Breaking

ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ
Monday, 23 Nov 2026 | 8:52 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਸਰਧਾ ਭਾਵਨਾ ਨਾਲ ਮਨਾਇਆ

ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਸਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ : 23 ਨਵੰਬਰ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਉਤਸ਼ਾਹ ਪ੍ਰੇਰਨਾ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀ ਬੀਬੀਆਂ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਪੂਰਨ ਸਰਧਾ ਸਤਿਕਾਰ ਤੇ ਨਿਮਰ ਭਾਵਨਾ ਨਾਲ ਗੁਰੂ ਦੇ ਜਸ ਗਾਉਂਦਿਆਂ ਮਨਾਇਆ ਗਿਆ।

ਬੀਬੀ ਕੌਲਾ ਜੀ ਭਲਾਈ ਕੇਂਦਰ ਤੋਂ ਬੀਬੀ ਪਰਮਜੀਤ ਕੌਰ ਪੰਮਾ ਦੇ ਜਥੇ ਸਮੇਤ ਹੋਰ ਵੀ ਵੱਖ-ਵੱਖ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਇਸ ਗੁਰਮਤਿ ਸਮਾਗਮ ਵਿੱਚ ਸਮੂਲੀਅਤ ਕੀਤੀ। ਗੁਰਦੁਆਰਾ ਸਾਹਿਬ ਵੱਲੋਂ ਗੁਰੂ ਕੇ ਲੰਗਰ ਤੇ ਛਬੀਲਾਂ ਦੀਆਂ ਸੇਵਾਵਾਂ ਅਤੁੱਟ ਵਰਤੀਆਂ।

ਸਮੂਹ ਬੀਬੀਆਂ ਨੇ ਸੁਖਮਨੀ ਸਾਹਿਬ ਦੇ ਜਾਪ ਉਪਰੰਤ ਗੁਰੂ ਸਾਹਿਬਾਨਾਂ ਦੇ ਰਚਿਤ ਸ਼ਬਦਾਂ ਨੂੰ ਮਿੱਠੀ ਤੇ ਰਸੀਲੀ ਸੁਰ ਵਿੱਚ ਸੰਗਤੀ ਰੂਪ ਵਿੱਚ ਕੀਰਤਨ ਕੀਤਾ। ਵਾਰ ਵਾਰ ਖਾਲਸਾਈ ਜੈਕਾਰੇ, ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ॥ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ, ਗੁਰਬਰ ਅਕਾਲ ਸਤਿ ਸ੍ਰੀ ਅਕਾਲ ਨੇ ਗੁਰਦੁਆਰਾ ਸਾਹਿਬ ਵਿਚ ਵਖਰਾ ਮਾਹੌਲ ਸਿਰਜ ਦਿੱਤਾ।

ਇਸ ਮੌਕੇ ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਬਾਰੇ ਭਾਵਪੂਰਤ ਤਰੀਕੇ ਨਾਲ ਆਪਣੇ ਸੰਬੋਧਨ ਰਾਹੀਂ ਸੰਗਤਾਂ ਨਾਲ ਸਾਂਝ ਪਾਈ। ਉਪਰੰਤ ਬੁੱਢਾ ਦਲ ਵੱਲੋਂ ਬੇਬੇ ਨਾਨਕੀ ਜੀ ਇਸਤਰੀ ਸਤਿਸੰਗ ਸਭਾ ਮੰਨਾ ਸਿੰਘ ਚੌਂਕ ਬੀਬੀ ਗੁਰਚਰਨ ਕੌਰ, ਸ੍ਰੀ ਗੁਰੂ ਤੇਗ ਬਹਾਦਰ ਜੀ ਸੁਖਮਨੀ ਸੇਵਾ ਸੁਸਾਇਟੀ ਪਵਨ ਨਗਰ ਬੀਬੀ ਪਰਮਜੀਤ ਕੌਰ, ਗੁਰਦੁਆਰਾ ਬਾਬਾ ਨੌਧ ਸਿੰਘ ਜੀ ਸੁਖਮਨੀ ਸੇਵਾ ਸੁਸਾਇਟੀ ਬੀਬੀ ਨਰਿੰਦਰ ਪਾਲ ਕੌਰ, ਬੀਬੀ ਤੇਜ ਕੌਰ, ਬੀਬੀ ਤੇਜ ਕੌਰ, ਬੀਬੀ ਸੁਖਜੀਤ ਕੌਰ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ। ਬੀਬੀਆਂ ਦੇ ਜਥਿਆਂ ਵੱਲੋਂ ਗੁ: ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਪ੍ਰਵਾਹ ਨਿਰੰਤਰ ਚੱਲ ਰਹੇ ਹਨ। ਇਸ ਸਮੇਂ ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਅਮਰੀਕ ਸਿੰਘ ਆਦਿ ਹਾਜ਼ਰ ਸਨ।

Scroll to Top