 ਨਵੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸਮੀਖਿਆ ਕੀਤੀ।

ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ ਨੇ ਮੰਤਰੀ ਨੂੰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਤਰਜੀਹ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਮਸਲਿਆਂ ਦਾ ਪਹਿਲ ਦੇ ਆਧਾਰ ‘ਤੇ ਜਲਦ ਨਿਪਟਾਰਾ ਕੀਤਾ ਜਾਵੇ।

ਮੰਤਰੀ ਨੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਵਿਚਾਰੇ ਗਏ ਮਾਮਲਿਆਂ ਸਬੰਧੀ ਸਮਾਂਬੱਧ ਕਾਰਵਾਈ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਲਾਭ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Scroll to Top