ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ
ਚੰਡੀਗੜ੍ਹ, 4 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ’ਤੇ ਸਾਰੇ ਪੰਜਾਬੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੇ ਅਵਤਾਰ ਧਾਰਨ ਨੂੰ ਸਮਰਪਿਤ ਇਹ ਪਵਿੱਤਰ ਤਿਉਹਾਰ ਦੇਸ਼ ਭਰ ਵਿੱਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ। […]









