Breaking

ਪੰਜਾਬੀ ਯੂਨੀਵਰਸਿਟੀ ਵਿਖੇ ‘ਵਿਸ਼ਵ ਦੇ 2% ਵਿਗਿਆਨੀਆਂ’ ਦੀ ਸੂਚੀ ਵਿੱਚ ਥਾਂ ਬਣਾਉਣ ਵਾਲੇ ਅਧਿਆਪਕਾਂ ਦਾ ਕੀਤਾ ਵਿਸ਼ੇਸ਼ ਸਨਮਾਨ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ
Thursday, 26 Nov 2026 | 8:01 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

ਚੰਡੀਗੜ੍ਹ, 26 ਨਵੰਬਰ : ਪੰਜਾਬ ਦੇ ਖੇਡ ਵਿਭਾਗ ਵੱਲੋਂ ਤੇਲੰਗਾਨਾ ਵਿਖੇ ਦਸੰਬਰ 2026 ਦੌਰਾਨ ਕਰਵਾਈਆਂ ਜਾ ਰਹੀਆਂ ‘ਖੇਲੋ ਇੰਡੀਆ ਯੂਥ ਗੇਮਜ਼-2026’ ਵਿੱਚ ਸੂਬੇ ਦੀ ਨੁਮਾਇੰਦਗੀ ਕਰਨ ਵਾਲੀਆਂ ਸਾਫ਼ਟਬਾਲ ਅਤੇ ਹਾਕੀ ਦੀਆਂ ਅੰਡਰ-18 ਉਮਰ ਵਰਗ ਦੀਆਂ ਟੀਮਾਂ ਦੇ ਚੋਣ ਟ੍ਰਾਇਲਾਂ ਦੀਆਂ ਤਰੀਕਾਂ ਵਿੱਚ ਤਬਦੀਲੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 27 ਨਵੰਬਰ, 2026 ਨੂੰ ਲਏ ਜਾਣ ਵਾਲੇ ਇਹ ਚੋਣ ਟ੍ਰਾਇਲ ਹੁਣ 1 ਦਸੰਬਰ, 2026 ਨੂੰ ਕਰਵਾਏ ਜਾਣਗੇ।

ਬੁਲਾਰੇ ਨੇ ਸਪੱਸ਼ਟ ਕੀਤਾ ਕਿ ਟ੍ਰਾਇਲਾਂ ਦੇ ਸਥਾਨਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਅਤੇ ਇਹ ਪਹਿਲਾਂ ਨਿਰਧਾਰਤ ਸਥਾਨਾਂ ‘ਤੇ ਹੀ ਹੋਣਗੇ, ਜਿਸ ਤਹਿਤ ਸਾਫ਼ਟਬਾਲ (ਅੰਡਰ-18) ਦੇ ਟ੍ਰਾਇਲ ਪੋਲੋ ਗਰਾਊਂਂਡ, ਪਟਿਆਲਾ ਅਤੇ ਹਾਕੀ (ਅੰਡਰ-18) ਦੇ ਟ੍ਰਾਇਲ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਚਾਹਵਾਨ ਖਿਡਾਰੀ ਨਿਰਧਾਰਤ ਮਿਤੀ ਅਤੇ ਸਥਾਨ ‘ਤੇ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ।

Scroll to Top