Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 02 Nov 2026 | 11:03 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

mayour

ਐਲ ਐਂਡ ਟੀ ਨਾਲ ਮੀਟਿੰਗ ਦੌਰਾਨ ਮੇਅਰ ਨੇ ਦਿੱਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਹੁਕਮ

ਪਟਿਆਲਾ 30 ਅਕਤੂਬਰ — ਨਗਰ ਨਿਗਮ ਪਟਿਆਲਾ ਵੱਲੋਂ ਅੱਜ ਐਲ ਐਂਡ ਟੀ ਕੰਪਨੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਮੇਅਰ ਸ਼੍ਰੀ ਕੁੰਦਨ ਗੋਗੀਆ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ ਵਿੱਚ ਸ਼ਹਿਰ ਦੇ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਮੇਅਰ ਨੇ ਸਪੱਸ਼ਟ ਹੁਕਮ ਦਿੱਤੇ ਕਿ ਹਰ ਪ੍ਰੋਜੈਕਟ ਦੀ ਗੁਣਵੱਤਾ ਤੇ ਸਮੇਂ ਦੀ ਪਾਬੰਦੀ […]

ਐਲ ਐਂਡ ਟੀ ਨਾਲ ਮੀਟਿੰਗ ਦੌਰਾਨ ਮੇਅਰ ਨੇ ਦਿੱਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਹੁਕਮ Read More »

cm

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਵੱਲੋਂ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਪਟਿਆਲਾ, 30 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ।ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ ਕਿ ਉਹ ਵਧੇਰੇ ਜਨਤਕ ਮਹੱਤਤਾ ਵਾਲੇ ਅਜਿਹੇ ਪ੍ਰੋਜੈਕਟਾਂ ਨੂੰ ਤਰਜੀਹ ਦੇਵੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਕਦੇ ਵੀ ਜਨਤਕ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਕਰਨ ਦੀ ਖੇਚਲ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਮਾਤਾ ਰਾਣੀ ਨੇ ਆਪ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਕ ਵਿਰਾਸਤ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਕੰਪਲੈਕਸ ਵਿੱਚ ਕਾਲੀ ਮਾਤਾ ਨੂੰ ਸਮਰਪਿਤ ਮੁੱਖ ਮੰਦਰ ਦੇ ਨਾਲ ਸ਼ਕਤੀ ਦੇ ਬ੍ਰਹਮ ਸਵਰੂਪ ਸ੍ਰੀ ਰਾਜ ਰਾਜੇਸ਼ਵਰੀ ਜੀ ਦਾ ਪ੍ਰਾਚੀਨ ਮੰਦਰ ਵੀ ਹੈ। ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਰਧਾ ਦੇ ਇਹ ਦੋਵੇਂ ਅਸਥਾਨ ਮੰਦਰ ਦੇ ਕੰਪਲੈਕਸ ਨੂੰ ਅਧਿਆਤਮਿਕ ਤੌਰ ‘ਤੇ ਵਧੇਰੇ ਮਹੱਤਵਪੂਰਨ ਅਤੇ ਵਾਸਤੂ-ਕਲਾ ਦੇ ਪੱਖ ਤੋਂ ਵਧੇਰੇ ਵਿਲੱਖਣ ਬਣਾਉਂਦੇ ਹਨ, ਜਿੱਥੇ ਸਦੀਆਂ ਪੁਰਾਣੀਆਂ ਪਰੰਪਰਾਵਾਂ ਦਾ ਆਧੁਨਿਕ ਬੁਨਿਆਦੀ ਢਾਂਚੇ ਨਾਲ ਬੇਹੱਦ ਸੁੰਦਰ ਸੁਮੇਲ ਵੇਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਮੰਦਰ ਦੀ ਮਹੱਤਤਾ ਇਸ ਤੱਥ ਤੋਂ ਸਪੱਸ਼ਟ ਹੁੰਦੀ ਹੈ ਕਿ ਇਥੇ ਲਗਪਗ 10,000 ਸ਼ਰਧਾਲੂ ਰੋਜ਼ਾਨਾ, ਲਗਭਗ 40,000 ਹਰ ਸ਼ਨੀਵਾਰ ਨੂੰ ਆਉਂਦੇ ਹਨ ਅਤੇ ਨਵਰਾਤਰੀ ਦੇ ਤਿਉਹਾਰ ਦੌਰਾਨ ਇਹ ਗਿਣਤੀ ਲਗਪਗ ਇੱਕ ਲੱਖ ਹੋ ਜਾਂਦੀ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜ ਸਰਕਾਰ ਨੇ ਸ੍ਰੀ ਕਾਲੀ ਮਾਤਾ ਮੰਦਰ ਨੂੰ ਨਵਾਂ ਰੂਪ ਦੇਣ ਲਈ 73.52 ਕਰੋੜ ਰੁਪਏ ਦੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ। ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਮੰਦਰ ਦੇ ਸਰੋਵਰ ਨੂੰ ਭਾਖੜਾ ਨਹਿਰ ਤੋਂ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਚੱਲ ਰਿਹਾ ਹੈ ਅਤੇ ਇਸ ਪ੍ਰੋਜੈਕਟ ਲਈ 1.15 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੰਦਰ ਦੇ ਮੌਜੂਦਾ ਸੀਵਰੇਜ ਸਿਸਟਮ ਅਤੇ ਮੀਂਹ ਦੇ ਪਾਣੀ ਦੇ ਨਿਕਾਸ ਢਾਂਚੇ ਨੂੰ 49.06 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਕੰਪਲੈਕਸ ਦੇ ਅੰਦਰ 25 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਸਥਾਪਤ ਕੀਤਾ ਜਾ ਰਿਹਾ ਹੈ, ਜੋ ਨਾ ਸਿਰਫ਼ ਸਥਾਨਕ ਨਿਵਾਸੀਆਂ ਸਗੋਂ ਇਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਡਾਕਟਰੀ ਸਹਾਇਤਾ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੰਦਰ ਦੀ ਅਧਿਆਤਮਿਕਤਾ ਅਤੇ ਸੁੰਦਰਤਾ ਵਿੱਚ ਵਾਧਾ ਕਰਨ ਲਈ ਪ੍ਰਮੁੱਖ ਤੀਰਥ ਅਸਥਾਨਾਂ ਦੀ ਤਰ੍ਹਾਂ ਸਰੋਵਰ ਨਜਦੀਕ ਇੱਕ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ 6.78 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਸਬੰਧੀ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨਵੀਂ ਬਣੀ ਇਮਾਰਤ ਵਿੱਚ 15.11 ਲੱਖ ਰੁਪਏ ਦੀ ਲਾਗਤ ਨਾਲ ਇੱਕ ਲਿਫਟ ਲਗਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਰੋਵਰ ਦੇ ਨੇੜੇ ਨਵਾਂ ਰਸਤਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਦਰ ਦੀ ਨਵੀਂ ਇਮਾਰਤ, ਗਲਿਆਰਾ, ਚਾਰਦੀਵਾਰੀ, ਪ੍ਰਵੇਸ਼ ਦੁਆਰ ਅਤੇ ਸਰੋਵਰ ਸਬੰਧੀ ਪ੍ਰੋਜੈਕਟ ਸਮੂਹਿਕ ਤੌਰ ‘ਤੇ ਸ਼ੁਰੂ ਕੀਤੇ ਗਏ ਹਨ। ਸਿੱਖ ਅਤੇ ਹਿੰਦੂ ਪਰੰਪਰਾਵਾਂ ਮੁਤਾਬਕ ਆਉਣ ਵਾਲੇ ਸ਼ਰਧਾਲੂਆਂ ਖਾਸ ਕਰਕੇ ਦੂਰ-ਦੁਰਾਡੇ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਸ਼ਰਧਾਲੂਆਂ ਲਈ ਭਗਵੰਤ ਸਿੰਘ ਮਾਨ ਰੋਜ਼ਾਨਾ ਲੰਗਰ ਸੇਵਾ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੰਦਰ ਦੇ ਸਰੋਵਰ ਦਾ ਮੁਕੰਮਲ ਤੌਰ ‘ਤੇ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਵਾਟਰਪ੍ਰੂਫਿੰਗ, ਕਿਨਾਰਿਆਂ ਦੇ ਨਾਲ ਪੱਥਰ ਦਾ ਕੰਮ ਅਤੇ ਰਸਤੇ ਦੀ ਤਿਆਰੀ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੰਦਰ ਦੀ ਪਵਿੱਤਰਤਾ ਅਤੇ ਇਸਦੀ ਵਿਰਾਸਤੀ ਆਰਕੀਟੈਕਚਰ ਨੂੰ ਬਰਕਰਾਰ ਰੱਖਦਿਆਂ ਇਸਦੀ ਸ਼ਾਨ ਵਿੱਚ ਵਾਧਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਸਰ ਜ਼ਿਆਦਾ ਟ੍ਰੈਫਿਕ ਦੌਰਾਨ ਵਰਤੇ ਜਾਂਦੇ ਪਿਛਲੇ ਗੇਟ ਨੂੰ ਦੁਬਾਰਾ ਖੋਲ੍ਹਣ ਅਤੇ ਇਸ ਦੇ ਨਵੀਨੀਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੰਦਰ ਦੇ ਸਾਰੇ ਪ੍ਰਵੇਸ਼ ਦੁਆਰਾਂ ਨੂੰ ਰਵਾਇਤੀ ਵਾਸਤੂ ਕਲਾ ਮੁਤਾਬਕ ਮੁੜ ਡਿਜ਼ਾਈਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਫ਼ਤੇ ਦੇ ਆਖਰੀ ਦਿਨਾਂ ਅਤੇ ਨਵਰਾਤਰੀ ਦੌਰਾਨ, ਜਦੋਂ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਹੁੰਦੀ ਹੈ ਤਾਂ ਉਨ੍ਹਾਂ ਦੀ ਸੁਚੱਜੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਬੈਰੀਕੇਡ ਵਾਲੀਆਂ ਲੇਨਾਂ ਅਤੇ ਸਾਈਨ ਬੋਰਡਾਂ ਦੇ ਨਾਲ ਇੱਕ ਯੋਜਨਾਬੱਧ ਕਤਾਰ ਪ੍ਰਬੰਧਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਯੋਜਨਾਬੰਦੀ ਅਤੇ ਵਿਰਾਸਤ ਦੇ ਮਾਹਰਾਂ ਨਾਲ ਸਲਾਹ-ਮਸ਼ਵਰਾ ਕਰਕੇ ਭਵਿੱਖੀ ਉਸਾਰੀ, ਵਿਰਾਸਤੀ ਸਾਂਭ-ਸੰਭਾਲ, ਤੀਰਥ ਯਾਤਰਾ ਸਬੰਧੀ ਸਹੂਲਤਾਂ, ਸੈਨੀਟੇਸ਼ਨ, ਪਾਰਕਿੰਗ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਕਵਰ ਕਰਦਿਆਂ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭੀੜ-ਭੜੱਕੇ ਨੂੰ ਰੋਕਣ ਅਤੇ ਪ੍ਰਸ਼ਾਦ ਦੀ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਲਈ, ਮਾਤਾ ਵੈਸ਼ਨੋ ਦੇਵੀ ਮੰਦਰ ਦੀ ਤਰ੍ਹਾਂ ਇੱਕ ਟੋਕਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਮੌਸਮਾਂ ਦੌਰਾਨ ਬਜ਼ੁਰਗ ਸ਼ਰਧਾਲੂਆਂ, ਮਾਵਾਂ ਅਤੇ ਅਪਾਹਜ ਵਿਅਕਤੀਆਂ ਦੀ ਸਹੂਲਤ ਲਈ ਸੰਗਤ ਹਾਲ ਨੂੰ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਹਾਲ ਵਿੱਚ ਅਪਗ੍ਰੇਡ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰ ਦਾ ਫਰਜ਼ ਹੈ ਕਿ ਉਹ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲੇ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਸ਼ਾਨਦਾਰ ਅਤੀਤ ਨਾਲ ਜੁੜੀ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸ਼ਰਧਾਲੂਆਂ ਦੇ ਠਹਿਰਨ ਲਈ ਮੰਦਰ ਅੰਦਰ ਇੱਕ ਹਾਲ ਬਣਾਇਆ ਗਿਆ ਹੈ ਅਤੇ 300 ਵਾਹਨਾਂ ਲਈ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਰੂਹਾਨੀ ਕੇਂਦਰ ਨੂੰ ਪੰਜਾਬ ਦੇ ਇੱਕ ਵਾਸਤੂ ਕਲਾ ਦੇ ਨਮੂਨੇ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਗੁਰਲਾਲ ਘਨੌਰ, ਵਧੀਕ ਮੁੱਖ ਸਕੱਤਰ ਮਾਲ ਤੇ ਪੁਨਰਵਾਸ ਤੇ ਆਫਤ ਪ੍ਰਬੰਧਨ ਅਨੁਰਾਗ ਵਰਮਾ, ਬਲਤੇਜ ਪੰਨੂ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ, ਪਨਵੇਅਰ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਆਪ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਤੇਜਿੰਦਰ ਮਹਿਤਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਐਡਵੋਕੇਟ ਗੁਲਜਾਰ ਵਿਰਕ, ਪਰਦੀਪ ਜੋਸਨ, ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ, ਮਾਲ ਵਿਭਾਗ ਦੇ ਸਕੱਤਰ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਐਸ ਐਸ ਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਸਮੇਤ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਐਡਵਾਈਜਰੀ ਕਮੇਟੀ ਮੈਂਬਰ ਸੀ.ਏ ਅਜੇ ਅਲੀਪੁਰੀਆ, ਸੰਜੇ ਸਿੰਗਲਾ, ਡਾ ਰਾਜ ਕੁਮਾਰ ਗੁਪਤਾ ਅਤੇ ਹੋਰ ਆਗੂ ਹਾਜ਼ਰ ਸਨ।  

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਵੱਲੋਂ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ Read More »

karate

ਕਰਾਟੇ ‘ਚ ਅੰਡਰ 17 ਪਟਿਆਲਾ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ

ਪਟਿਆਲਾ, 30 ਅਕਤੂਬਰ : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ  ਸਿੱਖਿਆ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਲੜਕੀਆਂ ਦੇ ਅੰਤਰ ਜ਼ਿਲ੍ਹਾ ਕਰਾਟੇ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਡੀਐਸਸੀ ਡਾ ਦਲਜੀਤ ਸਿੰਘ ਨੇ ਦੱਸਿਆ ਅੰਡਰ 17 ਲੜਕੀਆਂ ਦੇ ਕਰਾਟੇ ਮੁਕਾਬਲੇ  ਜਿਲਾਂ ਟੂਰਨਾਮੈਂਟ ਕਮੇਟੀ ਸਕੱਤਰ ਚਰਨਜੀਤ

ਕਰਾਟੇ ‘ਚ ਅੰਡਰ 17 ਪਟਿਆਲਾ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ Read More »

captain

ਭਾਰਤ ਚ ਭਾਜਪਾ ਦੀ ਸਰਕਾਰ ਰਹਿਣ ਨਾਲ ਹੀ ਦੇਸ ਕਰੇਗਾ ਤਰੱਕੀ : ਕੈਪਟਨ

ਮੋਗਾ, 30 ਅਕਤੂਬਰ 2025 : ਭਾਰਤ ਵਿੱਚ ਭਾਜਪਾ ਦੀ ਸਰਕਾਰ ਰਹਿਣਾ ਜ਼ਰੂਰੀ ਹੈ, ਤਾਂ ਹੀ ਦੇਸ਼ ਦੀ ਤਰੱਕੀ ਹੋਵੇਗੀ ਕਿਉਕਿ “ਮੋਦੀ ਦਾ ਹਰ ਤਰਫ ਡੰਕਾ ਹੈ। ਜੀਡੀਪੀ ਚਾਈਨਾ ਤੋਂ ਅੱਗੇ ਹੈ। ਇਨਾ ਵਿਚਾਰਾਂ ਦਾ ਪ੍ਰਗਟਾਵਾ ਅੱਜ ਮੋਗਾ ਵਿੱਚ ਭਾਜਪਾ ਦਫ਼ਤਰ ਪਹੁੰਚੇ ਭਾਜਪਾ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਕਹੇ। ਮੀਡੀਆ ਨਾਲ ਗੱਲਬਾਤ

ਭਾਰਤ ਚ ਭਾਜਪਾ ਦੀ ਸਰਕਾਰ ਰਹਿਣ ਨਾਲ ਹੀ ਦੇਸ ਕਰੇਗਾ ਤਰੱਕੀ : ਕੈਪਟਨ Read More »

gaza

ਗਾਜ਼ਾ ਵਿੱਚ ਇਜ਼ਰਾਇਲੀ ਹਮਲੇ ਬਾਅਦ ਜੰਗਬੰਦੀ ਬਹਾਲ

ਦਿੱਲੀ, 30 ਅਕਤੂਬਰ 2025 : ਗਾਜ਼ਾ ਵਿੱਚ ਲੰਘੀ ਰਾਤ ਇਜ਼ਰਾਇਲੀ ਫ਼ੌਜ ਵੱਲੋਂ ਕੀਤੇ ਗਏ ਭਾਰੀ ਹਵਾਈ ਹਮਲਿਆਂ ਤੋਂ ਬਾਅਦ ਅੱਜ ਜੰਗਬੰਦੀ ਦੁਬਾਰਾ ਬਹਾਲ ਹੋਣ ਦਾ ਦਾਅਵਾ ਕੀਤਾ ਗਿਆ ਹੈ। ਦੂਸਰੇ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ, ਨੇ ਇਜ਼ਰਾਇਲੀ ਕਾਰਵਾਈ ਦਾ ਪੱਖ ਲੈਂਦਿਆਂ ਕਿਹਾ ਕਿ ਇਜ਼ਰਾਈਲ ਦਾ ਜਵਾਬ ਜਾਇਜ਼ ਸੀ, ਕਿਉਂਕਿ ਹਮਾਸ ਨੇ ਰਫ਼ਾਹ ਸ਼ਹਿਰ ਵਿੱਚ ਇਜ਼ਰਾਇਲੀ

ਗਾਜ਼ਾ ਵਿੱਚ ਇਜ਼ਰਾਇਲੀ ਹਮਲੇ ਬਾਅਦ ਜੰਗਬੰਦੀ ਬਹਾਲ Read More »

trump

ਟਰੰਪ ਅਤੇ ਸ਼ੀ ਜਿਨਪਿੰਗ ਦੀ ਦੱਖਣੀ ਕੋਰੀਆ ਵਿੱਚ ਮੁਲਾਕਾਤ, ਹੋਇਆ ਸਮਝੌਤਾ

ਦਿੱਲੀ, 30 ਅਕਤੂਬਰ 2025 : ਦੱਖਣੀ ਕੋਰੀਆ ਦੇ ਇੱਕ ਏਅਰ ਬੇਸ ’ਤੇ ਵੀਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਮਹੱਤਵਪੂਰਨ ਬੈਠਕ ਹੋਈ। ਲਗਭਗ ਇੱਕ ਘੰਟਾ ਦੇ ਕਰੀਬ ਚੱਲੀ ਇਸ ਮੁਲਾਕਾਤ ਤੋਂ ਬਾਅਦ ਟਰੰਪ ਨੇ ਦਾਅਵਾ ਕੀਤਾ ਕਿ ਦੋਵੇਂ ਦੇਸ਼ਾਂ ਵਿਚਕਾਰ ਟੈਰਿਫਾਂ ਵਿੱਚ ਕਟੌਤੀ ਲਈ ਸਮਝੌਤਾ ਹੋ ਗਿਆ ਹੈ। ਸੂਤਰਾਂ

ਟਰੰਪ ਅਤੇ ਸ਼ੀ ਜਿਨਪਿੰਗ ਦੀ ਦੱਖਣੀ ਕੋਰੀਆ ਵਿੱਚ ਮੁਲਾਕਾਤ, ਹੋਇਆ ਸਮਝੌਤਾ Read More »

bsf

ਫਾਜ਼ਿਲਕਾ ਬਾਰਡਰ ‘ਤੇ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

ਜਲੰਧਰ, 30 ਅਕਤੂਬਰ 2025 : ਬਾਰਡਰਾਂ ਨੇੜੇ ਸੁਰਖਿਆਂ ਫੋਰਸਾਂ ਵਲੋ ਪੂਰੀ ਤਰ੍ਹਾਂ ਸਾਵਧਾਨੀ ਵਰਤਦੇ ਹੋਏ ਨਿਗਰਾਨੀ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਖੇਤਰ ਵਿੱਚ ਬੀਐੱਸਐੱਫ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਨਾ ਰਾਜਾ ਦੀਨਾ ਨਾਥ ਸਰਹੱਦੀ ਚੌਕੀ ਨੇੜੇ ਬੁੱਧਵਾਰ ਦੁਪਹਿਰ ਬੀਐੱਸਐੱਫ ਦੀ 160ਵੀਂ ਬਟਾਲੀਅਨ ਦੇ ਜਵਾਨਾਂ ਨੇ ਭਾਰਤੀ

ਫਾਜ਼ਿਲਕਾ ਬਾਰਡਰ ‘ਤੇ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ Read More »

chori

ਦਿਨ-ਦਿਹਾੜੇ ਜਵੈਲਰ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ

ਜਲੰਧਰ, 30 ਅਕਤੂਬਰ 2025 : ਲੁੱਟ-ਖੋਹ-ਡਕੈਤੀ, ਚੋਰੀ ਦੀਆਂ ਘਟਨਾਵਾਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ। ਹੁਣ ਇਕ ਤਾਜਾ ਮਾਮਲੇ ਵਿਚ ਜਲੰਧਰ ਵਿਖੇ ਜਦੋਂ ਜਵੈਲਰ ਵਿਜੇ ਆਪਣੀ ਦੁਕਾਨ ਖੋਲ੍ਹ ਕੇ ਕੰਮ ਸ਼ੁਰੂ ਕਰਨ ਵਾਲਾ ਸੀ, ਉਸੇ ਵੇਲੇ ਦੋ ਅਣਪਛਾਤੇ ਹਥਿਆਰਬੰਦ ਲੁਟੇਰੇ ਭਾਰਗੋ ਕੈਂਪ ਖੇਤਰ ਵਿੱਚ ਉਸ ਦੀ ਦੁਕਾਨ ‘ਚ ਦਾਖਲ ਹੋਏ। ਲੁਟੇਰਿਆਂ ਨੇ ਬੰਦੂਕ ਤਾਨ

ਦਿਨ-ਦਿਹਾੜੇ ਜਵੈਲਰ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ Read More »

multani

ਪੰਜਾਬ ਦੇ ਰਾਜਪਾਲ ਵੱਲੋਂ ਮੁਲਤਾਨੀ ਮੱਲ ਮੋਦੀ ਕਾਲਜ ਨੂੰ ਪੁਰਸਕਾਰ ਪ੍ਰਦਾਨ

ਪਟਿਆਲਾ: 30 ਅਕਤੂਬਰ , 2025 – ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੂੰ ਪੰਜਾਬ ਦੇ ਰਾਜਪਾਲ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਯੂਥ ਰੈੱਡ ਕਰਾਸ ਫੰਡ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਪਹਿਲੇ ਸਥਾਨ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਇਹ ਪੁਰਸਕਾਰ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਹੋਈ ਇੰਡੀਅਨ ਰੈੱਡ ਕਰਾਸ ਸੋਸਾਇਟੀ, ਪੰਜਾਬ ਰਾਜ ਸ਼ਾਖਾ ਦੀ ਸਾਲਾਨਾ ਜਨਰਲ ਮੀਟਿੰਗ

ਪੰਜਾਬ ਦੇ ਰਾਜਪਾਲ ਵੱਲੋਂ ਮੁਲਤਾਨੀ ਮੱਲ ਮੋਦੀ ਕਾਲਜ ਨੂੰ ਪੁਰਸਕਾਰ ਪ੍ਰਦਾਨ Read More »

accident

ਗੱਡੀ ਖੱਡ ਵਿਚ ਡਿਗਣ ਨਾਲ ਹੋਇਆ ਹਾਦਸਾ, 3 ਦੀ ਮੌਤ

ਹਿਮਾਚਲ, 30 ਅਕਤੂਬਰ 2025 : ਚੰਬਾ ਜ਼ਿਲ੍ਹੇ ਦੇ ਚੂਰਾ ਵਿਧਾਨ ਸਭਾ ਖੇਤਰ ਵਿੱਚ ਬੁੱਧਵਾਰ ਦੇਰ ਰਾਤ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗਣ ਨਾਲ ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਲੋਕ ਗੰਭੀਰ ਤੌਰ ‘ਤੇ ਜਖ਼ਮੀ ਹੋਏ। ਇਹ ਹਾਦਸਾ ਦੇਵੀਕੋਟੀ-ਤੇਪਾ ਸੜਕ ‘ਤੇ ਵਾਪਰਿਆ, ਜਦੋਂ ਸਾਰੇ ਯਾਤਰੀ ਇੱਕ ਵਿਆਹ ਸਮਾਰੋਹ ਤੋਂ ਵਾਪਸ

ਗੱਡੀ ਖੱਡ ਵਿਚ ਡਿਗਣ ਨਾਲ ਹੋਇਆ ਹਾਦਸਾ, 3 ਦੀ ਮੌਤ Read More »

Scroll to Top