Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 7:57 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਸ ਮੇਲੇ ’ਚ ਨਸ਼ਿਆਂ ਵਿਰੁੱਧ ਚਲਾਈ ਜਾਗਰੂਕਤਾ ਮੁਹਿੰਮ

ਸਰਸ ਮੇਲੇ ’ਚ ਨਸ਼ਿਆਂ ਵਿਰੁੱਧ ਚਲਾਈ ਜਾਗਰੂਕਤਾ ਮੁਹਿੰਮ

ਸਰਸ ਮੇਲੇ ’ਚ ਨਸ਼ਿਆਂ ਵਿਰੁੱਧ ਚਲਾਈ ਜਾਗਰੂਕਤਾ ਮੁਹਿੰਮ
ਪਟਿਆਲਾ, 18 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਏ. ਡੀ. ਸੀ. ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਸ਼ੀਸ਼ ਮਹਿਲ ਵਿਖੇ ਕਰਵਾਏ ਜਾ ਰਹੇ ਸਰਸ ਮੇਲੇ ’ਚ ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਸਾਕੇਤ ਹਸਪਤਾਲ ਪਟਿਆਲਾ ਵੱਲੋਂ ਯੂਥ ਫੈਡਰੇਸ਼ਨ ਆਫ਼ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੋਗਰਾਮ ਕੀਤਾ ਗਿਆ । ਸਾਕੇਤ ਹਸਪਤਾਲ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ, ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਜਤਵਿੰਦਰ ਗਰੇਵਾਲ, ਜਗਦੀਪ ਸਿੰਘ ਜੋਸ਼ੀ ਦੀ ਅਗਵਾਈ ਹੇਠ ਕੀਤਾ ਗਏ ਗਏ ਜਾਗਰੂਕਤਾ ਪ੍ਰੋਗਰਾਮ ’ਚ ਵਿਸ਼ੇਸ਼ ਤੌਰ ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਸ਼ਿਰਕਤ ਕੀਤੀ । ਇਸ ਮੌਕੇ ਸੰਬੋਧਨ ਕਰਦਿਆਂ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਅਤੇ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ਼ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਰੰਗਲਾ ਪੰਜਾਬ ਨਸ਼ਾ ਮੁਕਤ ਪੰਜਾਬ ਤਹਿਤ ਸਰਸ ਮੇਲੇ ਦੌਰਾਨ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਸ਼ਲਾਘਾਯੋਗ ਉਪਰਾਲਾ ਹੈ । ਉਹਨਾਂ ਕਿਹਾ ਕਿ ਨਸ਼ੇ ਸਾਡੇ ਸਮਾਜ ਨੂੰ ਘੁਣ ਵਾਂਗ ਖੋਖਲਾ ਕਰਦੇ ਜਾ ਰਹੇ ਹਨ, ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਨੂੰ ਪੰਜਾਬ ਵਿਚੋਂ ਜੜ੍ਹੋਂ ਖ਼ਤਮ ਕਰਨ ਲਈ ਇੱਕਜੁੱਟ ਹੋਣ ਲਈ ਅੱਗੇ ਆਉਣਾ ਪਵੇਗਾ, ਉਹਨਾਂ ਨੌਜਵਾਨਾਂ ਨੂੰ ਨਸ਼ਿਆਂ ਨੂੰ ਛੱਡ ਸਮਾਜ ਸੇਵੀ ਕਾਰਜਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਰੈੱਡ ਕਰਾਸ ਸਾਕੇਤ ਹਸਪਤਾਲ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਨੇ ਕਿਹਾ ਇੰਡੀਅਨ ਰੈੱਡ ਕਰਾਸ ਸੁਸਾਇਟੀ ਸਟੇਟ ਬ੍ਰਾਂਚ ਪੰਜਾਬ ਅਤੇ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਦੀ ਸਰਪ੍ਰਸਤੀ ਹੇਠ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਮੌਕੇ ਰੁਦਰਪ੍ਰਤਾਪ ਸਿੰਘ, ਗੁਰਪ੍ਰਤਾਪ ਸ਼ਾਹੀ, ਪਰਵਿੰਦਰ ਸਿੰਘ ਸਨੌਰ, ਵੀ ਹਾਜ਼ਰ ਸਨ ।

Scroll to Top