Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 7:18 pm

+91 90915 01313 , +91 90916 01313

punjabbanni@gmail.com
punjabbani@yahoo.com

ਬੀ ਕੇ ਯੂ ਰਾਜੇਵਾਲ ਜਥੇਬੰਦੀ ਦੀ ਘਨੌਰ ਬਲਾਕ ਦੀ ਹੋਈ ਚੋਣ 

ਬੀ ਕੇ ਯੂ ਰਾਜੇਵਾਲ ਜਥੇਬੰਦੀ ਦੀ ਘਨੌਰ ਬਲਾਕ ਦੀ ਹੋਈ ਚੋਣ 

ਬੀ ਕੇ ਯੂ ਰਾਜੇਵਾਲ ਜਥੇਬੰਦੀ ਦੀ ਘਨੌਰ ਬਲਾਕ ਦੀ ਹੋਈ ਚੋਣ 
– ਪ੍ਰਧਾਨ ਪਰਮਜੀਤ ਸਿੰਘ, ਜਨਰਲ ਸਕੱਤਰ ਕਰਨਦੀਪ ਸਿੰਘ, ਖਜਾਨਚੀ ਭੁਪਿੰਦਰ ਸਿੰਘ ਨੂੰ ਲਗਾਇਆ 
ਘਨੌਰ : ਅੱਜ ਗੁਰਦੁਆਰਾ ਦੀਵਾਨ ਹਾਲ ਘਨੌਰ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਘਨੌਰ ਦੀ ਮੀਟਿੰਗ ਜਿਲਾ ਪ੍ਰਧਾਨ ਨਰਿੰਦਰ ਸਿੰਘ ਲੇਹਲਾ ਦੀ ਪ੍ਰਧਾਨਗੀ ਹੇਠ ਹੋਈ । ਇਸ ਸਬੰਧੀ ਸੂਬਾ ਖਜਾਨਚੀ ਗੁਲਜ਼ਾਰ ਸਿੰਘ ਸਲੇਮਪੁਰ ਅਤੇ ਹਜੂਰਾ ਸਿੰਘ ਮਿਰਜ਼ਾਪੁਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਏਜੰਡਾ ਬਲਾਕ ਦੀ ਚੋਣ ਸਬੰਧੀ ਸੀ, ਜਿਸ ਵਿਚ ਸਰਬਸੰਮਤੀ ਨਾਲ ਐਡਹਾਕ ਕਮੇਟੀ ਦੀ ਚੋਣ ਕੀਤੀ ਗਈ, ਜਦੋਂ ਕਿ ਮੀਟਿੰਗ ਦੀ ਕਾਰਵਾਈ ਜਿਲਾ ਪ੍ਰਧਾਨ ਦੀ ਇਜਾਜਤ ਨਾਲ ਸ਼ੁਰੂ ਕੀਤੀ ਅਤੇ ਜਿਲਾ ਪ੍ਰਧਾਨ ਨਰਿੰਦਰ ਸਿੰਘ ਲੇਹਲਾ ਨੇ ਸੰਖੇਪ ਵਿੱਚ ਜਥੇਬੰਦੀ ਬਾਰੇ ਜਾਣਕਾਰੀ ਦਿੱਤੀ ਗਈ । ਉਸ ਤੋਂ ਬਾਅਦ ਹਰਦੀਪ ਸਿੰਘ ਘਨੁੜਕੀ ਸੂਬਾ ਸਕੱਤਰ ਨੇ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ । ਜਿਲਾ ਜਨਰਲ ਸਕੱਤਰ ਹਜੂਰਾ ਸਿੰਘ ਮਿਰਜਾਪੁਰ ਨੇ ਕਮੇਟੀ ਅਹੁਦੇਦਾਰਾਂ ਦੇ ਨਾਮ ਪੇਸ਼ ਕੀਤੇ, ਜਿਨ੍ਹਾਂ ਵਿੱਚ ਪਰਮਜੀਤ ਸਿੰਘ ਸੰਜਰਪੁਰ ਨੂੰ ਬਲਾਕ ਪ੍ਰਧਾਨ ਚੁਣਿਆ ਗਿਆ ਜਦੋਂ ਕਿ ਜਨਰਲ ਸਕੱਤਰ ਕਰਨਦੀਪ ਸਿੰਘ ਸੰਧਾਰਸੀ, ਖਜਾਨਚੀ ਭੁਪਿੰਦਰ ਸਿੰਘ ਪਿੰਡ ਰੁੜਕੀ, ਮੀਤ ਪ੍ਰਧਾਨ ਜਗਵਿੰਦਰ ਸਿੰਘ ਕਾਮੀ ਕਲਾ, ਮੀਤ ਪ੍ਰਧਾਨ ਜਸਪ੍ਰੀਤ ਸਿੰਘ ਪਿੰਡ ਮਰਦਾਪੁਰ, ਸਕੱਤਰ ਮੋਹਣ ਸਿੰਘ ਪਿੰਡ ਲਾਛੜੂ ਕਲਾਂ ਅਤੇ ਅਗਜੈਕਟਿਵ ਮੈਂਬਰ ਸੁਖਵਿੰਦਰ ਸਿੰਘ ਸਲੇਮਪੁਰ ਜੱਟਾਂ ਨੂੰ ਲਗਾਇਆ ਗਿਆ। ਇਸ ਮੌਕੇ ਚੁਣੇ ਗਏ ਨਵੇਂ ਉਕਤ ਮੈਂਬਰਾਂ ਨੂੰ ਕਮੇਟੀ ਦਾ ਵਿਸਥਾਰ ਕਰਨ ਲਈ ਅਧਿਕਾਰ ਦਿੱਤੇ ਗਏ । ਮੀਟਿੰਗ ਵਿਚ ਨਾਭਾ ਬਲਾਕ ਤੋਂ ਬਲਾਕ ਪ੍ਰਧਾਨ ਅੱਛਰ ਸਿੰਘ, ਅਵਤਾਰ ਸਿੰਘ ਕੈਦਪੁਰ, ਜਗਜੀਤ ਸਿੰਘ ਮੋਹਲ ਗੁਆਰਾ, ਅਵਤਾਰ ਸਿੰਘ ਬੰਧਨ ਬਲਾਕ ਭੁਨਰਹੇੜੀ ਅਤੇ ਗੁਰਚਰਨ ਸਿੰਘ ਪਰੋੜ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ । ਇਸ ਮੌਕੇ ਮਲਕੀਤ ਸਿੰਘ, ਲਾਭ ਸਿੰਘ, ਹਰੀ ਸਿੰਘ, ਹਰਵਿੰਦਰ ਸਿੰਘ, ਭਾਗ ਸਿੰਘ, ਬਾਲ ਸਿੰਘ, ਗੁਰਨਾਮ ਸਿੰਘ, ਜਰਨੈਲ ਸਿੰਘ, ਮਹਿੰਦਰ ਸਿੰਘ ਅਤੇ ਸਰਪੰਚ ਗੁਰਪ੍ਰੀਤ ਸਿੰਘ ਸੰਧਾਰਸੀ, ਮਨਜੀਤ ਸਿੰਘ ਸਰਪੰਚ ਪਿੰਡ ਪਿੱਪਲ ਮੰਗੋਲੀ, ਰਾਮ ਲਾਲ ਕਾਮੀਕਲਾਂ, ਗੁਰਦੀਪ ਸਿੰਘ ਪਿੰਡ ਕਾਮੀ ਖੁਰਦ, ਅੰਗਰੇਜ ਸਿੰਘ, ਲਖਮੀਰ ਸਿੰਘ, ਹਰਕੇਸ ਸਿੰਘ, ਸੁਰਿੰਦਰ ਸਿੰਘ ਸਲੇਮਪੁਰ ਜੱਟਾਂ, ਸਾਬਕਾ ਸਰਪੰਚ ਸੁਰਜੀਤ ਸਿੰਘ ਰੁੜਕੀ, ਦਰਸਨ ਸਿੰਘ ਰੁੜਕੀ, ਦਲੇਰ ਸਿੰਘ, ਜਸਵੰਤ ਸਿੰਘ, ਭੁਪਿੰਦਰ ਸਿੰਘ, ਹਰਮਨਦੀਪ ਸਿੰਘ ਸੱਜਰਪੁਰ ਤੋਂ ਇਲਾਵਾ ਪਿੰਡਾਂ ਦੇ ਕਈ ਮੋਹਤਬਰ ਵਿਅਕਤੀ ਮੌਜੂਦ ਸਨ ।

Scroll to Top