Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:45 am

+91 90915 01313 , +91 90916 01313

punjabbanni@gmail.com
punjabbani@yahoo.com

ਕਾਰ ਵਿਚ ਕਾਰ ਮਾਰ ਕੇ ਤਿੰਨ ਨੂੰ ਮੌਤ ਦੇ ਘਾਟ ਉਤਾਰਨ ਤੇ ਚਾਲਕ ਵਿਰੁੱਧ ਕੇਸ ਦਰਜ

ਕਾਰ ਵਿਚ ਕਾਰ ਮਾਰ ਕੇ ਤਿੰਨ ਨੂੰ ਮੌਤ ਦੇ ਘਾਟ ਉਤਾਰਨ ਤੇ ਚਾਲਕ ਵਿਰੁੱਧ ਕੇਸ ਦਰਜ

ਪਟਿਆਲਾ, 30 ਮਈ 2025: case-registered-against-driver-for-killing-three-by-hitting-car-into-car : ਥਾਣਾ ਸਦਰ (Sadar Police Station) ਪਟਿਆਲਾ ਦੀ ਪੁਲਸ ਨੇ ਇਕ ਮਹਿਲਾ ਚਾਲਕ ਵਿਰੁੱਧ ਵੱਖ ਵੱਖ ਧਾਰਾਵਾਂ 281, 106 (1), 125 ਏ, 324 (, 5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੀ ਮਹਿਲਾ ਕਾਰ ਚਾਲਕ ਵਿਰੁੱਧ ਕੇਸ ਦਰਜ (Case registered) ਕੀਤਾ ਗਿਆ ਹੈ ਵਿਚ ਮਹਿਕਪ੍ਰੀਤ ਕੋਰ ਪੁੱਤਰੀ ਪਵਿੱਤਰ ਸਿੰਘ ਵਾਸੀ ਪਿੰਡ ਸੁੱਧੇਵਾਲ ਥਾਣਾ ਭਾਦਸੋਂ ਸ਼ਾਮਲ ਹਨ ।

ਆਖਰ ਕਿਵੇਂ ਕਾਰਾਂ ਵਿਚ ਕਾਰਾਂ ਵੱਜੀਆਂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਚਯਨ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਵਾਰਡ ਨੰ. 11 ਰਾਮ ਨਗਰ ਕਲੋਨੀ ਮੰਡੀ ਡੱਬ ਵਾਲੀ ਸਿਰਸਾ ਹਰਿਆਣਾ ਨੇ ਦੱਸਿਆ ਕਿ 29 ਮਈ 2025 ਨੂੰ ਰਾਤ ਦੇ 2.30 ਵਜੇ ਉਸ ਦਾ ਸਾਲਾ ਸਿਧਾਂਤ ਬੱਬਰ ਪੁੱਤਰ ਪਵਨ ਕੁਮਾਰ ਸਮੇਤ ਆਪਣੇ ਪਿਤਾ ਪਵਨ ਕੁਮਾਰ ਅਤੇ ਮਾਤਾ ਕੁਸਮ ਲਤਾ ਵਾਸੀਆਨ ਵਾਰਡ ਨੰ. 10 ਸੀਤਾ ਰਾਮ ਬਰਫ ਵਾਲੀ ਗਲੀ ਸਿਰਸਾ ਹਰਿਆਣਾ ਸਮੇਤ ਕਾਰ ਤੇ ਸਵਾਰ ਹੋ ਕੇ ਬਹਾਦਰਗੜ੍ਹ ਕੋਲ ਜਾ ਰਿਹਾ ਸੀ ਤੇ ਕਾਰ ਨੂੰ ਚਲਾ ਰਹੀ ਮਹਿਲਾ ਡਰਾਈਵਰ (Female car driver) ਨੇ ਆਪਣੀ ਕਾਰ ਤੇਜ ਰਫਤਾਰ ਤੇ ਲਪ੍ਰਵਾਹੀ ਨਾਲ ਲਿਆ ਕੇ ਉਸ ਦੇ ਸਾਲੇ ਦੀ ਕਾਰ ਵਿੱਚ ਮਾਰੀ, ਜਿਸ ਕਾਰਨ ਵਾਪਰੇ ਹਾਦਸੇ ਵਿਚ ਉਸਦੇ ਸਾਲੇ ਅਤੇ ਉਸਦੇ ਮਾਤਾ ਪਿਤਾ ਦੀ ਮੌਤ ਹੋ ਗਈ ।

ਸਿ਼ਕਾਇਤਕਰਤਾ ਨੇ ਦੱਸਿਆ ਕਿ ਮਹਿਲਾ ਚਾਲਕ ਸਮੇਤ ਉਸਦੀ ਕਾਰ ਵਿੱਚ ਸਵਾਰ ਤਿੰਨ ਹੋਰ ਵਿਅਕਤੀਆ ਦੇ ਵੀ ਸੱਟਾ ਲੱਗੀਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਰਾਜਪੁਰਾ ਨੇ ਕੀਤਾ ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

Scroll to Top