Breaking

ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ
Friday, 20 Nov 2026 | 2:32 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪਰਬ ਸਬੰਧੀ ਸ਼ੋਭਾ ਯਾਤਰਾ ਦੇ ਸਵਾਗਤ ਲਈ ਪਟਿਆਲਾ ਵਿੱਚ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪਰਬ ਸਬੰਧੀ ਸ਼ੋਭਾ ਯਾਤਰਾ ਦੇ ਸਵਾਗਤ ਲਈ ਪਟਿਆਲਾ ਵਿੱਚ ਤਿਆਰੀਆਂ ਸ਼ੁਰੂ

ਪਟਿਆਲਾ, 19 ਨਵੰਬਰ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਰਾਜ ਵਿਚ ਸ਼ੋਭਾ ਯਾਤਰਾ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜਾਇਜ਼ਾ ਲੈਂਦਿਆਂ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੁਲਦੀਪ ਬਾਵਾ ਨੇ ਦਸਿਆ ਕਿ ਇਹ ਸ਼ੋਭਾ ਯਾਤਰਾ ਪਟਿਆਲਾ ਵਿਖੇ 2 ਦਸੰਬਰ ਨੂੰ  ਪਾਤੜਾਂ, ਸਮਾਣਾ ਰਾਹੀਂ ਆਉਂਦੇ ਹੋਏ ਪਟਿਆਲਾ ਵਿਖੇ ਪਹੁੰਚੇਗੀ ਅਤੇ ਮਿਤੀ 03 ਦਸੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਰਵਾਨਾ ਹੋਵੇਗੀ।

ਮੀਟਿੰਗ ਦੌਰਾਨ ਪਾਲਕੀ ਸਾਹਿਬ ਦੇ ਰੂਟ ’ਤੇ ਸਫ਼ਾਈ, ਸਜਾਵਟ, ਰੋਸ਼ਨੀ, ਟ੍ਰੈਫ਼ਿਕ ਪ੍ਰਬੰਧ, ਪੀਣ ਵਾਲੇ ਪਾਣੀ ਦੀ ਸੁਵਿਧਾ, ਮੈਡੀਕਲ ਸਹੂਲਤ, ਸੁਰੱਖਿਆ ਪ੍ਰਬੰਧ ਅਤੇ ਭੀੜ ਪ੍ਰਬੰਧਨ ਨਾਲ ਜੁੜੇ ਮੁੱਖ ਬਿੰਦੂਆਂ ਉੱਤੇ ਚਰਚਾ ਕੀਤੀ ਗਈ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਵਾਲੀਆਂ ਹਜ਼ਾਰਾਂ ਸੰਗਤਾਂ ਨੂੰ ਕਿਸੇ ਵੀ ਤਰਾ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ, ਨਗਰ ਨਿਗਮ, ਲੋਕ ਨਿਰਮਾਣ ਵਿਭਾਗ ,  ਵਾਟਰ ਸਪਲਾਈ, ਫੋਰੈਸਟ ਵਿਭਾਗ, ਫਾਇਰ ਬ੍ਰਿਗੇਡ, ਪਬਲਿਕ ਹੈਲਥ, ਐਮਰਜੈਂਸੀ ਸਰਵਿਸਜ਼ ਅਤੇ ਐਸ.ਡੀ.ਐਮਜ਼ ਨੂੰ ਆਪਣੀ-ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਸਪਸ਼ਟ ਨਿਰਦੇਸ਼ ਜਾਰੀ ਕੀਤੇ ਗਏ। ਪੁਲਿਸ ਵਿਭਾਗ ਨੂੰ ਟ੍ਰੈਫ਼ਿਕ ਡਾਇਵਰਜ਼ਨ, ਸੁਰੱਖਿਆ ਘੇਰਾ ਅਤੇ ਰੂਟ ਪਲਾਨ ਸਬੰਧੀ ਖਾਸ ਤਿਆਰੀਆਂ ਕਰਨ ਲਈ ਕਿਹਾ ਗਿਆ। ਨਗਰ ਨਿਗਮ ਨੂੰ ਸਫ਼ਾਈ ਮੁਹਿੰਮ ਤੇ ਧਿਆਨ ਕੇਂਦਰਿਤ ਕਰਦੇ ਹੋਏ ਰੂਟ ’ਤੇ ਖਾਸ ਤੌਰ ’ਤੇ ਵਾਧੂ ਕਰਮਚਾਰੀ ਤੈਨਾਤ ਕਰਨ ਦੇ ਆਦੇਸ਼ ਦਿੱਤੇ ਗਏ। ਪਬਲਿਕ ਹੈਲਥ ਅਤੇ ਵਾਟਰ ਸਪਲਾਈ ਵਿਭਾਗਾਂ ਨੂੰ ਸਾਫ਼ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ ਗਿਆ।

ਲੋਕ ਨਿਰਮਾਣ ਵਿਭਾਗ ਵੱਲੋਂ ਰੂਟ ’ਤੇ ਸੜਕਾਂ ਦੀ ਮਰੰਮਤ ਅਤੇ ਜ਼ਰੂਰੀ ਸੁਧਾਰ ਕੰਮ ਤੁਰੰਤ ਪੂਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਫਾਇਰ ਬ੍ਰਿਗੇਡ ਨੂੰ ਐਮਰਜੈਂਸੀ ਦੇ ਮੱਦੇਨਜ਼ਰ ਤੁਰੰਤ ਕਾਰਵਾਈ ਲਈ ਅਲਰਟ ਰਹਿਣ ਅਤੇ ਰੂਟ ’ਤੇ ਸਟੈਂਡਬਾਈ ਗੱਡੀਆਂ ਤੈਨਾਤ ਕਰਨ ਲਈ ਕਿਹਾ ਗਿਆ।

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਯਕੀਨ ਦਵਾਇਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸ਼ੋਭਾ ਯਾਤਰਾ ਦਾ ਸਮਾਗਮ ਪੂਰੇ ਆਦਰ-ਸਤਿਕਾਰ ਨਾਲ ਮਨਾਇਆ ਜਾਵੇਗਾ । ਇਸ ਮੌਕੇ ਪੀ ਸੀ ਐਸ ਕੁਲਦੀਪ ਬਾਵਾ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Scroll to Top