ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਬੈਠਕ
ਪਟਿਆਲਾ, 18 ਸਤੰਬਰ : ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਪਰਾਲੀ ਪ੍ਰਬੰਧਨ ਕਰਨ ਲਈ ਅੱਜ ਸਬ ਡਵੀਜ਼ਨ ਪਟਿਆਲਾ ਦੇ ਐਸ.ਡੀ.ਐਮ. ਹਰਜੋਤ ਕੌਰ ਸਮੇਤ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਉਦਯੋਗਿਕ ਇਕਾਈਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੁਲਿਸ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਬੈਠਕ ਕੀਤੀ । ਇਸੇ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ ਨੇ ਐਸ ਡੀ ਐਮ ਨਾਭਾ ਡਾ. ਇਸਮਤ ਵਿਜੈ ਸਿੰਘ ਅਤੇ ਨਾਭਾ ਬਲਾਕ ਦੇ ਨੋਡਲ ਅਫਸਰਾਂ ਨਾਲ ਬੈਠਕ ਕੀਤੀ ।ਉਹਨਾਂ ਸਬੰਧਤ ਅਧਿਕਾਰੀਆਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਬਲਾਕ ਪੱਧਰ ‘ਤੇ ਟੀਮਾਂ ਬਣਾ ਕੇ ਕੰਮ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹ ਟੀਮਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੀਆਂ ਅਤੇ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਹਨਾਂ ਕਿਹਾ ਕਿ ਇਹ ਟੀਮਾਂ ਪਿੰਡ ਪੱਧਰ ‘ਤੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਨਿਗਰਾਨੀ/ਰੋਕਥਾਮ ਕਰੇਗੀ ਅਤੇ ਇਸ ਦੀ ਰਿਪੋਰਟ ਰੋਜ਼ਾਨਾ ਐਸ.ਡੀ.ਐਮ. ਨੂੰ ਦੇਵੇਗੀ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਨੂੰ ਕਿਹਾ ਕਿ ਉਹ ਬਲਾਕ ਪੱਧਰ ‘ਤੇ ਪਰਾਲੀ ਸੁਰੱਖਿਆ ਟੀਮ ਦਾ ਗਠਨ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦੀ ਰੋਕਥਾਮ ਨੂੰ ਯਕੀਨੀ ਬਣਾਉਣਗੇ। ਉਹਨਾਂ ਕਿਹਾ ਕਿ ਇਹਨਾਂ ਟੀਮਾਂ ਰਾਹੀਂ ਕਿਸਾਨਾਂ ਨੂੰ ਇਹ ਸਮਝਾਇਆ ਜਾਵੇਗਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ […]
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਬੈਠਕ Read More »








