ਨਾਭਾ, 13 ਜੂਨ 2025 : A case under the Excise Act has been registered against one person at Sadar police station, Nabha : ਥਾਣਾ ਸਦਰ ਨਾਭਾ ਪੁਲਸ ਨੇ ਇਕ ਵਿਅਕਤੀ ਵਿਰੁੱਧ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ (Excise Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੋਨੀ ਸਿੰਘ ਪੁੱਤਰ ਅਮਰਪਾਲ ਸਿੰਘ ਵਾਸੀ ਪਿੰਡ ਸਾਧੋਹੇੜੀ ਥਾਣਾ ਸਦਰ ਨਾਭਾ ਸ਼ਾਮਲ ਹਨ ।
24 ਬੋਤਲਾ ਸ਼ਰਾਬ ਕਲੱਬ ਮਾਲਟਾ ਹਰਿਆਣਾ ਦੀਆਂ ਬ੍ਰਾਮਦ ਹੋਈਆਂ
ਪੁਲਸ ਮੁਤਾਬਕ ਏ. ਐਸ. ਆਈ. ਗੁਰਸੇਵਕ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਅਨਾਜ ਮੰਡੀ ਪਿੰਡ ਗਲਵੱਟੀ ਮੌਜੂਦ ਸਨ ਤਾਂ ਜਦੋਂ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ 24 ਬੋਤਲਾ ਸ਼ਰਾਬ (24 bottles of alcohol) ਕਲੱਬ ਮਾਲਟਾ ਹਰਿਆਣਾ ਦੀਆਂ ਬ੍ਰਾਮਦ ਹੋਈਆਂ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਥਾਣਾ ਸਦਰ ਨਾਭਾ ਕੀਤਾ ਇਕ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ