ਪਟਿਆਲਾ, 17 ਜੂਨ 2025 : Assault : ਥਾਣਾ ਪਸਿਆਣਾ (Police Station Pasiana) ਦੀ ਪੁਲਸ ਨੇ ਇਕ ਵਿਅਕਤੀ ਸਮੇਤ ਤਿੰਨ-ਚਾਰ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 126 (2), 3 (5) ਬੀ. ਐਨ . ਐਸ. ਤਹਿਤ ਕੁੱਟਮਾਰ ਦਾ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਇੰਦਰ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਧਰਮਹੇੜੀ ਥਾਣਾ ਪਸਿਆਣਾ ਅਤੇ ਤਿੰਨ- ਚਾਰ ਅਣਪਛਾਤੇ ਵਿਅਕਤੀ ਸ਼ਾਮਲ ਹਨ ।
ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (complainant) ਜੋਗਾ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਪਿੰਡ ਧਰਮਹੇੜੀ ਥਾਣਾ ਪਸਿਆਣਾ ਨੇ ਦੱਸਿਆ ਕਿ 13 ਜੂਨ 2025 ਨੂੰ ਉਹ ਮੋਟਰਸਾਇਕਲ ਤੇ ਸਵਾਰ ਹੋ ਕੇ ਆਪਣੇ ਖੇਤਾਂ ਤੋ ਆਪਣੇ ਘਰ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀ ਨੇ ਕੰਡਿਆਲੀ ਤਾਰ ਲਪੇਟੀ ਹੋਈ ਸੋਟੀ ਦਾ ਵਾਰ ਉਸ ਤੇਕੀਤਾ, ਜਿਸ ਕਾਰਨ ਉਹ ਡਿੱਗ ਪਿਆ ਅਤੇ ਉਪਰੋਕਤ ਵਿਅਕਤੀਆਂ ਨੇ ਉਸਦੀ ਕੁੱਟਮਾਰ ਕੀਤੀ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਥਾਣਾ ਪਸਿਆਣਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ