Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:53 am

+91 90915 01313 , +91 90916 01313

punjabbanni@gmail.com
punjabbani@yahoo.com

ਤਿੰਨ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਤਿੰਨ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਪਟਿਆਲਾ, 3 ਜੂਨ 2025 : Case registered against three for assault and death threats : ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 126 (2), 115 (2), 324 (4), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਕਿਹੜੇ ਕਿਹੜੇ ਵਿਰੁੱਧ ਹੋਇਆ ਹੈ ਕੇਸ ਦਰਜ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਖਵਿੰਦਰ ਸਿੰਘ, ਸੋਹਨ ਸਿੰਘ ਪੁੱਤਰਾਨ ਨਛੱਤਰ ਸਿੰਘ ਤੇ ਨਛੱਤਰ ਸਿੰਘ ਪੁੱਤਰ ਕਾਕਾ ਸਿੰਘ ਵਾਸੀਆਨ ਪਿੰਡ ਸੁਨਿਆਰਹੇੜੀ ਥਾਣਾ ਸਦਰ ਪਟਿਆਲਾ ਸ਼ਾਮਲ ਹਨ ।

ਕੀ ਰਿਹਾ ਲੜਾਈ ਝਗੜੇ ਦਾ ਸਮੁੱਚਾ ਮਾਮਲਾ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਹਾਕਮ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਪਿੰਡ ਸੁਨਿਆਰਹੇੜੀ ਥਾਣਾ ਸਦਰ ਪਟਿਆਲਾ ਨੇ ਦੱਸਿਆ ਕਿ 20 ਮਈ 2025 ਨੂੰ ਉਕਤ ਵਿਅਕਤੀਆਂ ਵੱਲੋਂ ਉਸ ਦੇ ਲੜਕੇ ਹਰਸ਼ਦੀਪ ਸਿੰਘ ਦੀ ਘੇਰ ਕੇ ਕੁੱਟਮਾਰ (Beating) ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ (assault and death threats) ਵੀ ਦਿੱਤੀਆਂ ਤੇ ਤਹਿਸ ਵਿੱਚ ਆ ਕੇ ਉਸਦੀ ਕਾਰ ਦੀ ਡੰਡੇ ਸੋਟਿਆਂ ਨਾਲ ਭੰਨ ਤੋੜ ਕੀਤੀ ਤੇ ਅੱਗ ਲਗਾਉਣ ਦੀ ਧਮਕੀ ਵੀ ਦਿੱਤੀ ।

ਸਿ਼ਕਾਇਤਕਰਤਾ ਹਾਕਮ ਸਿੰਘ ਨੇ ਦੱਸਿਆ ਕਿ ਉਕਤ ਘਟਨਾਕ੍ਰਮ ਦਾ ਕਾਰਨ ਇਹ ਹੈ ਕਿ ਉਸਦੇ ਪਿੰਡ ਜਸਕਰਨ ਸਿੰਘ ਦੀ ਜਨਮ ਦਿਨ ਪਾਰਟੀ ਰੱਖੀ ਸੀ ਤੇ ਪਾਰਟੀ ਤੋਂ ਬਾਅਦ ਜਦੋਂ ਉਸ ਦਾ ਲੜਕਾ ਆਪਣੇ ਘਰ ਜਾਣ ਲੱਗਿਆ ਤਾਂ ਉਕਤ ਵਿਅਕਤੀਆਂ ਨੇ ਬਹਿਸਬਾਜ਼ੀ ਕੀਤੀ ਜਿਸ ਕਰਕੇ ਝਗੜਾ ਹੋ ਗਿਆ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਪਟਿਆਲਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

Scroll to Top