ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ ‘ਚ ਬੱਝ ਗਏ

ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ ‘ਚ ਬੱਝ ਗਏ
– ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ‘ਚ ਆਨੰਦ ਕਾਰਜ ਦੀ ਰਸਮ ਹੋਈ
ਚੰਡੀਗੜ੍ਹ : ਆਮ ਆਦਮੀ ਪਾਰਟੀ ਸਰਕਾਰ (AAP Govt) ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਤੀਜੇ ਮੰਤਰੀ ਹਨ ਜਿਹੜੇ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ‘ਚ ਆਨੰਦ ਕਾਰਜ ਦੀ ਰਸਮ ਹੋਈ। ਵਿਆਹ ਦੀਆਂ ਰਸਮਾਂ ਬਹੁਤ ਹੀ ਸਾਦੇ ਢੰਗ ਨਾਲ ਹੋਈਆਂ। ਭਾਈ ਬਲਵਿੰਦਰ ਸਿੰਘ ਰੰਗੀਲਾ ਜੀ ਨੇ ਰਸਭਿੰਨਾ ਸ਼ਬਦ ਕੀਰਤਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ‘ਚ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਲਾਲਜੀਤ ਭੁੱਲਰ ਵੀ ਵਿਆਹ ਸਮਾਗਮ ‘ਚ ਪੁੱਜੇ। ਮੀਤ ਹੇਅਰ ਇਸ ਸਮੇਂ ਜਲ ਸਰੋਤ ਵਿਭਾਗ ਦੇ ਮੰਤਰੀ ਹਨ। ਡਾ. ਗੁਰਵੀਨ ਕੌਰ ਦੇ ਪਿਤਾ ਭੁਪਿੰਦਰ ਸਿੰਘ ਨੂੰ ਭਾਰਤੀ ਓਲੰਪਿਕ ਸੰਘ ਵੱਲੋਂ ਹਾਲ ਹੀ ‘ਚ ਸੰਪੰਨ ਹੋਈਆਂ ਏਸ਼ਿਆਈ ਖੇਡਾਂ ‘ਚ ਬਤੌਰ ਚੀਫ ਭੇਜਿਆ ਗਿਆ ਸੀ। ਭਾਰਤ-ਪਾਕਿ ਵੰਡ ਤੋਂ ਬਾਅਦ ਭੁਪਿੰਦਰ ਸਿੰਘ ਬਾਜਵਾ ਦਾ ਪਰਿਵਾਰ ਭਾਰਤ ਆ ਕੇ ਮੇਰਠ ਵੱਸ ਗਿਆ ਸੀ। ਡਾ. ਗੁਰਵੀਨ ਕੌਰ ਰੇਡੀਓਲੋਜਿਸਟ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਸਰਕਾਰ ਬਣਨ ਤੋਂ ਬਾਅਦ ਵਿਆਹ ਕਰਵਾ ਚੁੱਕੇ ਹਨ। ਭਗਵੰਤ ਮਾਨ ਦੀ ਕੈਬਨਿਟ ‘ਚ ਹੁਣ ਅਨਮੋਲ ਗਗਨ ਮਾਨ ਹੀ ਅਜਿਹੇ ਮੰਤਰੀ ਰਹਿ ਗਏ ਹਨ ਜਿਨ੍ਹਾਂ ਦਾ ਅਜੇ ਤਕ ਵਿਆਹ ਨਹੀਂ ਹੋਇਆ ਹੈ।

Leave a Comment

Your email address will not be published. Required fields are marked *

Scroll to Top