Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:23 am

+91 90915 01313 , +91 90916 01313

punjabbanni@gmail.com
punjabbani@yahoo.com

ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ

ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 20 ਨਵੰਬਰ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਹੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਭਰਤੀ ਨਾਲ ਜਿੱਥੇ ਅਧਿਆਪਨ ਕਾਰਜਾਂ ਵਿੱਚ ਵਾਧਾ ਹੋਵੇਗਾ ਉੱਥੇ ਹੀ ਵਿਦਿਆਰਥੀਆਂ ਲਈ ਬਿਹਤਰ ਅਕਾਦਮਿਕ ਸਹਾਇਤਾ ਤੇ ਮਿਆਰੀ ਸਿੱਖਿਆ ਯਕੀਨੀ ਬਣੇਗੀ।

ਸਿੱਖਿਆ ਮੰਤਰੀ ਵੱਲੋਂ ਇਹ ਐਲਾਨ ਚੰਡੀਗੜ੍ਹ ਵਿਖੇ ਮਾਸਟਰ ਕਾਡਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ ਗਿਆ, ਜਿਸ ਵਿੱਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਹਾਜ਼ਰ ਸਨ। ਸਿੱਖਿਆ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਬੜੇ ਗੌਰ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।

ਯੂਨੀਅਨ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਅਤੇ ਸਿੱਖਿਆ ਪ੍ਰਣਾਲੀ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਜਾਇਜ਼ ਮਸਲਿਆਂ ਨੂੰ ਨਿਯਮਾਂ ਅਤੇ ਪ੍ਰਕਿਰਿਆਵਾਂ ਅਨੁਸਾਰ ਹੱਲ ਕੀਤਾ ਜਾਵੇਗਾ।

ਸੂਬਾ ਸਰਕਾਰ ਦੀ ਰੋਜ਼ਗਾਰ ਉਤਪਤੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੁਣ ਤੱਕ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਸਿਰਜਣ ਅਤੇ ਜਨਤਕ ਸੰਸਥਾਵਾਂ ਨੂੰ ਨਿਰੰਤਰ ਮਜ਼ਬੂਤ ਕਰਨ ਪ੍ਰਤੀ ਸਾਡੀ ਵਚਨਬੱਧਤਾ ਪੂਰੀ ਤਰ੍ਹਾਂ ਦ੍ਰਿੜ ਹੈ।”

ਉਨ੍ਹਾਂ ਕਿਹਾ, “ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਨਾਲ ਸਰਕਾਰੀ ਸਕੂਲਾਂ ਵਿੱਚ ਅਧਿਆਪਨ ਕਾਰਜਾਂ ਨੂੰ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਬਿਹਤਰ ਅਕਾਦਮਿਕ ਸਹਾਇਤਾ ਅਤੇ ਪੜ੍ਹਾਈ ਲਈ ਅਨੁਕੂਲ ਮਾਹੌਲ ਦੇਣ ਵਾਸਤੇ ਲੋੜੀਂਦਾ ਸਟਾਫ਼ ਹੋਣਾ ਬੇਹੱਦ ਜ਼ਰੂਰੀ ਹੈ।”

ਸੂਬੇ ਦੀ ਪ੍ਰਮੁੱਖ ਪਹਿਲਕਦਮੀ ‘ਸਿੱਖਿਆ ਕ੍ਰਾਂਤੀ’ ਤਹਿਤ ਇਸ ਭਰਤੀ ਮੁਹਿੰਮ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਧੁਨਿਕ ਬੁਨਿਆਦੀ ਢਾਂਚੇ, ਸਮਾਰਟ ਕਲਾਸਰੂਮਾਂ, ਸਿੱਖਣ ਦੇ ਬਿਹਤਰ ਨਤੀਜਿਆਂ ਅਤੇ ਮਿਆਰੀ ਸਿੱਖਿਆ ‘ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ ਅਤੇ ਅਧਿਆਪਨ ਨੂੰ ਮਜ਼ਬੂਤ ਕਰਨਾ ਵੀ ਇਸੇ ਬਦਲਾਅ ਦਾ ਇੱਕ ਅਹਿਮ ਹਿੱਸਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਮਾਪਿਆਂ ਦੀ ਪਹਿਲੀ ਪਸੰਦ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਲਗਾਤਾਰ ਸੰਸਥਾਗਤ ਸੁਧਾਰਾਂ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਸਟਰ ਕਾਡਰ ਅਧਿਆਪਕਾਂ ਦੀ ਇਹ ਪ੍ਰਸਤਾਵਿਤ ਭਰਤੀ ਲੋੜੀਂਦਾ ਅਧਿਆਪਨ ਸਟਾਫ਼ ਯਕੀਨੀ ਬਣਾ ਕੇ ਅਤੇ ਪੰਜਾਬ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਕੇ ਇਸ ਸੋਚ ਨੂੰ ਅੱਗੇ ਵਧਾਉਣ ਵਿੱਚ ਵਧੇਰੇ ਅਹਿਮ ਸਿੱਧ ਹੋਵੇਗੀ।

Scroll to Top