Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:24 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਸਰਕਾਰ ਵੱਲੋਂ ਕਣਕ ਸਮੇਤ ਹਾੜੀ ਦੀਆਂ ਛੇ ਫਸਲਾਂ ’ਤੇ MSP ’ਚ ਵਾਧੇ ਦਾ ਐਲਾਨ

ਕੇਂਦਰ ਸਰਕਾਰ ਵੱਲੋਂ ਕਣਕ ਸਮੇਤ ਹਾੜੀ ਦੀਆਂ ਛੇ ਫਸਲਾਂ ’ਤੇ MSP ’ਚ ਵਾਧੇ ਦਾ ਐਲਾਨ

ਕੇਂਦਰ ਸਰਕਾਰ ਵੱਲੋਂ ਕਣਕ ਸਮੇਤ ਹਾੜੀ ਦੀਆਂ ਛੇ ਫਸਲਾਂ ’ਤੇ MSP ’ਚ ਵਾਧੇ ਦਾ ਐਲਾਨ
– MSP ਨੂੰ 2% ਤੋਂ ਵਧਾ ਕੇ 7% ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ- ਕੇਂਦਰੀ ਮੰਤਰੀ ਅਨੁਰਾਗ ਠਾਕੁਰ
Delhi, 18 Oct : ਕੇਂਦਰ ਸਰਕਾਰ ਦੇ ਵੱਲੋਂ ਕਣਕ ਸਮੇਤ ਹਾੜੀ ਦੀਆਂ ਛੇ ਫਸਲਾਂ ’ਤੇ MSP ’ਚ ਵਾਧੇ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਇਹ ਜਾਣਕਾਰੀ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਸਾਂਝੀ ਕੀਤੀ। ਕੇਂਦਰ ਸਰਕਾਰ ਨੇ ਨੇ MSP ਨੂੰ 2% ਤੋਂ ਵਧਾ ਕੇ 7% ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਕਣਕ ਤੇ ਸਰ੍ਹੋਂ ਸਮੇਤ 6 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਕੀਤਾ ਹੈ। ਕਣਕ, ਜੌਂ, ਆਲੂ, ਛੋਲੇ, ਦਾਲ, ਅਲਸੀ, ਮਟਰ ਤੇ ਸਰ੍ਹੋਂ ਨੂੰ ਹਾੜ੍ਹੀ ਦੀਆਂ ਮੁੱਖ ਫ਼ਸਲਾਂ ਮੰਨਿਆ ਜਾਂਦਾ ਹੈ। ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਕੇ 150 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਕੈਬਨਿਟ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੀਡਿਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਆਮਦਨ ਡੇਢ ਗੁਣਾ ਵਧਾਏਗੀ। ਕਿਸਾਨਾਂ ਨੂੰ ਤੇਲ ਬੀਜਾਂ ਤੇ ਸਰ੍ਹੋਂ ‘ਚ 200 ਰੁਪਏ ਪ੍ਰਤੀ ਕੁਇੰਟਲ, ਮਸਰਾਂ ‘ਤੇ 425 ਰੁਪਏ ਪ੍ਰਤੀ ਕੁਇੰਟਲ, ਕਣਕ ‘ਚ 150 ਰੁਪਏ, ਜੌਂ ‘ਚ 115 ਰੁਪਏ, ਛੋਲਿਆਂ ਦੀ ਕੀਮਤ ‘ਚ 105 ਰੁਪਏ ਅਤੇ ਸਨਫਲਾਰ ‘ਤੇਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਕੇਂਦਰ ਸਰਕਾਰ ਦ੍ਵ ਇਸ ਫੈਸਲੇ ਤੋਂ ਬਾਅਦ ਕਿਸਾਨਾਂ ਨੂੰ ਕਾਫੀ ਲਾਭ ਮਿਲੇਗਾ।

Scroll to Top