Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Monday, 16 Nov 2026 | 4:59 pm

+91 90915 01313 , +91 90916 01313

punjabbanni@gmail.com
punjabbani@yahoo.com

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ‘ਚ ਵਰਤੀਆਂ ਜਾਣ ਵਾਲੀਆਂ ਈਵੀਐਮਜ ਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਜਾਂਚ ਜਾਰੀ 

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ‘ਚ ਵਰਤੀਆਂ ਜਾਣ ਵਾਲੀਆਂ ਈਵੀਐਮਜ ਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਜਾਂਚ ਜਾਰੀ 

ਪਟਿਆਲਾ, 16 ਨਵੰਬਰ : ​​​​​​​​​ਪਟਿਆਲਾ ਦੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੈਟ) ਮਸ਼ੀਨਾਂ ਦੀ ਪਹਿਲੀ ਪੱਧਰੀ ਜਾਂਚ (ਐਫਐਲਸੀ) ਜ਼ਿਲ੍ਹਿਆਂ ਵਿੱਚ ਮਿਤੀ 12 ਨਵੰਬਰ ਤੋਂ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦੌਰਾਨ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਹਾਜ਼ਰ ਰਹਿਣ ਅਤੇ ਪੂਰੀ ਪ੍ਰਕਿਰਿਆ ਦੇ ਗਵਾਹ ਬਣਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਸਿਆਸੀ ਪਾਰਟੀਆਂ ਨੂੰ ਆਪਣੇ ਅਧਿਕਾਰਤ ਨੁਮਾਇੰਦੇ ਨਾਮਜ਼ਦ ਕਰਨ ਲਈ ਵੀ ਅਪੀਲ ਕੀਤੀ ਗਈ ਹੈ, ਤਾਂ ਜੋ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਆਮ ਲੋਕਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਇਸ ਮਹੱਤਵਪੂਰਨ ਪ੍ਰਕਿਰਿਆ ਬਾਰੇ ਜਾਣਕਾਰੀ ਮਿਲ ਸਕੇ।
Scroll to Top