ਪਟਿਆਲਾ, 20 ਮਾਰਚ : ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਵਿੱਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ‘ਨਸ਼ਿਆਂ ਖਿਲਾਫ਼ ਜੰਗ’ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ । ਇਸ ਸਮਾਗਮ ਵਿਚ ਭਾਸ਼ਨ ਦੇਣ ਲਈ ਯੂਨਵਿਰਸਿਟੀ ਦੇ ਫਾਰਮੇਸੀ ਵਿਭਾਗ ਤੋਂ ਡਾ. ਰਿਚਾ ਸ੍ਰੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹੋਏ। ਉਨ੍ਹਾਂ ਵੱਲੋਂ ਬੱਚਿਆਂ ਨੂੰ ਨਸ਼ਿਆਂ ਵਿਚ ਵਰਤੇ ਜਾਣ ਵਾਲੇ ਪਦਾਰਥਾਂ ਅਤੇ ਉਹਨਾਂ ਪਦਾਰਥਾਂ ਦੇ ਸਿਹਤ ਤੇ ਪੈਣ ਵਾਲੇ ਬੁਰੇ ਅਸਰ ਬਾਰੇ ਜਾਣੂ ਕਰਵਾਇਆ ।
ਚਿੰਤਾ-ਮੁਕਤ ਜੀਵਨ ਦੇ ਕੁਝ ਨੁਕਤੇ ਸਾਂਝੇ ਕੀਤੇ ਗਏ
ਪ੍ਰਵੋਸਟ ਡਾ. ਇੰਦਰਜੀਤ ਸਿੰਘ ਚਹਿਲ ਵੱਲੋਂ ਆਪਣੇ ਸੰਬੋਧਨ ਵਿੱਚ ‘ਨਸ਼ਿਆਂ ਖਿਲਾਫ ਜੰਗ’ ਨੂੰ ਹੋਰ ਤੇਜ਼ ਕਰਨ ਲਈ ਇਸ ਲੜੀ ਤਹਿਤ ਅਗਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ ।
ਕੌਂਸਲਰ ਡਾ. ਰੂਬੀ ਗੁਪਤਾ ਵੱਲੋਂ ਵਿਦਿਆਰਥੀਆਂ ਨੂੰ ਚਿੰਤਾ-ਮੁਕਤ ਜੀਵਨ ਦੇ ਕੁਝ ਨੁਕਤੇ ਸਾਂਝੇ ਕੀਤੇ ਗਏ ਅਤੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਵਿਦਿਆਰਥੀ ਕੌਂਸਲਿੰਗ ਸੈੱਲ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ । ਸਵਾਗਤੀ ਭਾਸ਼ਣ ਬਾਬਾ ਬੰਦਾ ਸਿੰਘ ਬਹਾਦਰ ਨਿਵਾਸ, ਬਲਾਕ ਏ. ਅਤੇ ਬੀ. ਤੋਂ ਵਾਰਡਨ ਇੰਜ. ਬਿਕਰਮਜੀਤ ਸਿੰਘ ਵੱਲੋਂ ਦਿੱਤਾ ਗਿਆ ਅਤੇ ਧੰਨਵਾਦੀ ਸ਼ਬਦ ਇਸੇ ਹੋਸਟਲ ਦੇ ਬਲਾਕ ਸੀ. ਅਤੇ ਇੰਟਰਨੈਸ਼ਨਲ ਵਿੰਗ ਤੋਂ ਵਾਰਡਨ ਡਾ. ਸੁਖਵਿੰਦਰ ਸਿੰਘ ਸਰਾਂ ਨੇ ਬੋਲੇ ।