Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:23 am

+91 90915 01313 , +91 90916 01313

punjabbanni@gmail.com
punjabbani@yahoo.com

ਤਰਨ ਤਾਰਨ ਵਿਖੇ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 16 ਕਿੱਲੋ ਹੈਰੋਇਨ,3 ਪਿਸਤੌਲਾਂ ਸਮੇਤ 300 ਵਿਅਕਤੀ ਕਾਬੂ

ਤਰਨ ਤਾਰਨ ਵਿਖੇ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 16 ਕਿੱਲੋ ਹੈਰੋਇਨ,3 ਪਿਸਤੌਲਾਂ ਸਮੇਤ 300 ਵਿਅਕਤੀ ਕਾਬੂ

ਚੰਡੀਗੜ੍ਹ, 20 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਸੁਚੱਜੀ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਨਸ਼ਿਆਂ  ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਜ਼ਿਲਿਆਂ ਵਿੱਚ ਦੋ ਰੋਜ਼ਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਮੰਗਲਵਾਰ ਅਤੇ ਬੁੱਧਵਾਰ ਨੂੰ ਚਲਾਈ ਗਈ ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੂੰ ਰੋਕਣਾ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣਾ ਸੀ। ਸਬੰਧਤ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਨਿੱਜੀ ਤੌਰ ’ਤੇ ਇਸ ਮੁਹਿੰਮ ਦੀ ਨਿਗਰਾਨੀ ਕਰਨ ਲਈ ਹਿਦਾਇਤ ਕੀਤੀ ਗਈ ਹੈ।

ਇਸ ਦੋ-ਰੋਜ਼ਾ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ 361 ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕਰਦਿਆਂ 300 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।  ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 16.7 ਕਿਲੋ ਹੈਰੋਇਨ, 800 ਗ੍ਰਾਮ ਅਫੀਮ, 5450 ਰੁਪਏ ਦੀ ਡਰੱਗ ਮਨੀ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਹਨ।

ਸਪੈਸ਼ਲ ਡੀ.ਜੀ.ਪੀ.( ਕਾਨੂੰਨ ਤੇ ਵਿਵਸਥਾ) ਪ੍ਰਵੀਨ ਸਿਨਹਾ, ਜੋ ਖੁਦ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਪੂਰੇ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕਰ ਕੇ ਇਸ ਨੂੰ ਤਬਾਹ ਕਰਨਾ ਹੈ। ਇਸ ਵਿੱਚ ਅਪਰਾਧੀਆਂ, ਉਨ੍ਹਾਂ ਦੇ ਸਾਥੀਆਂ, ਸਪਲਾਇਰਾਂ, ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਨ ਵਾਲਿਆਂ, ਵਿੱਤੀ ਮਦਦ ਕਰਨ ਵਾਲਿਆਂ ਅਤੇ ਪਨਾਹ ਦੇਣ ਵਾਲਿਆਂ ਦੀ ਪਛਾਣ ਕਰਨ ਦੇ ਨਾਲ-ਨਾਲ ਅਜਿਹੇ ਦੋਸ਼ੀਆਂ ਦੀਆਂ ਲੁਕਣਗਾਹਾਂ ਦਾ ਪਤਾ ਲਗਾਉਣਾ ਅਤੇ ਕਾਨੂੰਨ ਅਨੁਸਾਰ ਲੋੜੀਂਦੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨਾ ਸ਼ਾਮਲ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਵਿਸ਼ੇਸ਼ ਤਲਾਸ਼ੀ ਮੁਹਿੰਮਾਂ  ਜਾਰੀ ਰਹਿਣਗੀਆਂ ਅਤੇ ਸੂਬੇ ਦੇ ਬਾਕੀ ਜ਼ਿਲਿ੍ਹਆਂ ਵਿੱਚ ਵੀ ਇਹ ਪੜਾਅਵਾਰ ਢੰਗ ਨਾਲ ਚਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਨੂੰ ਵੱਡੇ ਪੱਧਰ ’ਤੇ ਸਫ਼ਲ ਬਣਾਉਣ ਲਈ ਹਰੇਕ ਜ਼ਿਲ੍ਹੇ ਨੂੰ ਵਾਧੂ ਫੋਰਸ ਮੁਹੱਈਆ ਕਰਵਾਈ ਜਾਵੇਗੀ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 628ਵੇਂ ਦਿਨ ਵੀ ਜਾਰੀ ਰੱਖਿਆ। ਅੱਜ 146 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 30.5 ਕਿਲੋ ਹੈਰੋਇਨ, 2 ਕਿਲੋ ਅਫੀਮ, 315 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 628 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 93906 ਹੋ ਗਈ ਹੈ। ਨਸ਼ਾ ਛੁਡਾਉਣ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਲਈ ਰਾਜ਼ੀ ਕੀਤਾ ਹੈ।

ਇਸ ਤੋਂ ਇਲਾਵਾ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ 303ਵੇਂ ਦਿਨ ਵੀ ਜਾਰੀ ਰਹੀ, ਜਿਸ ਤਹਿਤ ਪੁਲਿਸ ਟੀਮਾਂ ਨੇ 265 ਵਿਅਕਤੀਆਂ ਨੂੰ ਛੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 85,349 ਹੋ ਗਈ ਹੈ। ਇਸ ਤੋਂ ਇਲਾਵਾ 234 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ, ਜਦਕਿ 65 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ  ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

Scroll to Top