Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 1:04 am

+91 90915 01313 , +91 90916 01313

punjabbanni@gmail.com
punjabbani@yahoo.com

ਕਾਰੋਬਾਰੀਆਂ ਤੇ ਵਪਾਰੀਆਂ ਨੂੰ ਸੂਬੇ ’ਚ ਦਿੱਤਾ ਜਾ ਰਿਹੈ ਸਾਜ਼ਗਾਰ ਮਾਹੌਲ : ਅਨਿਲ ਠਾਕੁਰ

ਕਾਰੋਬਾਰੀਆਂ ਤੇ ਵਪਾਰੀਆਂ ਨੂੰ ਸੂਬੇ ’ਚ ਦਿੱਤਾ ਜਾ ਰਿਹੈ ਸਾਜ਼ਗਾਰ ਮਾਹੌਲ : ਅਨਿਲ ਠਾਕੁਰ

ਪਟਿਆਲਾ, 4 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਪੰਜਾਬ ਰਾਜ ਟਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਵੱਖ ਵੱਖ ਐਸੋਸੀਏਸ਼ਨਾਂ ਨਾਲ ਬੈਠਕ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਪਾਲਿਸੀਆਂ ਸਬੰਧੀ ਸੁਝਾਅ ਵੀ ਲਏ।

ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੱਲੋਂ ਜ਼ਿਲ੍ਹੇ ਦੇ ਕਾਰੋਬਾਰੀਆਂ ਤੇ ਵਪਾਰੀਆਂ ਨਾਲ ਬੈਠਕ
ਚੇਅਰਮੈਨ ਅਨਿਲ ਠਾਕੁਰ ਨੇ ਮੀਟਿੰਗ ਦੌਰਾਨ ਜੀ.ਐਸ.ਟੀ. ਅਤੇ ਆਬਕਾਰੀ ਮਾਮਲਿਆਂ ਸਬੰਧੀ ਪਟਿਆਲਾ ਜ਼ਿਲ੍ਹੇ ਦੇ ਵੱਖ- ਵੱਖ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਬਕਾਰੀ, ਜੀ. ਐਸ. ਟੀ. ਵਿਭਾਗ ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਹੋਰ ਸੁਖਾਵਾਂ ਤਾਲਮੇਲ ਬਣਾਉਣ ਲਈ ਐਡਵਾਈਜ਼ਰੀ ਕਮੇਟੀ ਬਣਾਉਣ ਲਈ ਕਿਹਾ ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਵਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ ਸਮੇਤ ਛੋਟੇ ਤੋਂ ਛੋਟਾ ਕਾਰੋਬਾਰ ਕਰਨ ਵਾਲਿਆਂ ਨੂੰ ਆਪਣਾ ਕਾਰੋਬਾਰ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਰਾਜ ਦੇ ਜੀ ਐਸ ਟੀ ਵਿੱਚ ਹੋਇਆ ਵਾਧਾ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਹੈ ।

ਸਰਕਾਰ ਤੇ ਵਪਾਰੀਆਂ ’ਚ ਪੁਲ ਦਾ ਕੰਮ ਕਰ ਰਿਹੈ ਟਰੇਡਰਜ਼ ਕਮਿਸ਼ਨ, ਵਪਾਰੀ ਕਿਸੇ ਵੀ ਸਮੇਂ ਸਿੱਧਾ ਕਰ ਸਕਦੇ ਨੇ ਕਮਿਸ਼ਨ ਨਾਲ ਸੰਪਰਕ : ਚੇਅਰਮੈਨ
ਇਸ ਮੌਕੇ ਉਨ੍ਹਾਂ ਹਾਜ਼ਰ ਵੱਖ ਵੱਖ ਕਾਰੋਬਾਰ ਐਸੋਸੀਏਸ਼ਨਾਂ ਨਾਲ ਸਬੰਧਤ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਜਾਇਜ਼ ਮੁਸ਼ਕਲਾਂ/ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਬਣਦੇ ਟੈਕਸ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਇਕੱਠਾ ਹੋਇਆ ਮਾਲੀਆ ਸੂਬੇ ਦੀ ਤਰੱਕੀ ’ਤੇ ਲਗਾਇਆ ਜਾ ਸਕੇ ।

ਕਿਹਾ, ਹਰੇਕ ਤਿੰਨ ਮਹੀਨੇ ’ਚ ਇਕ ਵਾਰ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਜ਼ਿਲ੍ਹਾ ਪੱਧਰ ’ਤੇ ਕੀਤੀ ਜਾਵੇਗੀ ਬੈਠਕਅਨਿਲ ਠਾਕੁਰ ਨੇ ਕਿਹਾ ਕਿ ਟਰੇਡਰਜ਼ ਕਮਿਸ਼ਨ ਪੰਜਾਬ ਸਰਕਾਰ

ਵਪਾਰੀਆਂ ਅਤੇ ਉਦਯੋਗਪਤੀਆਂ ਵਿਚਕਾਰ ਪੁਲ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ’ਤੇ ਇਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ । ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਵਪਾਰੀਆਂ ਤੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਉਨ੍ਹਾਂ ਕੋਲ ਜਾ ਕੇ ਕਰਨ ਦੇ ਮਕਸਦ ਨਾਲ ਉਨ੍ਹਾਂ ਵੱਲੋਂ ਜ਼ਿਲ੍ਹਾ ਪੱਧਰ ’ਤੇ ਵਪਾਰੀਆਂ ਨਾਲ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਤੇ ਸਨਅਤਕਾਰਾਂ ਅਤੇ ਵਪਾਰੀਆਂ ਵੱਲੋਂ ਵੀ ਇਸ ਦਾ ਸੁਆਗਤ ਕੀਤਾ ਜਾ ਰਿਹਾ ਹੈ ।

ਕੋਈ ਸੁਝਾਅ/ਮੰਗਾਂ ਹਨ ਤਾਂ ਉਹਨਾਂ ਨੂੰ ਲਿਖਤੀ ਤੌਰ ਤੇ ਪੇਸ਼ ਕੀਤੀਆਂ ਜਾਣ
ਉਨ੍ਹਾਂ ਮੀਟਿੰਗ ਵਿੱਚ ਪਹੁੰਚੇ ਵੱਖ-ਵੱਖ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਕੋਈ ਸੁਝਾਅ/ਮੰਗਾਂ ਹਨ ਤਾਂ ਉਹਨਾਂ ਨੂੰ ਲਿਖਤੀ ਤੌਰ ਤੇ ਪੇਸ਼ ਕੀਤੀਆਂ ਜਾਣ ਅਤੇ ਉਨ੍ਹਾਂ ਵੱਲੋਂ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਕਮਿਸ਼ਨ ਉਨ੍ਹਾਂ ਦੇ ਹਰ ਇੱਕ ਸੁਝਾਅ ਨੂੰ ਗੰਭੀਰਤਾ ਨਾਲ ਲਵੇਗਾ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੁਸ਼ਕਲਾਂ ਦਾ ਢੁਕਵਾਂ ਹੱਲ ਕੀਤਾ ਜਾਵੇਗਾ ।
ਇਸ ਮੌਕੇ ਸਹਾਇਕ ਕਮਿਸ਼ਨਰ ਜੀ. ਐਸ. ਟੀ. ਕੰਨੂ ਗਰਗ, ਉਪਿੰਦਰਜੀਤ ਸਿੰਘ, ਜ਼ਿਲ੍ਹਾ ਪਟਿਆਲਾ ਟਰੇਡਰਜ਼ ਵਿੰਗ ਦੇ ਪ੍ਰਧਾਨ ਸੰਜੀਵ ਗੁਪਤਾ, ਅਨਿਲ ਗੁਪਤਾ, ਦੀਪਕ ਸੂਦ, ਜੀ. ਐਸ. ਓਬਰਾਏ, ਵਿਨੋਦ ਸਿੰਗਲਾ, ਵਿਕਾਸ ਸ਼ਰਮਾ ਸਮੇਤ ਪ੍ਰਧਾਨ ਫੋਕਲ ਪੁਆਇੰਟ ਐਸੋਸੀਏਸ਼ਨ, ਹੋਟਲ ਐਸੋਸੀਏਸ਼ਨ, ਭੱਠਾ ਐਸੋਸੀਏਸ਼ਨ, ਕਰਿਆਨਾ ਐਸੋਸੀਏਸ਼ਨ, ਮੈਰਿਜ ਪੈਲੇਸ, ਹੋਟਲਾਂ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਸਮੇਤ ਵੱਖ-ਵੱਖ ਵਪਾਰ ਮੰਡਲਾਂ ਅਤੇ ਸਨਅਤੀ ਐਸੋਸੀਏਸ਼ਨਾਂ ਦੇ ਅਹੁਦੇਦਾਰ ਹਾਜ਼ਰ ਸਨ ।

Scroll to Top