Breaking

ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ
Thursday, 26 Nov 2026 | 4:44 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਲ ਕਬੱਡੀ ਅੰਡਰ-19 ਲੜਕਿਆਂ 'ਚ ਪਟਿਆਲੇ ਦੇ ਖਿਡਾਰੀਆਂ ਨੇ ਜਿੱਤਿਆ ਕਾਂਸੇ ਦਾ ਤਮਗਾ

ਸਰਕਲ ਕਬੱਡੀ ਅੰਡਰ-19 ਲੜਕਿਆਂ 'ਚ ਪਟਿਆਲੇ ਦੇ ਖਿਡਾਰੀਆਂ ਨੇ ਜਿੱਤਿਆ ਕਾਂਸੇ ਦਾ ਤਮਗਾ

ਪਟਿਆਲਾ , 25 ਨਵੰਬਰ : ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਨੇ ਦੱਸਿਆ ਕਿ ਅੰਤਰ ਜਿਲਾ ਸਰਕਲ ਕਬੱਡੀ ਅੰਡਰ-19 ਲੜਕਿਆਂ ਦਾ ਟੂਰਨਾਮੈਂਟ ਜਿਲਾ ਸਿੱਖਿਆ ਅਫਸਰ ਮਮਤਾ ਖੁਰਾਣਾ ਦੀ ਯੋਗ ਅਗਵਾਈ ਹੇਠ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜੀਕਲ ਕਾਲਜ ਆਫ ਐਜੂਕੇਸ਼ਨ ਪਟਿਆਲਾ ਵਿਖੇ ਕਰਵਾਇਆ ਗਿਆ। ਅੱਜ ਦੇ ਹੋਏ ਮੁਕਾਬਲਿਆਂ ਵਿੱਚ ਫਰੀਦਕੋਟ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ,ਮਲੇਰਕੋਟਲਾ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਅਤੇ ਪਟਿਆਲੇ ਤੀਜਾ ਸਥਾਨ ਪ੍ਰਾਪਤ ਕਰਕੇ ਬਰਾਉਨਜ਼ ਮੈਡਲ ਜਿੱਤਿਆ।
ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾ,ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ ਅਤੇ ਜਿਲਾ ਟੂਰਨਾਮੈਂਟ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ ਤੇ ਪਹੁੰਚ ਕੇ ਜਿੱਤੇ ਹੋਏ ਖਿਡਾਰੀਆਂ ਨੂੰ ਮੈਡਲ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ। ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ,ਖੇਡਾ ਨਾਲ ਸਾਡੇ ਵਿੱਚ ਟੀਮ ਦੀ ਭਾਵਨਾ ਨਾਲ ਕੰਮ ਕਰਨ ਦੀ ਪ੍ਰਵਿਰਤੀ ਪੈਦਾ ਹੁੰਦੀ ਹੈ,ਖੇਡਾਂ ਸਾਨੂੰ ਅਨੁਸ਼ਾਸਨ ਵਿੱਚ ਰਹਿਣਾ ਵੀ ਸਿਖਾਉਂਦੀਆਂ ਹਨ।
ਇਸ ਮੌਕੇ ਦੇ ਅਬਜਰਵਰ ਜਸਵਿੰਦਰ ਸਿੰਘ, ਰਮਨਦੀਪ ਕੌਰ ਹੈਡ ਮਿਸਟ੍ਰੈਸ ਰਾਏਪੁਰ, ਸ਼ੈਲੀ ਸ਼ਰਮਾ ਹੈਡ ਮਿਸਟ੍ਰੈਸ ਨੈਣ ਕਲਾਂ,ਟੂਰਨਾਮੈਂਟ ਤੇ ਕਨਵੀਨਰ ਦਵਿੰਦਰ ਸਿੰਘ ਵਿਰਕ ਤੇ ਗੁਰਪ੍ਰੀਤ ਸਿੰਘ ਝੰਡਾ, ਅਮਨਿੰੰਦਰ ਸਿੰਘ ਬਾਬਾ, ਗੁਰਪ੍ਰੀਤ ਸਿੰਘ ਟਿਵਾਣਾ, ਜਸਪਾਲ ਸਿੰਘ ਸਟੈਨੋ,ਸ਼ਿਵ ਭੰਡੀਹ,ਬੇਅੰਤ ਸਿੰਘ,ਭਰਪੂਰ ਸਿੰਘ,ਕੁਲਵੰਤ ਸਿੰਘ, ਲਖਵਿੰਦਰ ਸਿੰਘ,ਰਣਧੀਰ ਸਿੰਘ,ਰਾਕੇਸ਼ ਕੁਮਾਰ ਅਰੋੜਾ, ਗੁਰਪਿਆਰ ਸਿੰਘ, ਸੁਨੀਲ ਹਰਜੀਤ ਸਿੰਘ, ਜੈਤਸ਼ਾਹੂਦੀਪ ਸਿੰਘ, ਗੁਰਪ੍ਰੀਤ ਸਿੰਘ ਬਾਜਵਾ, ਜਸਵੰਤ ਸਿੰਘ,ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਤੇ ਸਾਰੇ ਜਿਲ੍ਹਿਆਂ ਦੇ ਖਿਡਾਰੀ ਅਤੇ ਡਿਊਟੀ ਸਟਾਫ ਹਾਜਰ ਸਨ।
Scroll to Top