ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ ‘ਤੇ ਪਾਬੰਦੀ

ਪਟਿਆਲਾ, 5 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।

ਹੁਕਮ ਰਹਿਣਗੇ 5 ਜੂਨ 2025 ਤੱਕ ਲਾਗੂ  

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 5 ਜੂਨ 2025 ਤੱਕ ਲਾਗੂ ਰਹਿਣਗੇ ।

Leave a Comment

Your email address will not be published. Required fields are marked *

Scroll to Top