Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Monday, 23 Nov 2026 | 5:29 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ੇਸ਼ ਲੋਕ ਅਦਾਲਤ ਵਿੱਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚੈੱਕ ਬਾਊਂਸ ਦੇ 5,267 ਕੇਸਾਂ ਦਾ ਨਿਪਟਾਰਾ

ਵਿਸ਼ੇਸ਼ ਲੋਕ ਅਦਾਲਤ ਵਿੱਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚੈੱਕ ਬਾਊਂਸ ਦੇ 5,267 ਕੇਸਾਂ ਦਾ ਨਿਪਟਾਰਾ

ਚੰਡੀਗੜ੍ਹ, 22 ਨਵੰਬਰ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (ਪੀ.ਐੱਸ.ਐੱਲ.ਐੱਸ.ਏ.) ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਅਧੀਨ ਆਉਂਦੇ ਕੇਸਾਂ, ਜਿਨ੍ਹਾਂ ਵਿੱਚ ਚੈੱਕ ਬਾਊਂਸ ਦੇ ਕੇਸ ਵੀ ਸ਼ਾਮਲ ਹਨ, ਦੇ ਨਿਪਟਾਰੇ ਲਈ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਲੋਕ ਅਦਾਲਤ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।

ਇਹ ਵਿਸ਼ੇਸ਼ ਲੋਕ ਅਦਾਲਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਮੁੱਖ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਰਪ੍ਰਸਤ-ਇਨ-ਚੀਫ਼ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਦੀ ਸੁਯੋਗ ਸਰਪ੍ਰਸਤੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਸ੍ਰੀ ਦੀਪਕ ਸਿੱਬਲ ਦੇ ਯੋਗ ਮਾਰਗਦਰਸ਼ਨ ਹੇਠ ਲਗਾਈ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ (ਇੰਚਾਰਜ) ਸ੍ਰੀ ਅਰੁਣ ਕੁਮਾਰ ਅਗਰਵਾਲ ਨੇ ਦੱਸਿਆ ਕਿ ਲੋਕਾਂ ਨੂੰ ਜਲਦੀ ਨਿਆਂ ਮੁਹੱਈਆ ਕਰਵਾਉਣ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੁੱਲ 201 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਦੌਰਾਨ ਨਿਆਂਇਕ ਅਧਿਕਾਰੀਆਂ, ਵਕੀਲਾਂ, ਪੈਰਾ-ਲੀਗਲ ਵਲੰਟੀਅਰਾਂ ਅਤੇ ਆਮ ਲੋਕਾਂ ਨੇ ਸਰਗਰਮੀ ਨਾਲ ਭਾਗ ਲਿਆ ਅਤੇ ਆਪਸੀ ਸਹਿਮਤੀ ਤੇ ਗੱਲਬਾਤ ਰਾਹੀਂ ਕੇਸਾਂ ਦੇ ਸੁਖਾਵੇਂ ਨਿਪਟਾਰੇ ਵਿੱਚ ਅਹਿਮ ਭੂਮਿਕਾ ਨਿਭਾਈ।

ਇਸ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ ਕੁੱਲ 22,723 ਕੇਸ ਸੁਣਵਾਈ ਲਈ ਲਏ ਗਏ, ਜਿਨ੍ਹਾਂ ਨਾਲ 639.37 ਕਰੋੜ ਰੁਪਏ ਦੀ ਰਾਸ਼ੀ ਸਬੰਧਤ ਸੀ। ਆਪਸੀ ਸਹਿਮਤੀ ਨਾਲ ਕੇਸਾਂ ਦੇ ਨਿਪਟਾਰੇ ਲਈ ਕੀਤੇ ਗਏ ਸਾਂਝੇ ਯਤਨਾਂ ਸਦਕਾ 5,267 ਕੇਸਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ 206.63 ਕਰੋੜ ਰੁਪਏ ਦੀ ਰਾਸ਼ੀ ਦੇ ਸਮਝੌਤੇ ਹੋਏ। ਇਸ ਨਾਲ ਸਬੰਧਤ ਧਿਰਾਂ ਨੂੰ ਤੁਰੰਤ ਵਿੱਤੀ ਅਤੇ ਕਾਨੂੰਨੀ ਰਾਹਤ ਮਿਲੀ।

ਇਹ ਪਹਿਲ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੀ ਗਿਣਤੀ ਘਟਾਉਣ ਅਤੇ ਮੁਕੱਦਮੇਬਾਜ਼ੀ ਦੇ ਲੰਬੇ ਸਮੇਂ, ਬੇਲੋੜੇ ਖਰਚਿਆਂ ਅਤੇ ਕਾਨੂੰਨੀ ਪ੍ਰਕਿਰਿਆ ਦੀਆਂ ਦੇਰੀਆਂ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਸੁਖਾਲਾ, ਕਿਫ਼ਾਇਤੀ ਅਤੇ ਤੇਜ਼ ਨਿਆਂ ਮੁਹੱਈਆ ਕਰਵਾਉਣ ਅਤੇ ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।

Scroll to Top