ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਜਨਤਾ ਲਈ ਖੋਲੀ, ਕਰਵਾਇਆ ਦੌਰਾ
ਦਿੱਲੀ, 27 ਨਵੰਬਰ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ ਨੂੰ ਜਨਤਾ ਲਈ ਖੋਲਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤਹਿਤ ਅੱਜ ਮੀਡੀਆ ਨੁਮਾਇੰਦਿਆਂ ਨੂੰ ਇਸਦਾ ਦੌਰਾ ਵੀ ਕਰਵਾਇਆ ਗਿਆ ਹੈ।
ਜਾਦਕਾਰੀ ਅਨੁਸਾਰ ਦਿੱਲੀ ਦੇ ਮੰਤਰੀ ਪ੍ਰਵੇਸ਼ ਵਰਮਾ ਨੇ ਕਿਹਾ ਕਿ ਇਸ ਕਦਮ ਦਾ ਮੁੱਖ ਮਕਸਦ ਰਿਹਾਇਸ਼ ’ਤੇ ਖਰਚ ਕੀਤੇ ਗਏ ਜਨਤਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਣਾ ਹੈ। ਉਨਾ ਕਿਹਾ ਕਿ ਇਸ ਪ੍ਰੋਜੈਕਟ ’ਤੇ ਕਿੰਨਾ ਪੈਸਾ ਖਰਚ ਹੋਇਆ ਹੈ ਅਤੇ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਜਨਤਾ ਨੂੰ ਇੱਕ-ਇੱਕ ਪੈਸੇ ਦੇ ਖਰਚ ਦੀ ਜਾਣਕਾਰੀ ਦੇਵੇ। ਉਨ੍ਹਾਂ ਕਿਹਾ ਕਿ ਹਰ ਸਰਕਾਰ ਨੂੰ ਜਨਤਕ ਫੰਡਾਂ ਦੀ ਵਰਤੋਂ ਬਾਰੇ ਲੋਕਾਂ ਪ੍ਰਤੀ ਜਵਾਬਦੇਹ ਹੋਣਾ ਚਾਹੀਦਾ ਹੈ। ਇਸੇ ਉਦੇਸ਼ ਨਾਲ ਇਹ ਸਹੂਲਤ ਦਿੱਲੀ ਦੇ ਲੋਕਾਂ ਲਈ ਖੋਲ੍ਹੀ ਜਾ ਰਹੀ ਹੈ।