Breaking

ਪੰਜਾਬੀ ਯੂਨੀਵਰਸਿਟੀ ਵਿਖੇ ‘ਵਿਸ਼ਵ ਦੇ 2% ਵਿਗਿਆਨੀਆਂ’ ਦੀ ਸੂਚੀ ਵਿੱਚ ਥਾਂ ਬਣਾਉਣ ਵਾਲੇ ਅਧਿਆਪਕਾਂ ਦਾ ਕੀਤਾ ਵਿਸ਼ੇਸ਼ ਸਨਮਾਨ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ
Thursday, 26 Nov 2026 | 8:01 pm

+91 90915 01313 , +91 90916 01313

punjabbanni@gmail.com
punjabbani@yahoo.com

ਵੱਧਦੀ ਸਰਦੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ

ਵੱਧਦੀ ਸਰਦੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ

ਪਟਿਆਲਾ, 26 ਨਵੰਬਰ  – ਸਰਦੀ ਦੇ ਮੌਸਮ ਦੀ ਸ਼ੁਰੂਆਤ ਅਤੇ ਤਾਪਮਾਨ ਵਿੱਚ ਲਗਾਤਾਰ ਹੋ ਰਹੀ ਗਿਰਾਵਟ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਪਟਿਆਲਾ ਵੱਲੋਂ ਲੋਕਾਂ ਨੂੰ ਮੌਸਮ ਵਿੱਚ ਹੋਣ ਵਾਲੀਆਂ ਤਬਦੀਲੀਆਂ ਕਾਰਨ ਪੈਦਾ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਤੋਂ ਬਚਾਅ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਖਾਸ ਕਰਕੇ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਕਿਸੇ ਬਿਮਾਰੀ ਤੋਂ ਪੀੜਤ ਵਿਅਕਤੀਆਂ ਦਾ ਵਿਸ਼ੇਸ਼ ਧਿਆਨ ਰੱਖਣ।

ਸਿਵਲ ਸਰਜਨ ਡਾ. ਸੈਲੀ ਜੈਤਲੀ ਨੇ ਦੱਸਿਆ ਕਿ ਸਰਦੀਆਂ ਦੌਰਾਨ ਤਾਪਮਾਨ ਵਿੱਚ ਗਿਰਾਵਟ ਕਾਰਨ ਖੰਘ, ਜ਼ੁਕਾਮ, ਬੁਖਾਰ, ਸਾਹ ਦੀਆਂ ਬਿਮਾਰੀਆਂ ਅਤੇ ਨਿਮੋਨੀਆ ਵਰਗੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਠੰਢ ਦਾ ਵਧੇਰੇ ਪ੍ਰਭਾਵ ਛੋਟੇ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਕਮਜ਼ੋਰ ਰੋਗ ਪ੍ਰਤੀਰੋਧਕ ਸ਼ਕਤੀ ਵਾਲੇ ਵਿਅਕਤੀਆਂ *ਤੇ ਪੈ ਸਕਦਾ ਹੈ। ਇਸ ਲਈ ਮੌਸਮ ਦੇ ਅਨੁਸਾਰ ਰਹਿਣ—ਸਹਿਣ ਅਤੇ ਖਾਣ—ਪੀਣ ਵਿੱਚ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ।

ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ਵਿੱਚ ਸਰੀਰ ਨੂੰ ਠੰਢ ਤੋਂ ਬਚਾਉਣ ਲਈ ਗਰਮ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸਿਰ, ਕੰਨ, ਹੱਥਾਂ ਅਤੇ ਪੈਰਾਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਖਾਸ ਕਰਕੇ ਸਵੇਰੇ ਅਤੇ ਦੇਰ ਸ਼ਾਮ ਘਰੋਂ ਬਾਹਰ ਨਿਕਲਣ ਸਮੇਂ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ। ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਠੰਢੀ ਹਵਾ ਦੇ ਸਿੱਧੇ ਸੰਪਰਕ ਵਿੱਚ ਆਉਣ ਤੋਂ ਬਚਾਉਣਾ ਚਾਹੀਦਾ ਹੈ।

ਸਿਵਲ ਸਰਜਨ ਨੇ ਦੱਸਿਆ ਕਿ ਸਰਦੀਆਂ ਦੌਰਾਨ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਬਣਾਈ ਰੱਖਣ ਲਈ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਲੈਣੀ ਚਾਹੀਦੀ ਹੈ। ਭੋਜਨ ਵਿੱਚ ਹਰੀਆਂ ਸਬਜ਼ੀਆਂ, ਮੌਸਮੀ ਫਲ ਅਤੇ ਵਿਟਾਮਿਨਾਂ ਨਾਲ ਭਰਪੂਰ ਖੁਰਾਕ ਸ਼ਾਮਲ ਕਰਨੀ ਚਾਹੀਦੀ ਹੈ। ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦੇਣ ਲਈ ਲੋੜ ਅਨੁਸਾਰ ਪਾਣੀ ਪੀਂਦੇ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਨਿਯਮਿਤ ਕਸਰਤ ਅਤੇ ਸਰੀਰਕ ਗਤੀਵਿਧੀਆਂ ਨੂੰ ਵੀ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਾਹ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਨਿੱਜੀ ਸਫ਼ਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਹੱਥਾਂ ਨੂੰ ਸਾਬਣ ਨਾਲ ਵਾਰ—ਵਾਰ ਧੋਣਾ, ਖੰਘ ਜਾਂ ਛਿੱਕ ਆਉਣ ਸਮੇਂ ਮੂੰਹ ਅਤੇ ਨੱਕ ਨੂੰ ਰੁਮਾਲ ਜਾਂ ਟਿਸ਼ੂ ਨਾਲ ਢੱਕਣਾ ਅਤੇ ਬਿਮਾਰ ਵਿਅਕਤੀਆਂ ਦੇ ਨਜ਼ਦੀਕੀ ਸੰਪਰਕ ਤੋਂ ਬਚਣਾ ਚਾਹੀਦਾ ਹੈ।

ਉਨ੍ਹਾਂ ਹੋਰ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਲਗਾਤਾਰ ਖੰਘ, ਬੁਖਾਰ, ਸਾਹ ਲੈਣ ਵਿੱਚ ਤਕਲੀਫ਼, ਛਾਤੀ ਵਿੱਚ ਦਰਦ ਜਾਂ ਬਹੁਤ ਜ਼ਿਆਦਾ ਕਮਜ਼ੋਰੀ ਮਹਿਸੂਸ ਹੋਵੇ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਵਿੱਚ ਜਾ ਕੇ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ। ਖਾਸ ਕਰਕੇ ਛੋਟੇ ਬੱਚਿਆਂ ਵਿੱਚ ਤੇਜ਼ ਸਾਹ ਆਉਣਾ, ਛਾਤੀ ਦਾ ਅੰਦਰ ਵੱਲ ਧੱਸਣਾ, ਦੁੱਧ ਨਾ ਪੀਣਾ ਜਾਂ ਬਹੁਤ ਜ਼ਿਆਦਾ ਸੁਸਤੀ ਵਰਗੇ ਲੱਛਣ ਦਿਖਾਈ ਦੇਣ ੋਤੇ ਤੁਰੰਤ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਕਿਸੇ ਵੀ ਬਿਮਾਰੀ ਦੀ ਸਥਿਤੀ ਵਿੱਚ ਆਪਣੀ ਮਰਜ਼ੀ ਨਾਲ ਦਵਾਈ ਜਾਂ ਐਂਟੀਬਾਇਓਟਿਕ ਲੈਣ ਦੀ ਬਜਾਏ ਡਾਕਟਰ ਦੀ ਸਲਾਹ ਅਨੁਸਾਰ ਹੀ ਇਲਾਜ ਕਰਵਾਉਣਾ ਚਾਹੀਦਾ ਹੈ।

Scroll to Top