Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:23 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਚੰਡੀਗੜ੍ਹ, 21 ਨਵੰਬਰ, 2026 : ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਰਾਜ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ, 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਮੁੱਖ ਚੋਣ ਅਫ਼ਸਰ, ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਦੱਸਿਆ ਕਿ ਇਹ ਕੈਂਪ ‘ਵਿਸ਼ੇਸ਼ ਸੰਖੇਪ ਸੁਧਾਈ (SSR) 2027’ ਦੌਰਾਨ ਵੋਟਰਾਂ ਨੂੰ ਵੱਖ-ਵੱਖ ਚੋਣ ਸੇਵਾਵਾਂ ਮੁੱਹਈਆ ਕਰਵਾਉਣ ਲਈ ਆਯੋਜਿਤ ਕੀਤੇ ਜਾ ਰਹੇ ਹਨ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਕੈਂਪ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ ਤਾਂ ਜੋ ਉਹ ‘ਖਰੜਾ ਵੋਟਰ ਸੂਚੀ’ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰ ਸਕਣ, ਅਤੇ ਨਵੀਂ ਰਜਿਸਟ੍ਰੇਸ਼ਨ, ਵੇਰਵਿਆਂ ਵਿੱਚ ਸੁਧਾਰ ਜਾਂ ਹੋਰ ਸਬੰਧਤ ਸੇਵਾਵਾਂ ਲਈ ਅਰਜ਼ੀਆਂ ਜਮ੍ਹਾਂ ਕਰਵਾ ਸਕਣ।

ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਐਸ.ਐਸ.ਆਰ. 2027 ਤਹਿਤ ਨਵੀਂ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 1 ਜਨਵਰੀ, 2027 ਹੈ। ਕੋਈ ਵੀ ਨਾਗਰਿਕ ਜੋ ਇਸ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਲੈਂਦਾ ਹੈ, ਉਹ ‘ਫਾਰਮ ਨੰਬਰ 6’ ਭਰ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ ਲਈ ਅਰਜ਼ੀ ਦੇਣ ਦੇ ਯੋਗ ਹੈ।

ਐਸ.ਐਸ.ਆਰ ਦੇ ਬਾਰੇ ਜਾਣਕਾਰੀ ਦਿੰਦਿਆਂ, ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਦਾਖਲ ਕਰਨ ਦੀ ਪ੍ਰਕਿਰਿਆ 11 ਦਸੰਬਰ, 2026 ਤੱਕ ਜਾਰੀ ਰਹੇਗੀ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ, 2026 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ‘ਅੰਤਿਮ ਵੋਟਰ ਸੂਚੀ’ 4 ਜਨਵਰੀ, 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਖਾਸ ਤੌਰ ‘ਤੇ ਉਨ੍ਹਾਂ ਨੌਜਵਾਨ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਵੋਟਰ ਵਜੋਂ ਰਜਿਸਟਰ ਹੋਣ ਲਈ ਕਿਹਾ ਜੋ 1 ਜਨਵਰੀ, 2027 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੇ ਹੋ ਰਹੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਇੱਕ ਸਮਾਵੇਸ਼ੀ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਨ ਲਈ ਹਰੇਕ ਯੋਗ ਵੋਟਰ ਦਾ ਨਾਮ ਸੂਚੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਕੋਈ ਵੀ ਵਿਅਕਤੀ ਇਸ ਪ੍ਰਕਿਰਿਆ ਤੋਂ ਪਿੱਛੇ ਨਹੀਂ ਰਹਿਣਾ ਚਾਹੀਦਾ।

Scroll to Top