ਦਿੱਲੀ ਦੇ ਕਈ ਸਕੂਲਾਂ ਨੂੰ ਅੱਜ ਫਿਰ ਧਮਕੀ ਮਿਲਣ ਨਾਲ ਪੈਦਾ ਹੋਇਆ ਦਹਿਸ਼ਤ ਦਾ ਮਾਹੌਲ

ਦਿੱਲੀ ਦੇ ਕਈ ਸਕੂਲਾਂ ਨੂੰ ਅੱਜ ਫਿਰ ਧਮਕੀ ਮਿਲਣ ਨਾਲ ਪੈਦਾ ਹੋਇਆ ਦਹਿਸ਼ਤ ਦਾ ਮਾਹੌਲ
ਨਵੀ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਕਈ ਸਕੂਲਾਂ ਨੂੰ ਅੱਜ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਸ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਦਿੱਲੀ ਦੇ ਕੁਝ ਸਕੂਲਾਂ ਨੂੰ ਅੱਜ ਸਵੇਰੇ ਬੰਬ ਦੀ ਧਮਕੀ ਮਿਲੀ ਹੈ । ਇਹ ਸਾਰੇ ਸਕੂਲ ਦੱਖਣੀ ਦਿੱਲੀ ਅਤੇ ਉੱਤਰ ਪੱਛਮੀ ਦਿੱਲੀ ਦੇ ਹਨ, ਜਿਨ੍ਹਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦੱਖਣੀ ਦਿੱਲੀ ਦੇ ਇੰਡੀਅਨ ਪਬਲਿਕ ਸਕੂਲ ਅਤੇ ਉੱਤਰ ਪੱਛਮੀ ਦਿੱਲੀ ਦੇ ਸਰਸਵਤੀ ਵਿਹਾਰ ਦੇ ਇੱਕ ਸਕੂਲ ਨੂੰ ਧਮਕੀਆਂ ਮਿਲੀਆਂ ਹਨ । ਸੂਚਨਾ ਮਿਲਣ ਤੋਂ ਬਾਅਦ ਪੁਲਿਸ, ਫਾਇਰ ਬ੍ਰਿਗੇਡ ਅਤੇ ਬੰਬ ਨਿਰੋਧਕ ਦਸਤੇ ਸਕੂਲਾਂ ‘ਚ ਪਹੁੰਚੇ। ਸਕੂਲ ਦੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ ।

Leave a Comment

Your email address will not be published. Required fields are marked *

Scroll to Top