Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Friday, 06 Nov 2026 | 12:18 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ 'ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ

ਪਟਿਆਲਾ 'ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ

ਪਟਿਆਲਾ, 19 ਅਪ੍ਰੈਲ : ਪਟਿਆਲਾ ਵਿਖੇ ਨਸ਼ਿਆਂ ਵਿਰੁੱਧ ਅਰੰਭੀ ਮੁਹਿੰਮ ਨੂੰ ਉਸ ਵੇਲੇ ਹੋਰ ਬਲ ਮਿਲਿਆ ਹੈ ਜਦੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੈਡ ਕਰਾਸ ਸਾਕੇਤ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਵਿਖੇ ਸੀ.ਐਮ ਦੀ ਯੋਗਸ਼ਾਲਾ ਦੀਆਂ ਕਲਾਸਾਂ ਸ਼ੁਰੂ ਹੋ ਗਈਆਂ ।  ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਨਸ਼ਿਆਂ ਤੋਂ ਮੁਕਤੀ ਪਾਉਣ ਲਈ ਯੋਗਾ ਨਸ਼ਾ ਗ੍ਰਸਤ ਵਿਅਕਤੀ ਨੂੰ ਸਰੀਰਕ, ਮਾਨਸਿਕ ਤੇ ਸਮਾਜਿਕ ਤੌਰ ‘ਤੇ ਮਜ਼ਬੂਤ ਬਣਾਉਦਾ ਹੈ, ਜਿਸ ਲਈ ਸਾਕੇਤ ਹਸਪਤਾਲ ਵਿਖੇ ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਨੂੰ ਯੋਗਾ ਸਿਖਾਉਣ ਲਈ ਸੀ. ਐਮ. ਦੀ ਯੋਗਸ਼ਾਲਾ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ ।
ਯੁੱਧ ਨਸ਼ਿਆਂ ਵਿਰੁੱਧ ਤਹਿਤ ਸਾਕੇਤ ਹਸਪਤਾਲ ‘ਚ ਵੀ ਸ਼ੁਰੂ ਹੋਈਆਂ ਸੀ. ਐਮ. ਦੀ ਯੋਗਸ਼ਾਲਾ ਦੀਆਂ ਕਲਾਸਾਂ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪਹਿਲ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਇੱਕ ਨਵੀਂ ਦਿਸ਼ਾ ਦੇਣ ਅਤੇ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਹਨਾਂ ਨਿਯਮਤ ਯੋਗਾ ਕਲਾਸਾਂ ਦੀ ਨਿਗਰਾਨੀ ਏ. ਡੀ. ਸੀ. (ਜ) ਇਸ਼ਾ ਸਿੰਗਲ ਖੁਦ ਕਰ ਰਹੇ ਹਨ ।  ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜੋ ਲੋਕ ਯੋਗਾ ਰਾਹੀਂ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਸਿਹਤਮੰਦ ਬਣਨ ਵਿੱਚ ਮਦਦ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸੀਐਮ ਦੀ ਯੋਗਸ਼ਾਲਾ ਅਤੇ ਸਾਕੇਤ ਹਸਪਤਾਲ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਇਸ ਪਹਿਲਕਦਮੀ ਨੂੰ ਨਸ਼ਾ ਮੁਕਤ ਸਮਾਜ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ ।
ਨਸ਼ਿਆਂ ਤੋਂ ਮੁਕਤੀ ਪਾਉਣ ਲਈ ਯੋਗਾ ਨਸ਼ਾ ਗ੍ਰਸਤ ਵਿਅਕਤੀ ਨੂੰ ਸਰੀਰਕ, ਮਾਨਸਿਕ ਤੇ ਸਮਾਜਿਕ ਤੌਰ ‘ਤੇ ਮਜ਼ਬੂਤ ਬਣਾਉਦਾ ਹੈ : ਡਾ. ਪ੍ਰੀਤੀ ਯਾਦਵ
ਇਸੇ ਦੌਰਾਨ ਸਾਕੇ ਹਸਪਤਾਲ ਦੀ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਨੇ ਕਿਹਾ ਕਿ ਸਾਕੇਤ ਹਸਪਤਾਲ ਵਿਖੇ ਦਾਖਲ ਹੋਣ ਵਾਲੇ ਨਸ਼ੇ ਦੀ ਲਤ ਦੇ ਸ਼ਿਕਾਰ ਲੋਕਾਂ ਨੂੰ ਯੋਗਾ ਨਾਲ ਬਹੁਤ ਜਿਆਦਾ ਮਦਦ ਮਿਲੇਗੀ । ਪਟਿਆਲਾ ਜ਼ਿਲ੍ਹੇ ਦੀ ਸੀ. ਐਮ. ਦੀ ਯੋਗਸ਼ਾਲਾ ਦੀ ਕੋਆਰਡੀਨੇਟਰ ਭਾਵਨਾ ਭਾਰਤੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਜਿੱਥੇ ਰਾਜ ਦੇ ਨਸ਼ੇ ਦੇ ਸ਼ਿਕਾਰ ਲੋਕਾਂ ਨੂੰ ਧਿਆਨ ਅਤੇ ਯੋਗਾ ਅਭਿਆਸ ਰਾਹੀਂ ਸ਼ਰੀਰਿਕ ਮਾਨਸਿਕ ਅਤੇ ਸਮਾਜਿਕ ਤੌਰ ਤੇ ਮਜਬੂਤ ਬਣਾਉਣਾ ਹੈ ਉੱਥੇ ਇਸ ਨਾਲ ਨਸ਼ੇ ਛੱਡਣ ਵਾਲਿਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਵੀ ਹੈ ।
Scroll to Top