Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:18 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਨੂੰ ਵੱਡਾ ਝਟਕਾ, ਅਬੋਹਰ ਤੋਂ ਸਾਬਕਾ ਭਾਜਪਾ ਵਿਧਾਇਕ ਅਰੁਣ ਨਾਰੰਗ 'ਆਪ' 'ਚ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਅਬੋਹਰ ਤੋਂ ਸਾਬਕਾ ਭਾਜਪਾ ਵਿਧਾਇਕ ਅਰੁਣ ਨਾਰੰਗ 'ਆਪ' 'ਚ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਅਬੋਹਰ ਤੋਂ ਸਾਬਕਾ ਭਾਜਪਾ ਵਿਧਾਇਕ ਅਰੁਣ ਨਾਰੰਗ ‘ਆਪ’ ‘ਚ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਕਰਾਇਆ ਸ਼ਾਮਲ
ਚੰਡੀਗੜ੍ਹ, 20 ਸਤੰਬਰ 2023 – ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਰਸਮੀ ਤੌਰ ’ਤੇ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। ਅਰੁਣ ਨਾਰੰਗ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਬੋਹਰ ਹਲਕੇ ਤੋਂ ਕਾਂਗਰਸ ਤੋਂ ਉਮੀਦਵਾਰ ਸੁਨੀਲ ਜਾਖੜ (ਜੋ ਹੁਣ ਭਾਜਪਾ ‘ਚ ਸ਼ਾਮਲ ਹੋ ਗਏ ਹਨ) ਨੂੰ ਹਰਾਇਆ ਸੀ। ਅਰੁਣ ਨਾਰੰਗ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਿੱਚ ਬਹੁਤ ਮਸ਼ਹੂਰ ਹਨ। ਸੁਨੀਲ ਜਾਖੜ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਉਹ ਭਾਜਪਾ ਤੋਂ ਨਾਰਾਜ਼ ਸਨ।
ਅਰੁਣ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ। ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਨਾਰੰਗ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ।

Scroll to Top