ਬਨੂੜ, 6 ਜੂਨ 2025 : Banur police station registered a case against two under the N. D. P. S. Act : ਥਾਣਾ ਬਨੂੜ (Banur police station) ਦੀ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ 1080 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਵਿੰਦਰ ਸਿੰਘ ਪੁੱਤਰ ਜਸਵੀਰ ਸਿੰਘ, ਜਸਵੀਰ ਸਿੰਘ ਪੁੱਤਰ ਸਿ਼ਵਦੇਵ ਸਿੰਘ ਵਾਸੀਆਨ ਪਿੰਡ ਹੁਲਕਾ ਥਾਣਾ ਬਨੂੰੜ ਸ਼ਾਮਲ ਹਨ ।
1080 ਨਸ਼ੀਲੀਆਂ ਗੋਲੀਆਂ ਅਤੇ 15 ਹਜ਼ਾਰ ਰੁਪਏ ਡਰੱਗ ਮਨੀ ਬ੍ਰਾਮਦ ਹੋਈ
ਪੁਲਸ ਮੁਤਾਬਕ ਇੰਸਪੈਕਟਰ ਗੁਰਸੇਵਕ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪੁਲਸ ਪਾਰਟੀ ਨਾਲ ਸਵਾਇਟ ਕਾਲਜ ਰਾਮਨਗਰ ਕੋਲ ਮੌਜੂਦ ਸਨ ਤਾ ਉਪਰਕਤ ਵਿਅਕਤੀ ਜੋ ਕਿ ਮੋਟਰਸਾਇਕਲ ਤੇ ਸਵਾਰ ਸਨ ਨੂੰ ਜਦੋਂ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ 1080 ਨਸ਼ੀਲੀਆਂ ਗੋਲੀਆਂ (1080 narcotic pills) ਅਤੇ 15 ਹਜ਼ਾਰ ਰੁਪਏ ਡਰੱਗ ਮਨੀ ਬ੍ਰਾਮਦ ਹੋਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਥਾਣਾ ਬਨੂੜ ਨੇ ਕੀਤਾ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ