Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 3:14 am

+91 90915 01313 , +91 90916 01313

punjabbanni@gmail.com
punjabbani@yahoo.com

ਏ. ਡੀ. ਸੀ. ਵੱਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮ ਦਾ ਜਾਇਜ਼ਾ

ਏ. ਡੀ. ਸੀ. ਵੱਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮ ਦਾ ਜਾਇਜ਼ਾ

ਏ. ਡੀ. ਸੀ. ਵੱਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮ ਦਾ ਜਾਇਜ਼ਾ
-ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਨੂੰ ਹਦਾਇਤਾਂ
ਪਟਿਆਲਾ, 14 ਜਨਵਰੀ : ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਿਛਲੇ ਮਹੀਨੇ ਜਾਰੀ ਕੀਤੀਆਂ ਹਦਾਇਤਾਂ ਉਤੇ ਸਿਹਤ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਦਿਆਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਹਰੇਕ ਸਿਹਤ ਸਕੀਮ ਰਾਹੀਂ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਸਮਾਂਬੱਧ ਕਰੇ ਤਾਂ ਜੋ ਕੰਮ ਦੇ ਹੋਰ ਬਿਹਤਰ ਨਤੀਜੇ ਸਾਹਮਣੇ ਆ ਸਕਣ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਨਨੀ ਸ਼ਿਸ਼ੂ ਸੁਰੱਖਿਆ ਕਾਰ੍ਰਿਆਕਰਮ, ਜਨਨੀ ਸੁਰੱਖਿਆ ਯੋਜਨਾ, ਸੁਮਨ, ਪਰਿਵਾਰ ਨਿਯੋਜਨ, ਆਰ. ਬੀ. ਐਸ. ਕੇ, ਐਨ. ਪੀ. ਸੀ. ਬੀ., ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ, ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਤੇ ਟੀ.ਬੀ. ਕੰਟਰੋਲ ਪ੍ਰੋਗਰਾਮ ਦੀ ਸਮੀਖਿਆ ਕੀਤੀ ਗਈ ਅਤੇ ਇਨ੍ਹਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਿਰਦੇਸ਼ ਦਿੱਤੇ । ਨਵਰੀਤ ਕੌਰ ਸੇਖੋਂ ਨੇ ਮੀਟਿੰਗ ਦੌਰਾਨ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਸਕੂਲ ਵਿੱਚ ਪੜਦੇ ਛੋਟੇ ਬੱਚਿਆਂ ਦੀ ਸਿਹਤ ਜਾਂਚ ਕਰਨ ਅਤੇ ਸਹੀ ਸਮੇਂ ਟੀਕਾਕਰਨ ਕਰਵਾਉਣ ਲਈ ਮਾਤਾ-ਪਿਤਾ ਨੂੰ ਜਾਗਰੂਕ ਦੀ ਹਦਾਇਤ ਕੀਤੀ। ਮੀਟਿੰਗ ‘ਚ ਜ਼ਿਲ੍ਹੇ ਦੇ ਸਮੂਹ ਐਸ. ਐਮ. ਓਜ਼ ਵੀ ਮੌਜੂਦ ਸਨ ।

Scroll to Top