Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:14 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਬਲਾਕ ਪ੍ਰਧਾਨ ਦੇ ਘਰ 'ਚ ਵੜ ਕੇ ਮਾਰੀ ਗੋਲੀ

ਕਾਂਗਰਸ ਬਲਾਕ ਪ੍ਰਧਾਨ ਦੇ ਘਰ 'ਚ ਵੜ ਕੇ ਮਾਰੀ ਗੋਲੀ

ਕਾਂਗਰਸ ਬਲਾਕ ਪ੍ਰਧਾਨ ਦੇ ਘਰ ‘ਚ ਵੜ ਕੇ ਮਾਰੀ ਗੋਲੀ
ਮੋਗਾ -ਮੋਗਾ ‘ਚ ਸੋਮਵਾਰ ਸ਼ਾਮ ਨੂੰ ਕਾਂਗਰਸ ਦੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਦੀ ਉਨ੍ਹਾਂ ਦੇ ਘਰ ‘ਚ ਦਾਖਲ ਹੋ ਕੇ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੋਮਵਾਰ ਸ਼ਾਮ 5:30 ਵਜੇ ਦੋ ਅਣਪਛਾਤੇ ਨੌਜਵਾਨਾਂ ਨੇ ਬੱਲੀ ਨੂੰ ਦਸਤਖਤ ਕਰਵਾਉਣ ਦੇ ਬਹਾਨੇ ਬੁਲਾਇਆ ਅਤੇ ਸਾਹਮਣੇ ਤੋਂ ਗੋਲੀ ਮਾਰ ਕੇ ਫਰਾਰ ਹੋ ਗਏ। ਇਕ ਗੋਲੀ ਉਸ ਦੇ ਪੇਟ ਵਿਚ ਅਤੇ ਦੂਜੀ ਲੱਤ ਵਿਚ ਲੱਗੀ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।ਇਸ ਦੇ ਨਾਲ ਹੀ ਅਰਸ਼ ਡੱਲਾ ਨੇ ਕਾਂਗਰਸੀ ਆਗੂ ਦੀ ਮੌਤ ਦੀ ਜ਼ਿੰਮੇਵਾਰੀ ਲਈ ਹੈ। ਗੈਂਗਸਟਰ ਅਰਸ਼ ਡੱਲਾ ਨੇ ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਪਾ ਕੇ ਕਿਹਾ ਕਿ ਬਲਜਿੰਦਰ ਸਿੰਘ ਨੇ ਉਸ ਦੇ ਪਰਿਵਾਰ ਨਾਲ ਬਹੁਤ ਗਲਤ ਵਿਵਹਾਰ ਕੀਤਾ ਹੈ। ਘਰ ਦੀ ਭੰਨਤੋੜ ਕੀਤੀ। ਉਹ ਪੁਲਿਸ ਨੂੰ ਮੇਰੇ ਘਰ ਵੀ ਲੈ ਆਇਆ। ਜਿਸ ਕਾਰਨ ਮੈਨੂੰ ਇਨ੍ਹਾਂ ਰਾਹਾਂ ‘ਤੇ ਚੱਲਣਾ ਪਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੇਰਾ ਮਕਸਦ ਬਲਜਿੰਦਰ ਸਿੰਘ ਬਾਲੀ ਨੂੰ ਮਾਰਨ ਦਾ ਸੀ ਜੋ ਅੱਜ ਪੂਰਾ ਹੋ ਗਿਆ। ਪੁਲਿਸ ਵੱਲੋਂ ਇਨ੍ਹਾਂ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਇਹ ਸਾਰੀ ਘਟਨਾ ਮੌਕੇ ‘ਤੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ। ਪਿੰਡ ਦੇ ਲੋਕਾਂ ਅਨੁਸਾਰ ਇਸ ਘਟਨਾ ਨੂੰ ਰੰਜਿਸ਼ ਦੇ ਚੱਲਦਿਆਂ ਅੰਜਾਮ ਦਿੱਤਾ ਗਿਆ ਹੈ ਪਰ ਪਰਿਵਾਰਕ ਮੈਂਬਰ ਇਸ ਬਾਰੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਡੀਐਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਦੋ ਨੌਜਵਾਨ ਘਰ ਵਿੱਚ ਦਾਖ਼ਲ ਹੋਏ, ਉਨ੍ਹਾਂ ਨੂੰ ਗੋਲੀ ਮਾਰ ਕੇ ਫਰਾਰ ਹੋ ਗਏ। ਪੁਲਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਬਲਜਿੰਦਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

Scroll to Top