ਹਿਮਾਚਲ ਪ੍ਰਦੇਸ ਮੰਡੀ ਵਿਖੇ ਕਾਰ ਖੱਡ ਵਿਚ ਡਿੱਗਣ ਕਾਰਨ ਵਾਪਰਿਆ ਭਿਆਨਕ ਹਾਦਸਾ, 6 ਨੌਜਵਾਨਾਂ ਦੀ ਮੌਤ
ਮੰਡੀ, 19 ਨਵੰਬਰ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਇਕ ਕਾਰ ਖੱਡ ਵਿਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ 6 ਨੌਜਵਾਨਾਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਇਹ ਨੌਜਵਾਨ ਇਕ ਬਰਥਡੇ ਪਾਰਟੀ ਵਿਚੋ ਵਾਪਸ ਘਰ ਨੂੰ ਪਰਤ ਰਹੇ ਸਨ ਕਿ ਅਚਾਨਕ ਇਨਾ ਦੀ ਕਾਰ ਹਾਦਸਾਗ੍ਰਸਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਇਸ ਹਾਦਸੇ ਵਿੱਚ 6 ਨੌਜਵਾਨਾਂ ਦੀ ਮੌਤ ਦੀ ਖ਼ਬਰ ਫੈਲਦਿਆਂ ਹੀ ਪੂਰੇ ਇਲਾਕੇ ਵਿੱਚ ਮਾਤਮ ਛਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਸਾਰੇ ਨੌਜਵਾਨ ਗੁਆਂਢ ਵਿੱਚ ਜਨਮਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਘਰ ਜਾ ਰਹੇ ਸਨ, ਪਰ ਰਸਤੇ ਵਿੱਚ ਇਹ ਦਰਦਨਾਕ ਹਾਦਸਾ ਵਾਪਰ ਗਿਆ।