Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 10:20 am

+91 90915 01313 , +91 90916 01313

punjabbanni@gmail.com
punjabbani@yahoo.com

ਸੰਘਣੀ ਧੂੰਦ ਦੇ ਕਾਰਨ 20-25 ਗੱਡੀਆਂ ਆਪਸ ਵਿੱਚ ਟਕਰਾਈਆਂ :ਕਈ  ਜ਼ਖਮੀ

ਸੰਘਣੀ ਧੂੰਦ ਦੇ ਕਾਰਨ 20-25 ਗੱਡੀਆਂ ਆਪਸ ਵਿੱਚ ਟਕਰਾਈਆਂ :ਕਈ ਜ਼ਖਮੀ

ਸੰਘਣੀ ਧੂੰਦ ਦੇ ਕਾਰਨ 20-25 ਗੱਡੀਆਂ ਆਪਸ ਵਿੱਚ ਟਕਰਾਈਆਂ :ਕਈ ਜ਼ਖਮੀ
ਲੁਧਿਆਣਾ, 13 ਨਵੰਬਰ : ਇੱਕ ਪਾਸੇ ਜਿੱਥੇ ਬੀਤੇ ਦਿਨ ਦੇਸ਼ ਭਰ ’ਚ ਦੀਵਾਲੀ ਦਾ ਤਿਉਹਾਰ ਧੂਮਧਾਨ ਨਾਲ ਮਨਾਇਆ ਗਿਆ ਉੱਥੇ ਹੀ ਦੂਜੇ ਪਾਸੇ ਦੀਵਾਲੀ ਦੇ ਅਗਲੇ ਦਿਨ ਕਈ ਥਾਵਾਂ ਤੇ ਧੁੰਦ ਦੀ ਸੰਘਣੀ ਪਰਤ ਦੇਖਣ ਨੂੰ ਮਿਲੀ। ਜਿਸ ਕਾਰਨ ਪੰਜਾਬ ’ਚ ਭਿਆਨਕ ਹਾਦਸਾ ਵਾਪਰਿਆ। ਹਾਲਾਂਕਿ ਇਸ ਹਾਦਸੇ ਦੇ ਕਾਰਨ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਈ ਲੋਕ ਜਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਚੰਡੀਗੜ੍ਹ ਹਾਈਵੇ ਦੇ ਜੀਟੀ ਰੋਡ ’ਤੇ 20 ਤੋਂ 25 ਗੱਡੀਆਂ ਆਪਸ ’ਚ ਟਕਰਾ ਗਈਆਂ। ਗਣੀਮਤ ਇਹ ਰਹੀ ਕਿ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਕਈ ਲੋਕ ਜ਼ਖਮੀ ਹੋ ਗਏ। ਇਸ ਹਾਦਸੇ ਦੇ ਕਾਰਨ ਕਈ ਗੱਡੀਆਂ ਨੁਕਸਾਨੀਆਂ ਗਈਆਂ। ਦੱਸ ਦਈਏ ਕਿ ਹਾਦਸੇ ਦੇ ਕਾਰਨ ਦਰਜਨਾਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ, ਜਦਕਿ ਕਈ ਗੱਡੀਆਂ ਦੇ ਤਾਂ ਪਰਖੱਚੇ ਹੀ ਉੱਡ ਗਏ ਹਨ। ਹਾਦਸੇ ਵਿਚ ਪੰਜਾਬ ਰੋਡਵੇਜ਼ ਦੀ ਬੱਸ ਵੀ ਲਪੇਟ ਵਿਚ ਆਈ ਹੈ। ਵੱਡੀ ਗਿਣਤੀ ਵਿਚ ਗੱਡੀਆਂ ਟਕਰਾਉਣ ਕਾਰਨ ਸੜਕ ’ਤੇ ਵੀ ਕੁੱਝ ਸਮੇਂ ਲਈ ਜਾਮ ਲੱਗ ਗਿਆ ਜਦਕਿ ਪੁਲਿਸ ਵਲੋਂ ਨੁਕਸਾਨੇ ਗਏ ਵਾਹਨਾਂ ਨੂੰ ਇਕ ਪਾਸੇ ਕਰਕੇ ਟ੍ਰੈਫਿਕ ਚਾਲੂ ਕਰਵਾਇਆ ਗਿਆ। 

Scroll to Top