ਉੱਤਰਾਖੰਡ ਵਿਖੇ ਡੂੰਘੀ ਖੱਡ ਵਿਚ ਬੱਸ ਡਿਗਣ ਕਾਰਨ ਹੋਇਆ ਭਿਆਨਕ ਹਾਦਸਾ, ਕਈ ਲੋਕਾਂ ਦੀ ਮੌਤ, ਕਈ ਜਖਮੀ
ਉੱਤਰਾਖੰਡ, 17 ਨਵੰਬਰ : ਉਤਰਾਖੰਡ ਦੇ ਟਿਹਰੀ ਗੜ੍ਹਵਾਲ ਵਿਖੇ ਉਸ ਸਮੇ ਮੰਜਰ ਭਿਆਨਕ ਹੋ ਗਿਆ, ਜਦੋ ਇਕ ਲੋਕਾਂ ਨਾਲ ਭਰੀ ਬੱਸ ਅਚਾਨਕ ਡੂੰਘੀ ਖੱਡ ਵਿਚ ਜਾ ਡਿੱਗੀ, ਜਿਸ ਕਾਰਨ 7 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ, ਉਥੇ ਦਰਜਨ ਤੋ ਵੱਧ ਲੋਕ ਬੁਰੀ ਤਰ੍ਹਾਂ ਜਖਮੀ ਹੋ ਗਏ, ਜਿਨਾ ਨੂੰ ਸਥਾਨਕ ਲੋਕਾਂ ਅਤੇ ਸਹਾਇਤਾ ਟੀਮਾਂ ਨੇ ਤੁਰੰਤ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ।
ਜਾਣਕਾਰੀ ਦੇ ਅਨੁਸਾਰ ਇਸ ਵਾਪਰੇ ਹਾਦਸੇ ਸਮੇਂ ਬੱਸ ਵਿੱਚ ਕੁੱਲ 30 ਯਾਤਰੀ ਸਵਾਰ ਸਨ। ਹਾਦਸਾ ਬੱਸ ਦਾ ਸੰਤੁਲਨ ਵਿਗੜਨ ਕਾਰਨ ਹੋਇਆ ਦਸਿਆ ਜਾ ਰਿਹਾ ਹੈ। ਹਾਦਸੇ ਦੀ ਭਿਆਨਕਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਵਿਚ ਕਈ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਬਚਾਅ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ। ਇਸ ਹਾਦਸੇ ਨੂੰ ਲੈ ਕੇ ਰਾਜਸੀ ਲੋਕਾਂ ਵਲੋ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਜਾ ਰਿਹਾ ਹੈ।