Breaking

ਪੰਜਾਬੀ ਯੂਨੀਵਰਸਿਟੀ ਵਿਖੇ ‘ਵਿਸ਼ਵ ਦੇ 2% ਵਿਗਿਆਨੀਆਂ’ ਦੀ ਸੂਚੀ ਵਿੱਚ ਥਾਂ ਬਣਾਉਣ ਵਾਲੇ ਅਧਿਆਪਕਾਂ ਦਾ ਕੀਤਾ ਵਿਸ਼ੇਸ਼ ਸਨਮਾਨ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ
Thursday, 26 Nov 2026 | 8:01 pm

+91 90915 01313 , +91 90916 01313

punjabbanni@gmail.com
punjabbani@yahoo.com

ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ 115-ਪਟਿਆਲਾ ਗੁਰਦੇਵ ਸਿੰਘ ਧੰਮ, ਪੀ.ਸੀ.ਐਸ. ਵੱਲੋਂ ਸਵੀਪ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ 115-ਪਟਿਆਲਾ ਗੁਰਦੇਵ ਸਿੰਘ ਧੰਮ, ਪੀ.ਸੀ.ਐਸ. ਵੱਲੋਂ ਸਵੀਪ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਪਟਿਆਲਾ 26 ਨਵੰਬਰ : ਭਾਰਤ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ 115-ਪਟਿਆਲਾ ਦੇ ਮਾਣਯੋਗ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਸ੍ਰੀ ਗੁਰਦੇਵ ਸਿੰਘ ਧੰਮ, ਪੀ.ਸੀ.ਐਸ. ਵੱਲੋਂ ਅਸੈਂਬਲੀ ਪੱਧਰ ਦੇ ਅੰਤਰ-ਕਾਲਜ ਸਵੀਪ (SVEEP) ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਵਿਸ਼ੇਸ਼ ਤੌਰ ‘ਤੇ ਪ੍ਰੋਤਸਾਹਿਤ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰਦੇਵ ਸਿੰਘ ਧੰਮ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਪ੍ਰੇਰਿਤ ਕੀਤਾ ਕਿ ਉਹ ਨਾ ਸਿਰਫ਼ ਖ਼ੁਦ ਬਿਨਾਂ ਕਿਸੇ ਡਰ, ਲਾਲਚ ਜਾਂ ਭੇਦਭਾਵ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ, ਸਗੋਂ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟ ਪਾਉਣ ਲਈ ਜਾਗਰੂਕ ਕਰਨ।
ਇਸ ਦੌਰਾਨ ਉਨ੍ਹਾਂ ਭਾਰਤ ਚੋਣ ਕਮਿਸ਼ਨ ਵੱਲੋਂ ਆਮ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਗਏ ਔਨਲਾਈਨ ਪੋਰਟਲ (voters.eci.gov.in) ਅਤੇ ‘ਵੋਟਰ ਹੈਲਪਲਾਈਨ ਐਪ’ (Voter Helpline App) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨੌਜਵਾਨ ਘਰ ਬੈਠੇ ਹੀ ਔਨਲਾਈਨ ਮਾਧਿਅਮ ਰਾਹੀਂ ਆਪਣੀ ਨਵੀਂ ਵੋਟ ਬਣਾਉਣ (ਫਾਰਮ-6), ਵੋਟ ਕਟਵਾਉਣ ਜਾਂ ਵੋਟਰ ਕਾਰਡ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਕਰਵਾਉਣ ਦੀ ਸਹੂਲਤ ਦਾ ਲਾਭ ਉਠਾ ਸਕਦੇ ਹਨ।
ਅੰਤ ਵਿੱਚ ਉਨ੍ਹਾਂ ਸਵੀਪ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਅਤੇ ਜੇਤੂ ਰਹੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਉਸਾਰੂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਨੋਡਲ ਅਫ਼ਸਰ ਸਵੀਪ ਰੁਪਿੰਦਰ ਸਿੰਘ, ਇੰਦਰਪ੍ਰੀਤ ਸਿੰਘ,  ਇਲੈਕਸ਼ਨ ਕਾਨੂੰਗੋ ਪ੍ਰੀਤੀ ਸ਼ਰਮਾ, ਵੱਖ ਵੱਖ ਸੰਸਥਾਵਾਂ ਦੇ ਨੋਡਲ ਅਫ਼ਸਰ, ਈ.ਐਲ.ਸੀ. ਕੋਆਰਡੀਨੇਟਰ ਅਤੇ ਵਿਦਿਆਰਥੀ ਹਾਜ਼ਰ ਸਨ।
Scroll to Top