ਸਾਈਕਲ ਯਾਤਰਾ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁਜਣ ਤੇ ਨਿੱਘਾ ਸਵਾਗਤ
ਅੰਮ੍ਰਿਤਸਰ:- 20 ਨਵੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਇਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਗੁਰਦੁਆਰਾ ਗੁਰੂ ਕਾ ਮਹਿਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਚੱਲੀ ਸਾਈਕਲ ਯਾਤਰਾ ਦਾ ਅੱਜ ਗੁਰਦੁਆਰਾ ਗੁਰੂ ਕਾ ਮਹਿਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁਜੀ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਬੁੱਢਾ ਦਲ ਵੱਲੋਂ ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ, ਬਾਬਾ ਗਗਨਦੀਪ ਸਿੰਘ ਵੱਲੋਂ ਖਾਲਸਾਈ ਰਵਾਇਤ ਮੁਤਾਬਕ ਭਰਵਾ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ. ਮਨਜੀਤ ਸਿੰਘ ਜੀਕੇ ਨੂੰ ਸਿਰਪਾਓ, ਦੋਸ਼ਾਲਾ ਭੇਟ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿ. ਰਘਬੀਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸ. ਸਤਿਬੀਰ ਸਿੰਘ ਧਾਮੀ, ਸ. ਸ਼ਾਹਬਾਜ ਸਿੰਘ, ਸ. ਭਗਵੰਤ ਸਿੰਘ, ਸ. ਬਿਕਰਮ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਹਰਜਿੰਦਰ ਸਿੰਘ ਮਰਵਾਹ, ਸ. ਹਰਪਾਲ ਸਿੰਘ ਵਾਲੀਆ ਆਦਿ ਹਾਜ਼ਰ ਸਨ।
ਸਾਈਕਲ ਯਾਤਰਾ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁਜਣ ਤੇ ਨਿੱਘਾ ਸਵਾਗਤ Read More »









