ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਲਾਨਾ ਸਮਾਗਮ 27 ਜਨਵਰੀ ਨੂੰ ਅਤਲਾ ਖੁਰਦ ਵਿਖੇ : ਅਤਲਾ

ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਲਾਨਾ ਸਮਾਗਮ 27 ਜਨਵਰੀ ਨੂੰ ਅਤਲਾ ਖੁਰਦ ਵਿਖੇ : ਅਤਲਾ
ਭੀਖੀ : ਅਨੌਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ 27 ਜਨਵਰੀ ਨੂੰ ਸਵੇਰੇ 8 ਵਜੇ ਤੋਂ 11 ਵਜੇ ਤੱਕ ਪਿੰਡ ਅਤਲਾ ਖੁਰਦ ਗੁਰੂਦਵਾਰਾ ਬਾਬਾ ਜੀਵਨ ਸਿੰਘ ਜੀ ਵਿਖੇ ਮਨਾਇਆ ਜਾਵੇਗਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੌਮਣੀ ਅਕਾਲੀ ਦਲ ਫਤਹਿ ਦੇ ਕੌਮੀ ਜਨਰਲ ਸਕੱਤਰ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ ਸਵੇਰੇ 8 ਵਜੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਣਗੇ ਉਪਰੰਤ ਬਾਬਾ ਰਾਜਵਿੰਦਰ ਸਿੰਘ ਘਰਾਗਣੇ ਵਾਲੇ ਧਾਰਮਿਕ ਦਿਵਾਨ ਸਜਾਉਣਗੇ । ਇਸ ਮੌਕੇ ਕੇਸਾਧਾਰੀ ਬੱਚਿਆਂ ਦਾ ਸਨਮਾਨ ਕੀਤਾ ਜਾਵੇਗਾ । ਇਸ ਨਾਲ ਹੀ ਸਿੱਖ ਸਘੰਰਸ਼ ਵਿੱਚ ਯੋਗਦਾਨ ਪਾਉਣ ਵਾਲੇ ਅਤੇ ਕਿਸਾਨ ਸਘੰਰਸ਼ ਵਿੱਚ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ । ਇਸ ਸਮਾਗਮ ਵਿੱਚ ਸਿੱਖ ਕੌਮ ਦੇ ਮਹਾਨ ਜਰਨੈਲ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਕੌਮੀ ਪ੍ਰਧਾਨ ਸ਼੍ਰੌਮਣੀ ਅਕਾਲੀ ਦਲ ਫਤਹਿ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਦਲੇਰ ਸਿੰਘ ਡੋਡ ਵਿਸ਼ੇਸ਼ ਤੌਰ ਤੇ ਪਹੁੰਚਣਗੇ । ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਿਆ ਜਾਵੇਗਾ । ਉਨ੍ਹਾਂ ਸੰਗਤਾਂ ਨੂੰ ਬੇਨਤੀ ਕਰਦਿਆਂ ਸਮੇਂ ਸਿਰ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ।

Leave a Comment

Your email address will not be published. Required fields are marked *

Scroll to Top