Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 10:38 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ
ਚੰਡੀਗੜ੍ਹ, 26 ਦਸੰਬਰ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਰਚਾ ਅਤੇ ਹੱਲ ਕਰਨਾ ਸੀ । ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਮ ਯੂਨੀਅਨ, ਸਰਬ ਸਿਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਮੁਲਾਜਮ ਯੂਨੀਅਨ ਅਤੇ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜਮ ਯੂਨੀਅਨ ਦੇ ਨੁਮਾਇੰਦਿਆਂ ਨੇ ਇੰਨ੍ਹਾਂ ਮੀਟਿੰਗਾਂ ਦੌਰਾਨ ਆਪਣੀਆਂ ਮੰਗਾਂ ਅਤੇ ਚਿੰਤਾਵਾਂ ਨਾਲ ਸਬੰਧਤ ਮੰਗ ਪੱਤਰ ਸੌਂਪੇ । ਯੂਨੀਅਨਾਂ ਆਗੂਆਂ ਨੇ ਆਪਣੇ ਕੰਮ ਦੀਆਂ ਸਥਿਤੀਆਂ, ਨੌਕਰੀ ਦੀ ਸੁਰੱਖਿਆ ਅਤੇ ਹੋਰ ਜ਼ਰੂਰੀ ਪਹਿਲੂਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਕੈਬਨਿਟ ਸਬ-ਕਮੇਟੀ ਨਾਲ ਸਾਂਝਾ ਕੀਤਾ । ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਮੰਗਾਂ ‘ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਬਹੁਤੇ ਮੁੱਦੇ ਪਹਿਲਾਂ ਹੀ ਵਿਚਾਰੇ ਜਾ ਰਹੇ ਹਨ । ਉਨ੍ਹਾਂ ਨੇ ਜਾਇਜ਼ ਮੰਗਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ। ਸਕਾਰਾਤਮਕ ਨੋਟ ‘ਤੇ ਸਮਾਪਤ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਸਰਕਾਰ ਦੀ ਹਾਂ-ਪੱਖੀ ਪਹੁੰਚ ਅਤੇ ਉਸਾਰੂ ਗੱਲਬਾਤ ਜਾਰੀ ਰੱਖਣ ਲਈ ਪ੍ਰਸ਼ੰਸਾ ਕੀਤੀ । ਮੀਟਿੰਗਾਂ ਦੌਰਾਨ ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਣ ਯੂਨੀਅਨ ਦੀ ਨੁਮਾਇੰਦਗੀ ਸੂਬਾ ਪ੍ਰਧਾਨ ਅੰਗਰੇਜ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਬੁੱਟਰ, ਸੂਬਾ ਖਜ਼ਾਨਚੀ ਅਜੈ ਕੁਮਾਰ ਨੇ ਕੀਤੀ । ਸਰਬ ਸਿਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਮੁਲਾਜਮ ਯੂਨੀਅਨ ਦੀ ਨੁਮਾਇੰਦਗੀ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਪਰਵੀਨ ਸ਼ਰਮਾ, ਰਮੇਸ਼ ਸਹਾਰਨ ਅਤੇ ਨਰਿੰਦਰ ਕੁਮਾਰ ਨੇ ਕੀਤੀ । ਇਸ ਦੌਰਾਨ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜਮ ਯੂਨੀਅਨ ਦੀ ਨੁਮਾਇੰਦਗੀ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਜਨਰਲ ਸਕੱਤਰ ਸੁਖਦੀਪ ਕੌਰ ਸਰਾਂ, ਮੀਤ ਪ੍ਰਧਾਨ ਮੀਨੂੰ ਬਾਲਾ, ਸੂਬਾ ਮੀਡੀਆ ਇੰਚਾਰਜ ਅਮਨ ਸ਼ਾਸਤਰੀ ਨੇ ਕੀਤੀ ।

Scroll to Top