ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ
ਚੰਡੀਗੜ੍ਹ, 26 ਨਵੰਬਰ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 310ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 505 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
310ਵੇਂ ਦਿਨ, ਪੁਲਿਸ ਟੀਮਾਂ ਨੇ 158 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਤਿੰਨ ਹਥਿਆਰ ਬਰਾਮਦ ਕੀਤੇ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 86,864 ਹੋ ਗਈ ਹੈ।
ਇਸ ਤੋਂ ਇਲਾਵਾ 194 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 635ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ, 7 ਕਿਲੋ ਭੁੱਕੀ, 491 ਨਸ਼ੀਲੀਆਂ ਗੋਲੀਆਂ ਅਤੇ 1650 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ, ਸਿਰਫ਼ 635 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 95,448 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 33 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ।