ਕੋਈ ਵੀ ਨਾਗਰਿਕ ਹੈਲਪਲਾਈਨ ਨੰਬਰ 1100 ਉਤੇ ਦਰਜ ਕਰਵਾ ਸਕਦਾ ਹੈ ਆਪਣੀ ਸ਼ਿਕਾਇਤ : ਡਿਪਟੀ ਕਮਿਸ਼ਨਰ

ਕੋਈ ਵੀ ਨਾਗਰਿਕ ਹੈਲਪਲਾਈਨ ਨੰਬਰ 1100 ਉਤੇ ਦਰਜ ਕਰਵਾ ਸਕਦਾ ਹੈ ਆਪਣੀ ਸ਼ਿਕਾਇਤ : ਡਿਪਟੀ ਕਮਿਸ਼ਨਰ
ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਨੂੰ ਸਮਾਂਬੱਧ, ਪਾਰਦਰਸ਼ੀ ਅਤੇ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਸੰਦੀਪ ਰਿਸ਼ੀ
ਸੰਗਰੂਰ, 13 ਮਾਰਚ : ਜ਼ਿਲ੍ਹਾ ਸੰਗਰੂਰ ਦੇ ਨਾਗਰਿਕਾਂ ਨੂੰ ਸਮਾਂ ਬੱਧ, ਪਾਰਦਰਸ਼ੀ ਅਤੇ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ, ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਕਿਹਾ ਕਿ ਅਜਿਹੇ ਹੀ ਇੱਕ ਲੋਕ ਪੱਖੀ ਉਪਰਾਲੇ ਤਹਿਤ ਪੰਜਾਬ ਸਰਕਾਰ ਵਲੋਂ ਹੈਲਪਲਾਈਨ ਨੰਬਰ 1100 ਜਾਰੀ ਕੀਤਾ ਗਿਆ ਹੈ ਅਤੇ ਜੇਕਰ ਕਿਸੇ ਵੀ ਨਾਗਰਿਕ ਨੂੰ ਸਰਕਾਰੀ ਵਿਭਾਗ ਨਾਲ ਸਬੰਧਤ ਕੋਈ ਸ਼ਿਕਾਇਤ ਹੈ ਤਾਂ ਹੈਲਪਲਾਈਨ ਨੰਬਰ 1100 ‘ਤੇ ਇਸ ਬਾਰੇ ਸੰਪਰਕ ਕੀਤਾ ਜਾ ਸਕਦਾ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ‘ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਵਟਸਐਪ ਨੰਬਰ 98555-01076 ਵੀ ਜਾਰੀ ਕੀਤਾ ਹੈ, ਜਿਸ ਉਤੇ ਨਾਗਰਿਕ ਵਲੋਂ ਕਿਸੇ ਵੀ ਸ਼ਿਕਾਇਤ ਨੂੰ ਆਨਲਾਇਨ ਹੀ ਦਰਜ ਕਰਵਾਇਆ ਜਾ ਸਕਦਾ ਹੈ । ਉਨ੍ਹਾਂ ਦੱਸਿਆ ਕਿ ਦਰਜ ਸ਼ਿਕਾਇਤ ਅਧਿਕਾਰੀ ਦੇ ਆਨਲਾਇਨ ਖਾਤੇ ਵਿੱਚ ਜਾਵੇਗੀ ਅਤੇ ਸ਼ਿਕਾਇਤ ਦਾ ਸਮਾਂ ਬੱਧ ਨਿਪਟਾਰਾ ਕਰਨਾ ਜ਼ਰੂਰੀ ਹੋਵੇਗਾ ।

Leave a Comment

Your email address will not be published. Required fields are marked *

Scroll to Top